ਜਲੰਧਰ, 13 ਫਰਵਰੀ, 2020 –
ਐਨ.ਆਰ.ਆਈ.ਸਭਾ ਪੰਜਾਬ ਦੇ ਪ੍ਰਧਾਨ ਦੀ 7 ਮਾਰਚ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਨਹੀਂ ਕੀਤੇ ਗਏ।
ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਧਾਨਗੀ ਲਈ ਨਾਮਜ਼ਦਗੀ ਲਈ 14 ਫਰਵਰੀ ਦਿਨ ਸ਼ੁੱਕਰਵਾਰ ਆਖਰੀ ਤਰੀਕ ਹੈ ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 17 ਫਰਵਰੀ ਨੁੂੰ ਕੀਤੀ ਜਾਵੇਗੀ ਅਤੇ 24 ਫਰਵਰੀ ਤੱਕ ਨਾਮਜ਼ਦਗੀ ਵਾਪਿਸ ਲਈ ਜਾ ਸਕਦੀ ਹੈ ਜਦਕਿ 7 ਮਾਰਚ ਨੁੂੰ ਵੋਟਾਂ ਪੈਣ ਦੀ ਪ੍ਰਕਿਰਿਆ ਮੁਕੰਮਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਕੋਈ ਵੀ ਚਾਹਵਾਨ ਵਿਅਕਤੀ ਵਿਸਥਾਰ ਵਿੱਚ ਜਾਣਕਾਰੀ ਲਈ ਐਨ.ਆਰ.ਆਈ.ਸਭਾ ਪੰਜਾਬ ਦੀ ਵੈਬਸਾਈਟ ’ਤੇ ਸੰਪਰਕ ਕਰ ਸਕਦਾ ਹੈ।