29 C
Delhi
Wednesday, April 17, 2024
spot_img
spot_img

ਉੱਘੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਦਿੱਤੀ ਵਿਦਾਇਗੀ

ਚੰਡੀਗੜ੍ਹ/ਮੋਗਾ, 1 ਫਰਵਰੀ, 2020 –

ਦੁਨੀਆਂ ਵਿੱਚੋ ਸਭ ਤੋ ਵੱਧ ਦੋਨਾਂ ਪੰਜਾਬਾਂ ਵਿੱਚ ਪੜ੍ਹੇ ਜਾਣ ਵਾਲੇ ਉੱਘੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਸਾਡੇ ਵਿਚਕਾਰ ਨਹੀ ਰਹੇ। ਉਨ੍ਹਾਂ ਅੱਜ 1 ਫਰਵਰੀ, 2020 ਨੂੰ ਸਵੇਰੇ 8 ਵਜੇ ਦੇ ਕਰੀਬ ਆਪਣਾ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਤਿੰਨ ਵਜੇ ਮੋਗਾ ਦੇੇ ਪਿੰਡ ਢੁੱਡੀਕੇ ਵਿਖੇ ਕੀਤਾ ਗਿਆ। ਉਨ੍ਹਾਂ ਦਾ ਜਨਮ 27 ਜੂਨ 1919 ਨੂੰ ਹੋਇਆ।

ਅੱਜ ਉਨ੍ਹਾਂ ਦੀ ਦੇਹ ਦੇ ਅੰਤਿਮ ਸੰਸਕਾਰ ਸਮੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸੂ, ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ ਸੰਜੀਵ ਤਲਵਾੜ, ਸਾਬਕਾ ਕਾਂਗਰਸ ਮੰਤਰੀ ਮਾਲਤੀ ਥਾਪਰ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਸਾਬਕਾ ਮੰਤਰੀ ਤੋਤਾ ਸਿੰਘ ਤੋ ਇਲਾਵਾ ਹੋਰ ਵੀ ਉੱਘੀਆਂ ਸ਼ਖਸੀਅਤਾਂ ਸਾਮਿਲ ਹੋਈਆਂ ਅਤੇ ਇਨ੍ਹਾਂ ਵੱਲੋ ਜਸਵੰਤ ਸਿੰਘ ਕੰਵਲ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਇਸ ਮੌਕੇ ਪੰਜਾਬ ਪਬਲਿਕ ਰਿਲੇਸ਼ਨਜ ਅਫ਼ਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਪਰਮਪ੍ਰੀਤ ਸਿੰਘ ਨਰੂਲਾ ਵੱਲੋ ਵੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਦੇ ਪਰਿਵਾਰ ਵਿੱਚ ਪੁੱਤਰ ਸਰਬਜੀਤ ਸਿੰਘ, ਪੁੱਤਰੀ ਰੁਪਇੰਦਰਜੀਤ ਕੌਰ ਤੋ ਇਲਾਵਾ ਦੋਹਤਾ ਸੁਮੇਲ ਸਿੱਧੂ ਅਤੇ ਭਤੀਜਾ ਰਣਜੀਤ ਸਿੰਘ ਧੰਨਾ ਸ਼ਾਮਿਲ ਹਨ।

ਜਸਵੰਤ ਸਿੰਘ ਨੇ ਆਪਣੀ ਜਿੰਦਗੀ ਦੇ 80 ਸਾਲ ਸਾਹਿਤ ਦੇ ਲੇਖੇ ਲਗਾ ਕੇ ਵਧੀਆ ਰਚਨਾਵਾਂ ਨੂੰ ਜਨਮ ਦਿੱਤਾ। ਇਹ ਵੀ ਖਾਸ ਗੱਲ ਹੈ ਕਿ ਸ਼. ਕੰਵਲ ਨੇ ਆਪਣਾ 100 ਵਾਂ ਜਨਮ ਦਿਨ ਹਾਲ ਹੀ ਵਿੱਚ ਮਨਾਇਆ। ਇਹ ਵੀ ਸਾਡੇ ਲਈ ਵੱਡੀ ਮਾਣ ਵਾਲੀ ਗੱਲ ਹੈ ਕਿ ਜਸਵੰਤ ਸਿੰਘ ਦੁਨੀਆਂ ਦੇ ਅਜਿਹੇ ਲੇਖਕਾਂ ਵਿੱਚੋ ਹਨ ਜਿੰਨ੍ਹਾਂ ਨੇ ਆਪਣੀ ਜਿੰਦਗੀ ਦੇ 100 ਵਰ੍ਹੇ ਪੂਰੇ ਕਰਕੇ ਇਹ ਪੰਧ ਪੂਰਾ ਕੀਤਾ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਨੇ ਉਨ੍ਹਾਂ ਦੇ ਪਿਤਾ ਜੀ ਨੇ 100 ਸਾਲ ਸੱਤ ਮਹੀਨੇ ਦੀ ਜਿੰਦਗੀ ਦਾ ਸਫਰ ਤਹਿ ਕੀਤਾ। ਉਨ੍ਹਾਂ ਨੇ 102 ਦੇ ਕਰੀਬ ਕਿਤਾਬਾਂ ਅਤੇ ਨਾਵਲ ਲੇਖਕ ਵਜੋ ਲਿਖੇ। ਉਨ੍ਹਾਂ ਨੇ ਸਾਂਝੇ ਪੰਜਾਬ ਮੌਕੇ 1940 ਤੋ ਹੁਣ ਤੱਕ ਚਰਚਿਤ ਨਾਵਲ ਸੱਚ ਨੁੰ ਫਾਂਸੀ, ਪੂਰਨਮਾਸ਼ੀ, ਪਾਲੀ, ਰਾਤ ਬਾਕੀ ਹੈ, ਮਿੱਤਰ ਪਿਆਰੇ ਨੂੰ, ਹਾਣੀ, ਬਰਫ਼ ਦੀ ਅੱਗ, ਲਹੂ ਦੀ ਲੋਹ, ਜਿੰਦਗੀ ਦੂਰ ਨਹੀ, ਸਮੇਤ ਹੋਰ ਵੀ ਚਰਚਿਤ ਰਚਨਾਵਾਂ ਕੀਤੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਨਮਨ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਸਾਰੇ ਪੰਜਾਬੀਆਂ ਅਤੇ ਸਾਹਿਤ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ, ਪੰਜਾਬ, ਪੰਜਾਬੀ, ਪੰਜਾਬੀਅਤ, ਪਿੰਡਾਂ ਅਤੇ ਕਿਸਾਨਾਂ ਬਾਰੇ ਆਪਣੀਆਂ ਰਚਨਾਵਾਂ ਲਿਖੀਆਂ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਨੂੰ ਸਰਵਸ੍ਰੇਸ਼ਟ ਸਾਹਿਤਕਾਰ, ਸਾਹਿਤ ਅਕਾਦਮੀ, ਪੰਜਾਬੀ ਸਾਹਿਤ ਰਤਨ, ਸ੍ਰੋਮਣੀ ਪੰਜਾਬੀ ਲੇਖਕ ਆਦਿ ਇਨਾਮਾਂ ਨਾਲ ਨਿਵਾਜਿਆ ਗਿਆ ਅਤੇ ਜਸਵੰਤ ਸਿੰਘ ਕੰਵਲ ਢੁੱਡੀਕੇ ਪਿੰਡ ਦੇ ਸਰਪੰਚ ਵੀ ਰਹੇ।

ਉਨ੍ਹਾਂ ਦੇ ਅੰਤਿਮ ਸੰਸਕਾਰ ਸਮੇ ਫਿਲਮ ਨਿਰਦੇਸ਼ਕ ਮਨਮੋਹਨ ਸਿੰਘ, ਪ੍ਰਿੰਸੀਪਲ ਸਰਵਣ ਸਿੰਘ, ਪੰਜਾਬੀ ਸਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ ਰਵਿੰਦਰ ਭੱਠਲ, ਪ੍ਰੋ ਗੁਰਭਜਨ ਗਿੱਲ, ਜਤਿੰਦਰ ਪੰਨੂ, ਸੁਰਜੀਤ ਸਿੰਘ ਕਾਉਕੇ, ਜਨਰਲ ਸੈਕਟਰੀ ਰਣਜੀਤ ਸਿੰਘ ਧੰਨਾ, ਲੇਖਕ ਹਰੀ ਸਿੰਘ, ਪਵਨ ਹਰਚੰਦਪੁਰੀ, ਗੁਰਮੀਤ ਸਿੰਘ ਨੰਬਰਦਾਰ, ਸਰਪੰਚ ਜਸਬੀਰ ਸਿੰਘ, ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ, ਗੁਰਚਰਨ ਸਿੰਘ ਸ਼ੇਰਗਿੱਲ, ਬਲਦੇਵ ਸਿੰਘ ਸੜਕਨਾਮਾ, ਪ੍ਰੋ ਗੁਰਇਕਬਾਲ ਸਿੱਖ, ਡੀ.ਆਈਜੀ. ਗੁਰਪ੍ਰੀਤ ਸਿੰਘ ਤੂਰ, ਤੇਜਵੰਤ ਸਿੰਘ ਮਾਨ, ਆਦਿ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION