39 C
Delhi
Monday, May 6, 2024
spot_img
spot_img

ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 190 ਕਰੋੜ ਦੀ ਲਾਗਤ ਨਾਲ ਬਣੇ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਉਦਘਾਟਨ ਕੀਤਾ

ਯੈੱਸ ਪੰਜਾਬ
ਗੋਇੰਦਵਾਲ ਸਾਹਿਬ (ਤਰਨ ਤਾਰਨ), 27 ਦਸੰਬਰ, 2021 –
ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੁੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ।

ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸ੍ਰੀ ਰਮਨਜੀਤ ਸਿੰਘ ਸਿੱਕੀ, ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ, ਪ੍ਰਿੰਸੀਪਲ ਸਕੱਤਰ ਜੇਲ੍ਹਾਂ ਸ੍ਰੀ ਵੀ. ਕੇ ਤਿਵਾੜੀ, ਏ. ਡੀ. ਜੀ. ਪੀ. ਜੇਲ੍ਹਾਂ ਸ੍ਰੀ ਪੀ. ਕੇ ਸਿਨਹਾ, ਡੀ. ਆਈ. ਜੀ ਫਿਰੋਜ਼ਪੁਰ ਰੇਂਜ ਸ੍ਰੀ ਇੰਦਰਬੀਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਵੀ ਉਹਨਾਂ ਦੇ ਨਾਲ ਸਨ।

ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਨੂੰ ਅਸਲੀ ਰੂਪ ਵਿੱਚ ਸੁਧਾਰ ਘਰ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ 2780 ਵਿਅਕਤੀਆਂ ਨੂੰ ਰੱਖਣ ਦੀ ਸਮਰੱਥਾ ਹੈ, ਜੋ ਕਿ ਲੱਗਭੱਗ 85 ਏਕੜ ਥਾਂ ਵਿੱਚ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸੁਧਾਰ ਘਰ ਨੂੰ ਅਲਟਰਾ ਮਾਡਰਨ ਬਣਾਉਣ ਲਈ ਲੱਗਭੱਗ 190 ਕਰੋੜ ਰੁਪਏ ਖਰਚ ਕੀਤੇ ਗਏ ਹਨ।ਉਹਨਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ ਕੈਦੀਆਂ ਨਾਲ ਮੁਲਾਕਾਤ ਕਰਨ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਹੈ।

ਇਸ ਉਪਰੰਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੂਰੂਆਂ ਪੀਰਾਂ ਦੀ ਵਰੋਸਾਈ ਧਰਤੀ ਹੈ ਅਤੇ ਇਸ ਦਾ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਲੜਾਈ ਵਿੱਚ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਇਆ ਹੈ ਅਤੇ ਹੁਣ ਨਸ਼ਿਆਂ ਖਿਲਾਫ਼ ਵੀ ਡਟਕੇ ਜੰਗ ਲੜਨੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸਦੀ ਮਾਰ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ਼੍ਹਾ ਦੀ ਹਾਲਤ ਸੁਧਾਰਨ ਲਈ ਜੇਲ੍ਹ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਫੈਕਟਰੀਆਂ ਅਤੇ ਪੈਟਰੋਲ ਪੰਪ ਲਗਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹਾਂ ਆਪਣੇ ਖਰਚ ਕੱਢ ਸਕਣ।

ਉਹਨਾਂ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਵਿੱਚ ਵੀ ਟਾਇਲਾਂ ਬਣਾਉਣ ਦੀ ਫੈਕਟਰੀ ਲਗਾਈ ਜਾ ਰਹੀ ਹੈ, ਜਿੱਥੇ ਕੰਮ ਕਰਨ ਵਾਲੇ ਬੰਦੀਆਂ ਨੂੰ ਦਿਹਾੜੀ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਜੇਲ਼੍ਹ ਵਿੱਚ ਆਉਣ ਵਾਲੇ ਹਵਾਲਾਤੀਆਂ ਤੇ ਕੈਦੀਆਂ ਦੀ ਕੌਂਸਲਿੰਗ ਵੀ ਕੀਤੀ ਜਾਵੇਗੀ ਤਾਂ ਜੋ ਅਮਲੀ ਰੂਪ ਵਿੱਚ ਸਿੱਧੇ ਰਸਤੇ ‘ਤੇ ਆ ਸਕਣ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚ ਰਾਸ਼ਨ ਦੀ ਪ੍ਰਾਈਵੇਟ ਖਰੀਦ ਬੰਦ ਕੀਤੀ ਗਈ ਹੈ ਅਤੇ ਸਾਰਾ ਲੋੜੀਂਦਾ ਸਮਾਨ ਹੁਣ ਮਾਰਕਫੈੱਡ, ਮਿਲਕਫੈੱਡ ਅਤੇ ਸ਼ੂਗਰਫੈੱਡ ਤੋਂ ਖਰੀਦਿਆ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਫਿਰ ਬਹੁਮਤ ਹਾਸਿਲ ਕਰਕੇ ਲੋਕ-ਪੱਖੀ ਸਰਕਾਰ ਬਣਾਏਗੀ।

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਉਹਨਾਂ ਡਿਪਟੀ ਮੁੱਖ ਮੰਤਰੀ ਪਾਸੋਂ ਦਰਿਆ ਬਿਆਸ ਦੀ ਮਾਰ ਹੇਠ ਆਉਂਦੇ ਇਲਾਕੇ ਨੂੰ ਨੁਕਸਾਨ ਨੂੰ ਬਚਾਉਣ ਲਈ ਬੰਨ੍ਹ ਬਣਾਉਣ ਅਤੇ ਫੋਕਲ ਪੁਆਇੰਟ ਗੋਇੰਦਵਾਲ ਸਾਹਿਬ ਵਿਖੇ ਇੰਡਸਟਰੀ ਕੰਪਲੈਕਸ ਦੇ ਪਲਾਂਟਾਂ ਨੂੰ ਪੰਜਾਬ ਲਘੂ ਉਦਯੋਗ ਵੱਲੋਂ ਹਰ ਸਾਲ ਪਾਏ ਜਾਂਦੇ ਜੁਰਮਾਨੇ ਦੀ ਮੁਆਫ਼ੀ ਲਈ ਵੀ ਮੰਗ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION