37.1 C
Delhi
Saturday, April 27, 2024
spot_img
spot_img

ਕਮਲਜੀਤ ਕੌਰ ਮੁਲਤਾਨੀ ਨੇ ਬੈਕਫਿੰਕੋ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 29 ਜੁਲਾਈ, 2020:

ਸ੍ਰੀਮਤੀ ਕਮਲਜੀਤ ਕੌਰ ਮੁਲਤਾਨੀ ਨੇ ਅੱਜ ਪੰਜਾਬ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ਼ ਡਾਇਰੈਕਟਰ ਦੀ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਉਨ੍ਹਾਂ ਆਪਣਾ ਅਹੁਦਾ ਸ. ਹਰਜਿੰਦਰ ਸਿੰਘ ਠੇਕੇਦਾਰ ਸਾਬਕਾ ਵਿਧਾਇਕ ਅਤੇ ਚੇਅਰਮੈਨ ਬੈਕਫਿੰਕੋ, ਸ੍ਰੀ ਦਵਿੰਦਰ ਸਿੰਘ ਕਾਰਜਕਾਰੀ ਡਾਇਰੈਕਟਰ ਬੈਕਫਿੰਕੋ, ਸ੍ਰੀ ਮੁਹੰਮਦ ਗੁਲਾਬ, ਵਾਈਸ ਚੇਅਰਮੈਨ ਬੈਕਫਿੰਕੋ ਅਤੇ ਸ੍ਰੀਮਤੀ ਸਵਰਨਜੀਤ ਕੌਰ ਡਾਇਰੈਕਟਰ ਬੈਕਫਿੰਕੋ ਦੀ ਹਾਜ਼ਰੀ ’ਚ ਸੰਭਾਲਿਆ। ਇਸ ਮੌਕੇ ਨਵ ਨਿਯੁਕਤ ਡਾਇਰੈਕਟਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਇਸ ਮੌਕੇ ਸ੍ਰੀਮਤੀ ਕਮਲਜੀਤ ਕੌਰ ਮੁਲਤਾਨੀ ਨੇ ਇਹ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਜੀ ਦੀ ਯੋਗ ਰਹਿਨਨੁਮਾਈ ਹੇਠ ਅਤੇ ਚੇਅਰਮੈਨ ਬੈਕਫਿੰਕੋ ਦੀ ਅਗਵਾਈ ’ਚ ਪ੍ਰਤੀਬੱਧਤਾ ਨਾਲ ਨਿਭਾਉਣਗੇ।

ਵਰਣਨਯੋਗ ਹੈ ਕਿ ਸ੍ਰੀਮਤੀ ਮੁਲਤਾਨੀ ਨਾਲ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਹਨ ਅਤੇ ਪੱਛੜੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਅਕਤੀਆਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਸਰਗਰਮ ਹਨ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION