34 C
Delhi
Tuesday, April 23, 2024
spot_img
spot_img

ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਚਾਰ ਥਾਵਾਂ ਉਤੇ ਲੱਗਣਗੇ ਮੈਗਾ ਰੋਜ਼ਗਾਰ ਮੇਲੇ: ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ

ਯੈੱਸ ਪੰਜਾਬ
ਐਸ.ਏ.ਐਸ. ਨਗਰ, 19 ਅਗਸਤ, 2021 –
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 9 ਤੋਂ 17 ਸਤੰਬਰ ਤੱਕ ਮੋਹਾਲੀ ਵਿਖੇ ਸੱਤਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਲਾਏ ਜਾਣਗੇ।

ਇਨ੍ਹਾਂ ਮੇਲਿਆਂ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵਰਚੂਅਲ ਅਤੇ ਫਿਜ਼ੀਕਲ ਰੋਜ਼ਗਾਰ ਮੇਲੇ ਜ਼ਿਲ੍ਹੇ ਵਿੱਚ ਚਾਰ ਵੱਖ-ਵੱਖ ਸਥਾਨਾਂ `ਤੇ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਕ੍ਰ੍ਰਮਵਾਰ 9 ਸਤੰਬਰ ਨੂੰ ਸਰਕਾਰੀ ਕਾਲਜ ਡੇਰਾਬਸੀ, 11 ਸਤੰਬਰ ਨੂੰ ਸੀ.ਜੀ.ਸੀ. ਕਾਲਜ ਲਾਡਰਾਂ, 14 ਸਤੰਬਰ ਨੂੰ ਰਿਆਤ ਬਾਹਰਾ ਕਾਲਜ ਖਰੜ ਅਤੇ 17 ਸਤੰਬਰ ਨੂੰ ਸਰਕਾਰੀ ਕਾਲਜ, ਫੇਜ਼ 6 ਮੋਹਾਲੀ ਵਿਖੇ ਲਗਾਏ ਜਾਣਗੇ। ਇਨ੍ਹਾਂ ਮੇਲਿਆਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲਿਆਂ ਦੌਰਾਨ ਕੰਪਨੀਆਂ ਵੱਲੋਂ ਮੌਕੇ `ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ. ਮਨਜੇਸ਼ ਸ਼ਰਮਾ ਨੇ ਦੱਸਿਆ ਕਿ ਮੇਲਿਆਂ ਵਿੱਚ ਨਾਮੀਂ ਕੰਪਨੀਆਂ ਜਿਵੇਂ ਕਿ ਆਈ.ਸੀ.ਆਈ.ਸੀ. ਬੈਂਕ, ਐਕਸਿਸ ਬੈਂਕ, ਸਵਰਾਜ, ਮਹਿੰਦਰਾ ਐਂਡ ਮਹਿੰਦਰਾ, ਐਚ.ਡੀ.ਐਫ.ਸੀ. ਲਾਈਫ, ਪੁਖਰਾਜ ਹੈਲਥ ਕੇਅਰ, ਜ਼ੁਮੈਟੋ ਅਤੇ ਪੇਟੀਐਮ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਸਵੀਂ, ਬਾਰ੍ਹਵੀਂ, ਗਰੈਜੂਏਟ ਪਾਸ ਜਾਂ ਵੱਧ ਪੜ੍ਹੇ ਲਿਖੇ, ਆਈ.ਟੀ.ਆਈ. ਆਦਿ ਟਰੇਡ ਦੇ ਉਮੀਦਵਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਉਮੀਦਵਾਰਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਉਮੀਦਵਾਰ ਆਪਣੀ ਰਜਿਸਟਰੇਸ਼ਨ ਮਮਮ।ਬਪਗਾ਼ਠ।ਫਰਠ `ਤੇ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION