32.8 C
Delhi
Friday, May 3, 2024
spot_img
spot_img

ਐਨੀਮੇਟਿਡ ਫਿਲਮ ਜੈਭੀਮ ਦਾ ਟੈਕਸ ਮੁਆਫ਼ ਕਰਨ ਦੀ ਮੰਗ

ਯੈੱਸ ਪੰਜਾਬ
ਜਲੰਧਰ, 14 ਅਪ੍ਰੈਲ, 2022:
ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ.ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰ ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤੇ ਰਿਲੀਜ਼ ਹੋਈ ਪਹਿਲੀ ਐਨੀਮੇਟਿਡ ਹਿੰਦੀ ਫੀਚਰ ਫਿਲਮ “ਜੈ ਭੀਮ ” ਦਾ ਟੈਕਸ ਮੁਆਫ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਥਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਨਵੀਂ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਆਪਣਾ ਆਦਰਸ਼ ਮੰਨਦੀ ਹੈ।

ਨਵੀਂ ਸਰਕਾਰ ਬਣਨ ਉਪਰੰਤ ਬਾਬਾ ਸਾਹਿਬ ਦੇ ਜੀਵਨ ਅਤੇ ਦਰਸ਼ਨ ਉਤੇ ਬਣੀ ਪਹਿਲੀ ਫਿਲਮ ਦਾ ਟੈਕਸ ਮੁਆਫ ਕਰਨਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਵੀ ਹਿਦਾਇਤ ਕੀਤੀ ਜਾਣੀ ਚਾਹੀਦੀ ਹੈ ਕਿ ਬੱਚਿਆਂ ਨੂੰ ਇਹ ਫਿਲਮ ਜ਼ਰੂਰ ਵਿਖਾਈ ਜਾਵੇ।

ਪ੍ਰੀਤਮ ਫਿਲਮ ਪ੍ਰੋਡਕਸ਼ਨ ਦੀ ਇਸ ਫਿਲਮ ਦੀ ਸਕ੍ਰਿਪਟ ਅਤੇ ਸੰਵਾਦ ਸਤਨਾਮ ਚਾਨਾ ਦੇ ਹਨ ਜਦੋਂ ਕਿ ਫਿਲਮ ਦੇ ਨਿਰਦੇਸ਼ਕ ਜੱਸੀ ਚਾਨਾ ਅਤੇ ਪ੍ਰੋਡਿਊਸਰ ਜੋਗਿੰਦਰ ਭੰਗਾਲੀਆ-ਸੋਨੂੰ ਭੰਗਾਲੀਆ ਹਨ। ਫਿਲਮ ਦੀ ਸਾਰੀ ਐਨੀਮੇਸ਼ਨ ਜਲੰਧਰ ਸਟੂਡੀਓ ਵਿੱਚ ਹੀ ਤਿਆਰ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION