ਕਪੂਰਥਲਾ, 11 ਜੁਲਾਈ, 2020 –
‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਕਪੂਰਥਲਾ ਵਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਵਿੱਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਕੱਲ ਲਏ 297 ਨਮੂਨਿਆਂ ਵਿਚੋਂ ਸਿਰਫ਼ ਇਕ ਨਮੂਨਾ ਪਾਜ਼ੀਟਿਵ ਪਾਇਆ ਗਿਆ। ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਜਿਹੜਾ ਨਮੂਨਾ ਪਾਜ਼ੀਟਿਵ ਪਾਇਆ ਗਿਆ ਹੈ ਉਹ ਵਿਅਕਤੀ ਜਲੰਧਰ ਨਾਲ ਸਬੰਧਿਤ ਹੈ ਅਤੇ ਉਸ ਦਾ ਟੈਸਟ ਕਪੂਰਥਲਾ ਵਿਖੇ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ.ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਕਪੂਰਥਲਾ ਵਿਖੇ ਸਿਹਤ ਵਿਭਾਗ ਵਲੋਂ ਵੱਡੇ ਪੱਧਰ ‘ਤੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਲਏ ਗਏ ਹੁਣ ਤੱਕ 13047 ਟੈਸਟਾਂ ਵਿਚੋਂ 12650 ਟੈਸਟ ਨੈਗੇਟਿਵ ਪਾਏ ਗਏ ਹਨ ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਜ਼ਿਲ੍ਹੇ ਵਿੱਚ ਰਿਕਵਰੀ ਦਰ ਸਭ ਤੋਂ ਜ਼ਿਆਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਪ੍ਰਤੀ ਹੇਠਲੇ ਪੱਧਰ ਤੱਕ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਇੱਛਾ ਅਨੁਸਾਰ ਨਤੀਜੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਤਾਰ ਟੈਸਟ ਕੀਤੇ ਜਾਂਦੇ ਰਹਿਣਗੇ।
ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਨੂੰ ਕੁਆਰੰਟੀਨ ਦੀ ਸਹੂਲਤ ਮੁਹੱਈਆ ਕਰਵਾਉਣ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਐਨ.ਆਰ.ਆਈਜ਼ ਨੂੰ ਕੁਆਰੰਟੀਨ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੁਆਰੰਟੀਨ ਸੈਂਟਰਾਂ ਵਿਖੇ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/