35.1 C
Delhi
Saturday, April 20, 2024
spot_img
spot_img

ਉੱਘੀ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਦਿਹਾਂਤ

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 31, 2020:

ਮਾਂ ਬੋਲੀ ਪੰਜਾਬੀ ਦੇ ਪਿਆਰਿਆਂ ਅਤੇ ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁਖ਼ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੀ ਨਾਮਵਰ ਸਾਹਿਤਕਾਰ ਸ੍ਰੀਮਤੀ ਦਲੀਪ ਕੌਰ ਟਿਵਾਣਾ ਅੱਜ ਅਕਾਲ ਚਲਾਣਾ ਕਰ ਗਏ।

84 ਸਾਲਾ ਸ੍ਰੀਮਤੀ ਦਲੀਪ ਕੌਰ ਟਿਵਾਣਾ ਨੇ ਇਕ ਨਿੱਜੀ ਹਸਪਤਾਲ ਵਿਚ ਅੱਜ ਆਖ਼ਰੀ ਸਾਹ ਲਏ ਜਿੱਥੇ ਉਹ ਪਿਛਲੇ ਕੁਝ ਸਮੇਂ ਤੋਂ ਇਲਾਜ ਲਈ ਦਾਖ਼ਲ ਸਨ।

ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਸਨਮਾਨਾਂ ਨਾਲ ਸਨਮਾਨਿਤ ਸ੍ਰੀਮਤੀ ਦਲੀਪ ਕੌਰ ਟਿਵਾਣਾ ਆਪਣੇ ਪਿੱਛੇ ਪਤੀ ਸ: ਭੁਪਿੰਦਰ ਸਿੰਘ ਅਤੇ ਬੇਟੇ ਸਿਮਰਨਜੀਤ ਸਿੰਘ ਨੂੰ ਛੱਡ ਗਏ ਹਨ।

ਉਨ੍ਹਾਂ ਦਾ ਅੰਤਿਮ ਸਸਕਾਰ ਸਨਿਚਰਵਾਰ, 1 ਫ਼ਰਵਰੀ ਨੂੰ ਪਟਿਆਲਾ ਵਿਖ਼ੇ ਕੀਤਾ ਜਾਵੇਗਾ।

ਸ੍ਰੀਮਤੀ ਟਿਵਾਣਾ ਨੇ 40 ਨਾਵਲ, ਕਹਾਣੀਆਂ ਦੀਆਂ 7 ਪੁਸਤਕਾਂ, ਦੋ ਸਵੈ ਜੀਵਨੀਆਂ ਅਤੇ ਆਪਣੇ ਸਾਹਿਤਕ ਸਫ਼ਰ ਬਾਰੇ ਲਿਖ਼ਦੇ ਹੋਏ ਪੰਜਾਬੀ ਸਾਹਿਤ ਦੀ ਵਡਮੁੱਲੀ ਅਤੇ ਯਾਦਗਾਰੀ ਸੇਵਾ ਕੀਤੀ ਜਿਨ੍ਹਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖ਼ਿਆ ਜਾਵੇਗਾ।

ਪਟਿਆਲਾ ਦੀ ਐਮ.ਪੀ.ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਣੇ ਵੱਖ ਵੱਖ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਪੂਰੇ ਜਾਣ ਵਾਲਾ ਘਾਟਾ ਦੱÎਸਿਆ ਹੈ।

ਜ਼ਿਕਰਯੋਗ ਹੈ ਕਿ 16 ਜਨਵਰੀ ਨੂੰ ਸ੍ਰੀਮਤੀ ਟਿਵਾਣਾ ਦੀ ਮਿਜ਼ਾਜ਼ਪੁਰਸੀ ਲਈ ਹਸਪਤਾਲ ਪੁੱਜੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਇਲਾਜ ’ਤੇ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਝੱਲੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION