40.1 C
Delhi
Sunday, May 5, 2024
spot_img
spot_img

ਐਮਿਟੀ ਯੂਨੀਵਰਸਿਟੀ, ਐਸ.ਏ.ਐਸ. ਨਗਰ ਵਿਖੇ ਲੀਗਲ ਏਡ ਕਲੀਨਿਕ ਦਾ ਉਦਘਾਟਨ

ਯੈੱਸ ਪੰਜਾਬ
ਐਸ.ਏ.ਐਸ. ਨਗਰ, 9 ਨਵੰਬਰ, 2022:
‘ਇੰਪਾਵਰਮੈਂਟ ਆਫ਼ ਸਿਟੀਜ਼ਨਸ ਥਰੂ ਲੀਗਲ ਅਵੇਅਰਨੈਸ ਐਂਡ ਆਊਟਰੀਚ ਪ੍ਰੋਗਰਾਮ’ ਅਨੁਸਾਰ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਅਧੀਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਜਿਲ੍ਹਾ ਪੱਧਰੀ ਲੀਗਲ ਸਰਵਿਸਿਜ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਸਟਾਲ ਲਗਾਏ ਗਏ।

ਇਸ ਕੈਂਪ ਦੇ ਆਯੋਜਨ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਉਨ੍ਹਾਂ ਦੇ ਦਰ ਤੇ ਮੁਹੱਈਆ ਕਰਵਾਉਣਾ ਸੀ। ਇਸ ਕੈਂਪ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫੂਡ ਸਪਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਕੋਆਪਰੇਟਿਵ ਬੈਂਕ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜ਼ਗਾਰ ਵਿਭਾਗ, ਬੀ.ਡੀ.ਪੀ.ਓ. ਦਫ਼ਤਰ, ਪੰਜਾਬ ਨੈਸ਼ਨਲ ਬੈਂਕ ਅਤੇ ਮਿਊਂਸਪਲ ਕਾਰਪੋਰੇਸ਼ਨ, ਮੋਹਾਲੀ ਆਦਿ ਵਿਭਾਗਾਂ ਵਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੈਂਪ ਦੌਰਾਨ 129 ਦਰਖਾਸਤਾਂ ਪ੍ਰਾਪਤ ਹੋਈਆਂ।

ਇਸ ਤੋਂ ਇਲਾਵਾ 1236 ਦਰਖਾਸਤਾਂ ਜੋ ਕਿ ਕੈਂਪ ਤੋਂ ਪਹਿਲਾਂ ਡੋਰ ਟੂ ਡੋਰ ਕੈਂਪੇਨ ਦੁਆਰਾ ਪ੍ਰਾਪਤ ਹੋਈਆਂ ਸਨ ਉਨ੍ਹਾਂ ਨੂੰ ਕੈਂਪ ਦੌਰਾਨ ਵਿਚਾਰਿਆ ਗਿਆ। ਮੌਕੇ ਤੇ ਕੈਂਪ ਵਿਚ 53 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲੰਬਤ ਦਰਖਾਸਤਾਂ ਤੇ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

ਸ੍ਰੀ ਅਰੁਣ ਗੁਪਤਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੈਂਪ ਵਿਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਗਲ ਸਰਵਿਸਿ਼ਜ਼ ਐਕਟ ਅਧੀਨ ਆਉਂਦੀਆਂ ਸਕੀਮਾਂ ਦਾ ਲਾਭ ਉਠਾਉਣ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਵਿਕਮਟ ਕੰਪਨਸੇਸ਼ਨ ਸਕੀਮ ਅਧੀਨ ਪੀੜ੍ਹਤ ਲੋਕਾਂ ਨੂੰ ਮੁਆਵਜ਼ਾ ਵੀ ਅਦਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਅੇਮਿਟੀ ਯੁਨੀਵਰਸਿਟੀ ਵਿਚ ਲੀਗਲ ਏਡ ਕਲੀਨਿਕ ਦਾ ਉਦਘਾਟਨ ਵੀ ਕੀਤਾ ਗਿਆ।

ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੀ ਸਹੂਲਤ ਦਿਵਾਉਣ ਵਿਚ ਸਹਾਇਤਾ ਕੀਤੀ ਜਾਵੇ।

ਸ੍ਰੀ ਬਲਜਿੰਦਰ ਸਿੰਘ ਮਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਸਾਰੇ ਜਿਲੇ੍ ਵਿਚ ਪਿੰਡ ਪੱਧਰ ਤੱਕ ਆਮ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਕੰਪੇਨ ਵਿਚ ਕਾਨੂੰਨ ਦੇ ਵਿਦਿਆਰਥੀ, ਆਸ਼ਾ ਵਰਕਰ, ਆਂਗਨਵਾੜੀ ਵਰਕਰ ਅਤੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਵੀ ਸਹਿਯੋਗ ਕਰ ਰਹੇ ਹਨ। ਇਸ ਮੌਕੇ ਤੇ ਸ੍ਰੀ ਵਿਵੇਕਸ਼ੀਲ ਸੋਨੀ, ਸੀਨੀਅਰ ਪੁਲਿਸ ਕਪਤਾਨ, ਸ੍ਰੀਮਤੀ ਸਮਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ ਅਤੇ ਸ੍ਰੀ ਇੰਦਰਪਾਲ, ਸਹਾਇਕ ਕਮਿਸ਼ਨਰ ਵੀ ਹਾਜ਼ਰ ਸਨ। ਪ੍ਰੋ. ਆਰ.ਕੇ. ਕੋਹਲੀ, ਵਾਈਸ ਚਾਂਸਲਰ, ਐਮਿਟੀ ਯੂਨੀਵਰਸਿਟੀ ਵਲੋਂ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION