25.1 C
Delhi
Friday, March 29, 2024
spot_img
spot_img

ਐਸ.ਐਸ.ਪੀ ਸੋਹਲ ਐਸ.ਐਸ.ਪੀ ਸੋਹਲ ਨੇ ਪੁਲਿਸ ਅਧਿਕਾਰੀਆਂ ਨੂੰ ‘ਕੋਰੋਨਾ ਵਾਰੀਅਰਜ਼ ‘ ਬੈਜ ਲਗਾ ਕੇ ਕੀਤਾ ਸਨਮਾਨਿਤ

ਗੁਰਦਾਸਪੁਰ, 20 ਜੂਨ, 2020 –

ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲੇ ਅੰਦਰ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਐਸ.ਐਸ.ਪੀ ਰਜਿੰਦਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਮੁਹਿੰਮ ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਕੋਰੋਨਾ ਵਾਇਰਸ ਦੇ ਅੱਗੇ ਵਧਣ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਐਸ.ਐਸ.ਪੀ ਵਲੋਂ ਪੁਲਿਸ ਅਧਿਕਾਰੀਆਂ ਨੂੰ ‘ਕੋਰੋਨਾ ਵਾਰੀਅਰਜ਼’ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਕੱਲ ‘ਮਿਸ਼ਨ ਫ਼ਤਿਹ’ 21 ਜੂਨ ਨੂੰ ਸਥਾਨਕ ਵੈਲਫੇਅਰ ਕਮੇਟੀਆਂ ਤੇ ਹੋਰ ਸ਼ਹਿਰ ਵਾਸੀ ਇਹੀ ਸੁਨੇਹਾ ਆਪਣੇ-ਆਪਣੇ ਇਲਾਕੇ ਵਿਚ ਘਰ-ਘਰ ਜਾ ਕੇ ਦੇਣਗੇ। ਇਸ ਮੌਕੇ ਸ. ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ), ਰਜੇਸ਼ ਕੱਕੜ ਡੀ.ਐਸ.ਪੀ, ਇੰਸਪੈਕਟਰ ਰਾਜ ਕੁਮਾਰ ਆਦਿ ਮੋਜੂਦ ਸਨ।

ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ‘ਮਿਸ਼ਨ ਫਤਹਿ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਕੋਰੋਨਾ ਵਾਇ੍ਰਸ ਦੀ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ ਗਈ ਅਤੇ ਕੋਰੋਨਾ ਵਾਇ੍ਰਸ ਵਿਰੁੱਧ ਜਾਗਰੂਕ ਵੀ ਕੀਤਾ ਗਿਆ। ਟਰੈਫਿਕ ਪੁਲਿਸ ਵਲੋਂ ਲੋਕ ਨੂੰ ਮਾਸਕ ਅਤੇ ਸ਼ੈਨੀਟਾਇਜਰ ਵੀ ਵੰਡੇ ਗਏ।

ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫਤਹਿ’ ਤਹਿਤ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣ, ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਅਤੇ ਆਪਣੇ ਹੱਥ ਵਾਰ-ਵਾਰ ਸਾਬੁਣ ਨਾਲ ਜਰੂਰ ਧੋਣ।

ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ ਵਾਰੀਅਰਜ਼’ ਦੀ ਚੋਣ ਕਰਕੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਉਨਾਂ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਉਨ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਕ੍ਰਮਵਾਰ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਸਾਰੇ ਸਰਟੀਫਿਕੇਟਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਿੱਜੀ ਤੌਰ ‘ਤੇ ਦਸਤਖਤ ਕੀਤੇ ਜਾਣਗੇ। ‘ਮਿਸ਼ਨ ਫ਼ਤਿਹ ਵਾਰੀਅਰਜ਼ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ‘ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ।

ਉਨ੍ਹਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏ ਅਸਲ ਵਿੱਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ।

ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾਵਾਂ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION