39 C
Delhi
Saturday, May 4, 2024
spot_img
spot_img

ਕਮਿਸ਼ਨਰ ਜਲੰਧਰ ਡਿਵੀਜ਼ਨ ਗੁਰਪ੍ਰੀਤ ਕੌਰ ਸਪਰਾ ਅਤੇ ਤਰਨ ਤਾਰਨ ਦੇ ਡੀ.ਸੀ. ਰਿਸ਼ੀਪਾਲ ਸਿੰਘ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ

ਯੈੱਸ ਪੰਜਾਬ
ਤਰਨ ਤਾਰਨ , 03 ਦਸੰਬਰ, 2022 –
ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵਲੋਂ ਅੱਜ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਵੇਈਂ ਪੂਈੰ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਾਂ ਬਣਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਪੋਲਿੰਗ ਬੂਥਾਂ ਉੱਪਰ ਤਾਇਨਾਤ ਬੀ. ਐਲ. ਓਜ਼ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਮੁਹਿੰਮ ਤਹਿਤ ਨਵੀਆਂ ਵੋਟਾਂ ਬਣਵਾਉਣ ਦੇ ਨਾਲ-ਨਾਲ ਅਯੋਗ ਵੋਟਾਂ ਨੂੰ ਕੱਟਣ ਵੱਲ ਵੀ ਵਿਸ਼ੇਸ਼ ਧਿਆਨ ਦੇਣ।

ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਚੋਣ ਵਿਭਾਗ ਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਲੋਕਾਂ ਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਵਜੋਂ ਰਜਿਸਟਰਡ ਹੋਣ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ । ਉਹਨਾਂ ਕਿਹਾ ਕਿ 3 ਤੇ 4 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਪਰ ਸਬੰਧਤ ਬੀ. ਐਲ. ਓਜ਼ ਵਲੋਂ ਵੋਟਾਂ ਬਣਾਉਣ, ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਚੈਕਿੰਗ ਦੌਰਾਨ ਉਨ੍ਹਾਂ ਵੱਖ ਵੱਖ ਪੋਲਿੰਗ ਸਟੇਸ਼ਨਾਂ ’ਤੇ ਬੀ. ਐਲ. ਓਜ਼ ਨੂੰ 18 ਤੋਂ 19 ਸਾਲ ਉਮਰ ਵਰਗ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣਾਉਣ, ਸ਼ਿਫਟ ਹੋ ਚੁੱਕੇ ਵੋਟਰਾਂ, ਮਰ ਚੁੱਕੇ ਵੋਟਰਾਂ ਦੀ ਵੋਟ ਕੱਟਣ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 4 ਦਸੰਬਰ ਨੂੰ ਵੀ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪਾਂ ਰਾਹੀਂ ਬੀ.ਐਲ.ਓਜ਼ ਵੱਲੋਂ ਦਾਅਵੇ ਤੇ ਇਤਰਾਜ਼ ਲਏ ਜਾਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION