26.1 C
Delhi
Wednesday, April 24, 2024
spot_img
spot_img

ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੇ ਐਸ. ਸੀ., ਐਸ. ਟੀ. ਫੀਸ ਸਬੰਧੀ ਹੁਕਮ ਵਾਪਸ ਲੈਣ ਦੀ ਸ਼ਲਾਘਾ

ਯੈੱਸ ਪੰਜਾਬ
ਅੰਮ੍ਰਿਤਸਰ/ਲੁਧਿਆਣਾ, 18 ਦਸੰਬਰ, 2021 –
ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਿਜ਼ ਮੈਨੇਜਮੈਂਟਸ ਫੈਡਰੇਸ਼ਨ, ਪੰਜਾਬ ਅਤੇ ਚੰਡੀਗੜ੍ਹ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਵਿਦਿਆਰਥੀਆਂ ਪਾਸੋਂ ਪ੍ਰੀਖਿਆਵਾਂ ਫੀਸ ਨਾਲ ਸਬੰਧਤ ਹੁਕਮਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਮਾਨਤਾ ਪ੍ਰਾਪਤ ਕਾਲਜਾਂ ਨੂੰ ਐਸ. ਸੀ. ਅਤੇ ਐਸ. ਟੀ. ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਪਾਸੋਂ ਫੀਸਾਂ ਲੈਣ ਲਈ ਪੱਤਰ ਜਾਰੀ ਕੀਤਾ ਗਿਆ ਸੀ, ਜੋ ਕਿ ਇਤਰਾਜ਼ਯੋਗ ਸੀ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਇਹ ਹੁਕਮ ਡੀ. ਪੀ. ਆਈ. ਕਾਲਜ, ਪੰਜਾਬ ਵੱਲੋਂ ਜਾਰੀ ਇਕ ਪੱਤਰ ਉਪਰੰਤ ਜਾਰੀ ਕੀਤੇ ਗਏ ਸਨ, ਜਿਸ ’ਚ ਇਨ੍ਹਾਂ ਵਿਦਿਆਰਥੀਆਂ ਕੋਲੋਂ ਫ਼ੀਸਾਂ ਵਸੂਲਣ ਲਈ ਕਿਹਾ ਗਿਆ ਸੀ। ਫੈਡਰੇਸ਼ਨ ਨੇ ਇਸ ਦਾ ਪੁਰਜ਼ੋਰ ਖੰਡਨ ਕਰਦਿਆਂ ਪੰਜਾਬ ਸਰਕਾਰ ਦੇ ਇਸ ਹੁਕਮ ਨੂੰ ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੱਸਿਆ ਸੀ।

ਇਸ ਉਪਰੰਤ ਫੈਡਰੇਸ਼ਨ ਵਲੋਂ ਉਚ ਅਧਿਕਾਰੀਆਂ ਨੂੰ ਪੱਤਰ ਲਿਖੇ ਗਏ, ਜਿਸ ਉਪਰੰਤ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਪੱਤਰ ਨੰਬਰ ਡੀ. ਪੀ. ਆਈ.ਐਚ. ਈ.-ਸਕੀਮ10ਐਮ. ਆਈ. ਐਸ. ਸੀ./22/2021 ਸਕਾਲਰਸ਼ਿਪ-1 ਡੀ. ਪੀ. ਆਈ.-ਹਾਇਰ ਐਜ਼ੂਕੇਸ਼ਨ/259751/2021 ਪਾਸ ਲੈ ਲਿਆ।

ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਹ ਵੀ ਅਪੀਲ ਕਰਦੇ ਹਨ ਕਿ ਵਿਦਿਆਰਥੀਆਂ ਅਤੇ ਕਾਲਜਾਂ ਦੇ ਹਿੱਤ ’ਚ ਹੋਰ ਵੀ ਇਸ ਤਰ੍ਹਾਂ ਦੇ ਫੈਸਲੇ ਲੈਣੇ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਇਸ ਵੇਲੇ ਬਹੁਤ ਹੀ ਨਾਜ਼ੁਕ ਹਾਲਾਤਾਂ ’ਚੋਂ ਲੰਘ ਰਹੀ ਹੈ ਅਤੇ ਸਰਕਾਰ ਨੂੰ ਹਰ ਹੀਲੇ ਉਚਿੱਤ ਫੈਸਲੇ ਲੈ ਕੇ ਇਸ ਖੇਤਰ ਨੂੰ ਬਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਡੀ. ਪੀ. ਆਈ. ਕਾਲਜਿਜ਼ ਅਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੁਝ ਫੈਸਲੇ ਲਏ ਗਏ ਹਨ, ਜਿਸ ਨਾਲ ਉਚੇਰੀ ਸਿੱਖਿਆ ਦੇ ਖੇਤਰ ਨੂੰ ਢਾਹ ਲੱਗ ਰਹੀ ਹੈ।

ਫੈਡਰੇਸ਼ਨ ਦੇ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ ਅਤੇ ਜਨਰਲ ਸਕੱਤਰ ਐਸ.ਐਮ.ਸ਼ਰਮਾ ਨੇ ਵੀ ਸਰਕਾਰ ਦੇ ਉਪਰੋਕਤ ਫੈਸਲੇ ਨੂੰ ਵਾਪਸ ਲੈਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਧਾਨ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੈਡਰੇਸ਼ਨ ਵਲੋਂ ਇਕ ਕਾਨੂੰਨੀ ਕਮੇਟੀ ਬਣਾਈ ਗਈ ਸੀ। ਜਿਸ ਨੇ ਵਿਚਾਰ ਵਟਾਂਦਰਾ ਕਰਦਿਆਂ ਉਪਰੋਕਤ ਵਿਸ਼ੇ ਨੂੰ ਗੌਰ ਨਾਲ ਵਾਂਚਿਆ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ’ਚ ਰਿਟ ਪਟੀਸ਼ਨ ਦਾਖਲ ਕਰਨ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਏਡਿਡ ਕਾਲਜ਼ਾਂ ਜੋ ਕਿ ਜਿਆਦਾਤਰ ਸੋਸਾਇਟੀਆਂ ਜਾਂ ਟਰੱਸਟਾਂ ਦੁਆਰਾ ਚਲਾਏ ਜਾ ਰਹੇ ਹਨ, ਦੀ ਵਿੱਦਿਅਕ ਪ੍ਰਸਾਰ ਲਈ ਨਿਭਾਈ ਇਤਿਹਾਸਕ ਭੂਮਿਕਾ ਦੀ ਕਦਰ ਕਰਨੀ ਚਾਹੀਦੀ ਅਤੇ ਸੌੜੇ ਹਿੱਤਾਂ ਨੂੰ ਪਰੇ ਰੱਖ ਕੇ ਇਨ੍ਹਾਂ ਕਾਲਜਾਂ ਨੂੰ ਬਚਾਉਣ ਲਈ ਹਰ ਹੀਲਾ ਵਰਤਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION