ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2022:
ਸੋਮਵਾਰ ਨੂੰ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਊਨਾ ਵਿਖ਼ੇ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮੌਤ ਦੇ ਮੂੰਹ ਜਾ ਪਏ ਜ਼ਿਲ੍ਹਾ ਮੋਹਾਲੀ ਦੇ ਬਨੂੜ ਨਾਲ ਸੰਬੰਧਤ 7 ਵਿਅਕਤੀਆਂ ਦੇ ਪਰਿਵਾਰਾਂ ਲਈ ਹਿਮਾਚਲ ਸਰਕਾਰ ਨੇ ਸਹਾਇਤਾ ਦਾ ਐਲਾਨ ਕੀਤਾ ਹੈ।
ਹਿਮਾਚਲ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਭਾਵਿਤ ਸੱਤਾਂ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ