30.1 C
Delhi
Saturday, April 27, 2024
spot_img
spot_img

ਕਪੂਰਥਲਾ ਅਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੇ ਨਾਂਅ ਗੁਰੂ ਨਾਨਕ ਦੇਵ ਜੀ ਅਤੇ ਸ਼ਹੀਦ ਊਧਮ ਸਿੰਘ ਦੇ ਨਾਂਅ ’ਤੇ ਰੱਖਣ ਨੂੰ ਪ੍ਰਵਾਨਗੀ

ਚੰਡੀਗੜ੍ਹ, 23 ਸਤੰਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਮੈਡੀਕਲ ਕਾਲਜ, ਕਪੂਰਥਲਾ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਸਰਕਾਰੀ ਮੈਡੀਕਲ ਕਾਲਜ, ਹੁਸ਼ਿਆਰਪੁਰ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸੁਸਾਇਟੀ, ਕਪੂਰਥਲਾ ਅਤੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਹੁਸ਼ਿਆਰਪੁਰ ਦੀ ਰਜਿਸਟ੍ਰੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਮੈਮੋਰੰਡਮ ਆਫ ਐਸੋਸੀਏਸ਼ਨ ਅਤੇ ਰੂਲਜ਼ ਐਂਡ ਰੈਗੂਲੇਸ਼ਨ ਆਫ ਸੁਸਾਇਟੀ ਦੇ ਮੁਤਾਬਕ ਇਨ੍ਹਾਂ ਮੈਡੀਕਲ ਸੰਸਥਾਵਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਇਆ ਜਾ ਸਕੇ।

ਇਹ ਜ਼ਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਾ ਮੰਨਣ ਹੈ ਕਿ ਨਵੇਂ ਸਥਾਪਤ ਹੋਣ ਵਾਲੇ ਮੈਡੀਕਲ ਸਾਇੰਸਜ਼ ਇੰਸਟੀਚਿਊਟਜ਼ ਦੇ ਬਿਹਤਰ ਪ੍ਰਬੰਧਨ ਲਈ ਇਨ੍ਹਾਂ ਨੂੰ ਸੁਸਾਇਟੀ ਅਧੀਨ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸੂਬਾ ਸਰਕਾਰ ਨੂੰ ਦਰਪੇਸ਼ ਮਾਲੀ ਸੰਕਟ ਕਾਰਨ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਨੂੰ ਚਲਾਉਣ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Shaheed Udham Singh


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION