ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 2 ਨਵੰਬਰ, 2021:
ਉਪ-ਚੋਣਾਂ ‘ਚ ਭਾਜਪਾ ਦੀ ਹਾਰ ‘ਤੇ ਟਿੱਪਣੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਭਾਜਪਾ ਨੂੰ ਲੋਕ ਰੋਹ ਦੇ ਸੰਕੇਤ ਸਮਝ ਲੈਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ-ਅੰਦੋਲਨ ਦੇਸ਼ ਭਰ ‘ਚ ਫੈਲ ਗਿਆ ਹੈ।ਦੇਸ਼ ਦੇ ਹਰ ਕੋਨੇ ‘ਚ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਹੈ, ਇਥੋਂ ਤੱਕ ਕਿ ਪ੍ਰਧਾਨਮੰਤਰੀ ਮੋਦੀ ਨੂੰ ਵੀ ਵਿਦੇਸ਼ਾਂ ‘ਚ ਪ੍ਰਵਾਸੀ ਭਾਰਤੀਆਂ ਦਾ ਵਿਰੋਧ ਝੱਲਣਾ ਪੈ ਰਿਹਾ ਹੈ।
ਨਤੀਜਿਆਂ ਤੋਂ ਸਬਕ ਲੈਂਦਿਆਂ ਕੇਂਦਰ-ਸਰਕਾਰ ਨੂੰ 3 ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ ਤੁਰੰਤ ਰੱਦ ਕਰਦਿਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨ ਬਣਾਉਣਾ ਚਾਹੀਦਾ ਹੈ, ਇਸੇ ‘ਚ ਕਿਸਾਨਾਂ ਅਤੇ ਦੇਸ਼ ਦੀ ਭਲਾਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ