23.1 C
Delhi
Wednesday, April 24, 2024
spot_img
spot_img

ਐਨ.ਐਚ.ਐਮ. ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ: ਮੰਗਾਂ ਬਾਰੇ ਇਕ ਹਫ਼ਤੇ ’ਚ ਫ਼ੈਸਲਾ ਨਾ ਲਿਆ ਤਾਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 
ਸੂਬੇ ਦੇ ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਂਨ ਕੰਮ ਕਰ ਰਹੇ ਮੁਲਾਜ਼ਮਾਂ ਦੀ ਜੱਥੇਬੰਦੀ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਅੱਜ ਸੂਬਾ ਪੱਧਰੀ ਮੀਟਿੰਗ ਹੋਈ। ਸੂਬਾ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਮੁਲਾਜ਼ਮ ਹੱਕਾਂ ਅਤੇ ਮੰਗਾਂ ਤੇ ਵਿਸਥਾਰ ਵਿੱਚ ਚਰਚਾ ਕੀਤੀ।

ਸਾਥੀਆਂ ਦੀ ਗੱਲ ਸੁਣਨ ਤੋਂ ਬਾਅਦ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਵਿੱਚ ਦਿਨ-ਰਾਤ ਲੱਗੇ ਇਹ ਮੁਲਾਜ਼ਮ ਪਿਛਲੇ 12-13 ਸਾਲਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਇਹਨਾਂ ਦੀਆਂ ਮੰਗਾਂ ਨੂੰ ਹਾਮੀ ਭਰਨ ਦੇ ਬਾਵਜੂਦ ਲਗਾਤਾਰ ਲਟਕਾ ਰਹੀ ਹੈ।

ਡਾ. ਰਾਣਾ ਨੇ ਕਿਹਾ ਕਿ ਭਾਵੇਂ ਸਰਕਾਰ ਪੱਧਰ ਤੇ ਮੰਤਰੀ ਬਦਲੇ ਗਏ ਹਨ ਪਰ ਸੂਬੇ ਵਿੱਚ ਸਰਕਾਰ ਤਾਂ ਕਾਂਗਰਸ ਪਾਰਟੀ ਦੀ ਹੀ ਹੈ, ਵਿਭਾਗਾਂ ਨੂੰ ਚਲਾਉਂਣ ਵਾਲੀ ਨੌਕਰਸ਼ਾਹੀ ਵੀ ਉਹੀ ਹੈ। ਅਜਿਹੀਆਂ ਤਬਦੀਲੀਆਂ ਦੀ ਆੜ ਵਿੱਚ ਸਰਕਾਰ ਮੁਲਾਜ਼ਮਾਂ ਨੂੰ ਹੋਰ ਉਹਨਾਂ ਦੇ ਹੱਕਾਂ ਲਈ ਸੰਘਰਸ਼ ਤੋਂ ਰੋਕ ਨਹੀਂ ਸਕਦੀ

। ਮੀਡੀਆ ਰਸਤੇ ਸਰਕਾਰ ਨੂੰ ਐਸੋਸੀਏਸ਼ਨ ਅਤੇ ਸੂਬੇ ਦੇ ਸਮੂਹ ਮੁਲਾਜ਼ਮਾਂ ਦੇ ਹਵਾਲੇ ਤੋਂ ਚੇਤਾਵਨੀ ਦਿੰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਵੱਲ ਕੋਈ ਕਾਰਵਾਈ ਨਹੀਂ ਕਰਦੀ ਤਾਂ ਸਮੂਹ ਮੁਲਾਜ਼ਮ ਅਗਲੇ ਹਫ਼ਤੇ ਤੋਂ ਮੁਕੰਮਲ ਕੰਮ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ।

ਹਨਾਂ ਕਿਹਾ ਕਿ ਸਾਨੂੰ ਸੂਬੇ ਦੀ ਜਨਤਾ ਦਾ ਪੂਰਾ ਖਿਆਲ ਹੈ, ਇਸ ਲਈ ਜੇਕਰ ਲੋੜ ਪਈ ਤਾਂ ਉਹ ਆਮ ਜਨਤਾ ਨੂੰ ਵੀ ਆਪਣੇ ਇਸ ਸੰਘਰਸ਼ ਨਾਲ ਜੋੜਨਗੇ ਕਿਉਂਕਿ ਇਹ ਮੁਲਾਜ਼ਮ ਇਹਨਾਂ ਸੂਬੇ ਦੇ ਲੋਕਾਂ ਵਿੱਚੋਂ ਹੀ ਹਨ, ਕੋਈ ਬਾਹਰੋਂ ਨਹੀਂ ਆਏ।

ਸੂਬਾ ਕਮੇਟੀ ਮੈਂਬਰਾਂ ਨੇ ਐਲਾਨ ਕੀਤਾ ਕਿ ਇਹ ਸੰਘਰਸ਼ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਇਸ ਦੌਰਾਨ ਹੋਏ ਜਾਨੀ-ਮਾਲੀ ਨੁਕਸਾਨ ਦੀ ਨਿਰੋਲ ਜਿੰਮੇਦਾਰੀ ਸੂਬਾ ਸਰਕਾਰ ਦੀ ਹੋਵੇਗੀ। ਮੀਟਿੰਗ ਦੌਰਾਨ ਮੀਤ ਪ੍ਰਧਾਨ ਸ. ਅਮਰਜੀਤ ਸਿੰਘ, ਜਸਵਿੰਦਰ ਕੌਰ, ਜਨਰਲ ਸਕੱਤਰ ਮਨਿੰਦਰ ਸਿੰਘ, ਡਾ. ਪ੍ਰਿਅੰਕਾ ਭੰਡਾਰੀ, ਹਰਪਾਲ ਸੋਢੀ ਆਦਿ ਸਾਥੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION