ਯੈੱਸ ਪੰਜਾਬ
ਨਵੀਂ ਦਿੱਲੀ, 16 ਦਸੰਬਰ, 2022:
ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੁਲ੍ਹਣ ਉਪਰੰਤ ਹੁਣ ਤਕ 1 ਲੱਖ 30 ਹਜ਼ਾਰ ਸ਼ਰਧਾਲੂ ਇਸ ਪਵਿੱਤਰ ਗੁਰਧਾਮ ਦੇ ਦਰਸ਼ਨ ਕਰ ਚੁੱਕੇ ਹਨ।
ਇਹ ਗੱਲ ਰਾਜ ਸਭਾ ਵਿੱਚ ਪੁੱਛੇ ਇਕ ਸਵਾਲ ਦੇ ਜੁਆਬ ਵਿੱਚ ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਮੁਰਲੀਧਰਨ ਵੱਲੋਂ ਦੱਸੀ ਗਈ ਹੈ।
ਯਾਦ ਰਹੇ ਕਿ ਇਸ ਲਾਂਘੇ ਦਾ ਉਦਘਾਟਨ 9 ਨਵੰਬਰ, 2019 ਨੂੰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਲਾਂਘੇ ਬਾਰੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਕ ਸਮਝੌਤਾ 24 ਅਕਤੂਬਰ, 2019 ਨੂੂੰ ਸਹੀਬੱਧ ਕੀਤਾ ਗਿਆ ਸੀ।
ਯਾਦ ਰਹੇ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਕੋਵਿਡ ਦੌਰਾਨ 16 ਮਾਰਚ, 2020 ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ, 2021 ਨੂੰ ਖੋਲ੍ਹਿਆ ਗਿਆ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ