36.7 C
Delhi
Friday, April 26, 2024
spot_img
spot_img

ਏ.ਡੀ.ਸੀ.ਪੀ. ਵਤਸਲਾ ਗੁਪਤਾ ਦੀ ਅਗਵਾਈ ’ਚ ਜਲੰਧਰ ਪੁਲਿਸ ਵਲੋਂ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਰੈਸਟੋਰੈਂਟ ਖਿਲਾਫ਼ ਕਾਰਵਾਈ

ਜਲੰਧਰ, 02 ਜੂਨ, 2020 –

ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਖਿਲਾਫ਼ ਕੋਵਿਡ-19 ਦੌਰਾਨ ਲਗਾਏ ਗਏ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਖਤ ਕਾਰਵਾਈ ਕਰਦਿਆਂ ਰੈਸਟੋਰੇਂਟ ਦੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਅੱਜ ਮੰਗਲਵਾਰ ਦੀ ਸ਼ਾਮ ਨੂੰ ਸ੍ਰੀਮਤੀ ਵਤਸਲਾ ਗੁਪਤਾ ਜਿਨਾਂ ਵਲੋਂ ਹਾਲ ਹੀ ਵਿੱਚ ਬਤੌਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਦਾ ਅਹੁਦਾ ਸੰਭਾਲਿਆ ਗਿਆ ਹੈ ਵਲੋਂ ਨਕੋਦਰ ਰੋਡ ’ਤੇ ਸਹਾਇਕ ਕਮਿਸ਼ਨਰ ਪੁਲਿਸ ਹਰਸਿਮਰਤ ਸਿੰਘ ਅਤੇ ਐਸ.ਐਚ.ਓ. ਰਛਪਾਲ ਸਿੰਘ ਨਾਲ ਗਸ਼ਤ ਕੀਤੀ ਜਾ ਰਹੀ ਸੀ ਜਦੋਂ ਉਨਾਂ ਨੇ ਰੈਸਟੋਰੈਂਟ ਦੇ ਮਾਲਕ ਨੂੰ ਕੋਰੋਨਾ ਵਾਇਰਸ ਦੌਰਾਨ ਲਗਾਏ ਗਏ ਲਾਕਡਾਊਨ ਦੇ ਨਿਯਮਾਂ ਦੀ ਖੁੱਲੇ ਵਿੱਚ ਲੋਕਾਂ ਨੂੰ ਗੋਲ ਗੱਪੇ ਪਰੋਸ ਕੇ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ।

ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਐਸ.ਐਚ.ਓ. ਨੂੰ ਰੈਸਟੋਰੈਂਟ ਮਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਜੋ ਲਾਕਡਾਊਨ ਦੌਰਾਨ ਲੋਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਰੈਸਟੋਰੈਂਟ ਮਾਲਕਾਂ ਨੂੰ ਖਾਣ-ਪੀਣ ਦਾ ਸਮਾਨ ਲੋਕਾਂ ਨੂੰ ਘਰ ਲੈ ਕੇ ਜਾਣ ਅਤੇ ਹੋਮ ਡਲਿਵਰੀ ਰਾਹੀਂ ਪਹੁੰਚਾਉਣ ਦੀ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨੂੰ ਦੇਖਦੇ ਹੋਏ ਅਜੇ ਰੈਸਟੋਰੈਂਟਾਂ ’ਤੇ ਬੈਠ ਕੇ ਖਾਣ ਦੀ ਇਜ਼ਾਜ਼ਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਹੀ ਰੈਸਟੋਰੈਂਟ ਦੇ ਮਾਲਕ ਨੇ ਕਾਨੂੰਨ ਦੀ ਉਲੰਘਣਾ ਕੀਤੀ ਉਸ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188, 51 ਡਿਜਾਸਟਰ ਮੇਨੈਜਮੈਂਟ ਐਕਟ ਅਤੇ 3(2) ਐਪੀਡੈਮਿਕ ਡਿਸੀਜ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਿਯਮਾਂ ਦੀ ਉਲੰਘਣਾ ਕਰਨ ’ਤੇ ਸ਼ਖਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਨੁੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION