26.7 C
Delhi
Thursday, April 25, 2024
spot_img
spot_img

ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਪੰਜਾਬ ਦੇ 6 ਵਿਧਾਇਕ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ੍ਹ, 4 ਅਕਤੂਬਰ, 2021:
ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ 6 ਹੋਰ ਕਾਂਗਰਸ ਵਿਧਾਇਕਾਂ ਨੂੰ ਸੋਮਵਾਰ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਉਪ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦ ਉਹ ਹਰਿਆਣਾ ਉੱਤਰ ਪ੍ਰਦੇਸ਼ ਸਰਹੱਦ ਤੋਂ ਉੱਤਰ ਪ੍ਰਦੇਸ਼ ਵਿੱਚ ਦਾਖ਼ਲ ਹੋਣ ਜਾ ਰਹੇ ਸਨ।

ਸ: ਰੰਧਾਵਾ ਅਤੇ ਹੋਰ ਐਮ.ਐਲ.ਏ. ਲਖ਼ੀਮਪੁਰ ਖ਼ੀਰੀ ਵੱਲ ਜਾ ਰਹੇ ਸਨ ਜਿੱਥੇ ਕਥਿਤ ਤੌਰ ’ਤੇ ਕੇਂਦਰੀ ਮੰਤਰੀ ਦੇ ਬੇਟੇ ਵੱਲੋਂ ਕਾਰ ਹੇਠ ਦੇ ਦਿੱਤੇ ਜਾਣ ਕਾਰਨ4 ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ।

ਪੰਜਾਬ ਦੇ ਕਾਂਗਰਸ ਆਗੂਆਂ ਦੇ ਇਸ ਵਫ਼ਦ ਵਿੱਚ ਸ: ਰੰਧਾਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਅਤੇ ਵਿਧਾਇਕ ਸ: ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਸ: ਪਰਮਿੰਦਰ ਸਿੰਘ ਪਿੰਕੀ, ਸ: ਬਰਿੰਦਰਮੀਤ ਸਿੰਘ ਪਾਹੜਾ, ਸ: ਕੁਲਦੀਪ ਸਿੰਘ ਵੈਦ, ਸ: ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰੀ ਅੰਗਦ ਸੈਣੀ (ਸਾਰੇ ਵਿਧਾਇਕ) ਸ਼ਾਮਲ ਹਨ।

ਹਰਿਆਣਾ ਵਿੱਚ ਯਮੁਨਾਨਗਰ ਤੋਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾਖ਼ਲ ਹੁੰਦਿਆਂ ਰੋਕੇ ਜਾਣ ’ਤੇ ਕਾਂਗਰਸ ਆਗੂ ਸੜਕ ਵਿੱਚ ਧਰਨੇ ’ਤੇ ਬੈਠ ਗਏ ਜਿਨ੍ਹਾਂ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਉਠਾਇਆ ਗਿਆ ਅਤੇ ਨਜ਼ਦੀਕ ਹੀ ਸ਼ਾਹਜਹਾਂਪੁਰ ਪੁਲਿਸ ਥਾਣੇ ਵਿੱਚ ਲਿਜਾਇਆ ਗਿਆ।

ਕਾਂਗਰਸ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਭਾਜਪਾ ਦੇਸ਼ ਅੰਦਰ ਲੋਕਤੰਤਰ ਦਾ ਕਤਲ ਕਰ ਰਹੀ ਹੈ।

ਉਹਨਾਂ ਆਖ਼ਿਆ ਕਿ ਉਹ ਲਖ਼ੀਮਪੁਰ ਖ਼ੀਰੀ ਵਿਖ਼ੇ ਪੁੱਜ ਕੇ ਪੀੜਤ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਅੰਤਿਮ ਸਸਕਾਰ ਵਿੱਚ ਸ਼ਮੂਲੀਅਤ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION