30.1 C
Delhi
Friday, April 26, 2024
spot_img
spot_img

ਐੱਸ.ਐਸ.ਪੀ. ਪਟਿਆਲਾ ਵੱਲੋਂ ਲੰਮੇ ਅਰਸੇ ਤੋਂ ਤਾਇਨਾਤ 99 ਪੁਲਿਸ ਕਰਮੀਆਂ ਦੇ ਤਬਾਦਲਿਆਂ ਦੇ ਹੁਕਮ

ਪਟਿਆਲਾ, 23 ਸਤੰਬਰ, 2020:
ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਜ਼ਿਲ੍ਹਾ ਪੁਲਿਸ ਦੇ ਕੰਮ ਕਾਜ ਵਿੱਚ ਪ੍ਰਸ਼ਾਸਕੀ ਸੁਧਾਰਾਂ ਤਹਿਤ ਪਿਛਲੇ ਦਿਨੀਂ ਸ਼ੁਰੂ ਕੀਤਾ ਬਦਲੀਆਂ ਦਾ ਸਿਲਸਿਲਾ ਜਾਰੀ ਰੱਖਦਿਆ ਸਬ-ਡਵੀਜ਼ਨ ਸਮਾਣਾ ਤੇ ਪਾਤੜਾਂ ‘ਚ ਲੰਮੇ ਅਰਸੇ ਤੋਂ ਇੱਕ ਹੀ ਸਟੇਸ਼ਨ ‘ਤੇ ਤਾਇਨਾਤ 99 ਪੁਲਿਸ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ।

ਸ੍ਰੀ ਦੁੱਗਲ ਨੇ ਦੱਸਿਆ ਪੁਲਿਸ ਦੇ ਕੰਮ ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਤਹਿਤ ਕੀਤੇ ਗਏ ਤਬਾਦਲਿਆਂ ਦਾ ਮੁੱਖ ਮਕਸਦ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਹੈ। ਉਨ੍ਹਾਂ ਦੱਸਿਆ ਕਿ ਅੱਜ 1 ਸਬ ਇੰਸਪੈਕਟਰ, 60 ਏ.ਐਸ.ਆਈਜ਼., 10 ਹੈਡ ਕਾਂਸਟੇਬਲ ਅਤੇ 28 ਕਾਂਸਟੇਬਲ ਦੇ ਤਬਾਦਲੇ ਕੀਤੇ ਗਏ ਹਨ।

ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪਟਿਆਲਾ ਦੀ ਸਬ ਡਵੀਜ਼ਨ ਸਮਾਣਾ ਦੇ 46 ਪੁਲਿਸ ਕਰਮਚਾਰੀਆਂ ਅਤੇ ਸਬ ਡਵੀਜ਼ਨ ਪਾਤੜਾਂ ਦੇ 53 ਪੁਲਿਸ ਕਰਮਚਾਰੀਆਂ ਨੂੰ ਪ੍ਰਬੰਧਕੀ ਅਧਾਰ ‘ਤੇ ਦੂਸਰੀਆਂ ਸਬ ਡਵੀਜ਼ਨਾਂ ਅਤੇ ਥਾਣਿਆਂ ‘ਚ ਬਦਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 10 ਦਿਨ ਪਹਿਲਾਂ ਵੀ ਸਬ ਡਵੀਜ਼ਨ ਰਾਜਪੁਰਾ ਅਤੇ ਘਨੌਰ ਦੇ ਥਾਣਿਆਂ ‘ਚ ਲੰਮਾ ਅਰਸਾ ਤਾਇਨਾਤ 77 ਪੁਲਿਸ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਸਨ।

ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਇਹ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਜ਼ਿਲ੍ਹਾ ਪੁਲਿਸ ਦੇ ਕੰਮਕਾਜ ‘ਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਲਈ ਕੀਤੀਆਂ ਗਈਆਂ ਹਨ।

ਸ੍ਰੀ ਦੁੱਗਲ ਨੇ ਹੋਰ ਦੱਸਿਆ ਕਿ ਪਟਿਆਲਾ ਪੁਲਿਸ ਜਿੱਥੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਵੀ ਤਨਦੇਹੀ ਨਾਲ ਦਿਨ-ਰਾਤ ਨਿਭਾ ਰਹੀ ਹੈ, ਉਥੇ ਹੀ ਜ਼ਿਲ੍ਹੇ ਨੂੰ ਜ਼ੁਰਮ ਤੋਂ ਰਹਿਤ ਰੱਖਣ ਲਈ ਵੀ ਆਪਣੀ ਵਚਨਬੱਧਤਾ ਨੂੰ ਪੂਰੀ ਸੁਹਿਰਦਤਾ ਨਾਲ ਨਿਭਾ ਰਹੀ ਹੈ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION