28.1 C
Delhi
Friday, March 29, 2024
spot_img
spot_img

ਕਰਤਾਰਪੁਰ ਲਾਂਘੇ ’ਤੇ ਪ੍ਰਸਤਾਵਿਤ ਸਰਵਿਸ ਚਾਰਜ ਖ਼ਤਮ ਹੋਵੇ, ਸੁਖਜਿੰਦਰ ਰੰਧਾਵਾ ਨੇ ਸੁਖ਼ਬੀਰ, ਹਰਸਿਮਰਤ ਦੀ ਚੁੱਪ ’ਤੇ ਉਠਾਏ ਸਵਾਲ

ਚੰਡੀਗੜ੍ਹ, 16 ਸਤੰਬਰ, 2019:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਉਤੇ ਪਾਕਿਸਤਾਨ ਸਰਕਾਰ ਵੱਲੋਂ ਪ੍ਰਸਤਾਵਿਤ ਸਰਵਿਸ ਚਾਰਜ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਵਿੱਛੜੇ ਹੋਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾ ਰਹੀ ਸੀ ਜੋ ਹੁਣ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਪੂਰੀ ਹੋਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦਰਸ਼ਨ ਕਰਨ ਲਈ 20 ਡਾਲਰ ਰੁਪਏ ਸਰਵਿਸ ਚਾਰਜ ਦੀ ਸ਼ਰਤ ਸ਼ਰਧਾਲੂਆਂ ਉਤੇ ਜਜ਼ੀਆ ਲਗਾਉਣ ਸਮੇਤ ਹੈ ਜਿਸ ਨੂੰ ਹਰ ਹੀਲੇ ਖ਼ਤਮ ਕਰਨਾ ਚਾਹੀਦਾ ਹੈ।

ਸ ਰੰਧਾਵਾ ਨੇ ਕਿਹਾ ਕਿ ਇਸ ਸ਼ਰਤ ਨੂੰ ਖਤਮ ਕਰਵਾਉਣ ਲਈ ਭਾਰਤ ਸਰਕਾਰ ਪਾਕਿਸਤਾਨ ਉਤੇ ਦਬਾਅ ਪਾਵੇ ਅਤੇ ਜੇਕਰ ਫੇਰ ਵੀ ਉਹ ਪਾਕਿਸਤਾਨ ਤੋਂ ਸ਼ਰਤ ਨਹੀਂ ਹਟਵਾ ਸਕਦੀ ਤਾਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਸਰਵਿਸ ਚਾਰਜ ਅਦਾ ਭਰੇ।

ਉਨ੍ਹਾਂ ਕਿਹਾ ਕਿ ਬਹੁਤ ਨਾਨਕ ਨਾਮ ਲੇਵਾ ਸੰਗਤ ਅਜਿਹੀ ਹੈ ਜਿਹੜੀ ਇੰਨੀ ਵੱਡੀ ਰਕਮ ਅਦਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਸਰਵਿਸ ਚਾਰਜ ਦੀ ਮੋਟੀ ਰਕਮ ਕਰ ਕੇ ਕੋਈ ਵੀ ਸ਼ਰਧਾਲੂ ਦਰਸ਼ਨਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਕੈਬਨਿਟ ਮੰਤਰੀ ਸ ਰੰਧਾਵਾ ਜੋ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਹਨ, ਨੇ ਕੇਂਦਰੀ ਸੱਤਾ ਵਿੱਚ ਭਾਈਵਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਜੇ ਉਹ ਆਪਣੇ ਆਪ ਨੂੰ ਸਿੱਖਾਂ ਦੇ ਹਿੱਤਾਂ ਦਾ ਰਾਖਾ ਸਮਝਦੇ ਹਨ ਤਾਂ ਉਹ ਭਾਰਤ ਸਰਕਾਰ ਤੋਂ ਸਰਵਿਸ ਚਾਰਜ ਰੱਦ ਕਰਵਾਉਣ ਜਾਂ ਫੇਰ ਅਦਾ ਕਰਵਾਉਣ ਲਈ ਦਬਾਅ ਬਣਾਉਣ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਅੱਗੇ ਸਿੱਖ ਹੱਕਾਂ ਦੀ ਤਿਲਾਂਜਲੀ ਦਿੱਤੀ ਹੋਈ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਵਿੱਚ ਸਿਆਸੀ ਬਿਆਨਬਾਜ਼ੀ ਕਰਨ ਦੱਸੋ ਬਜਾਏ ਆਪਣੇ ਅਹੁਦੇ ਦਾ ਲਾਹਾ ਲੈਂਦੀ ਹੋਈ ਇਹ ਮਸਲਾ ਹੱਲ ਕਰਵਾਉਣ ਵਿੱਚ ਗੰਭੀਰਤਾ ਦਿਖਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਰਧਾਲੂਆਂ ਦੀ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਇੱਛਾ ਪੂਰੀ ਕਰਨ ਲਈ ਮੋਦੀ ਸਰਕਾਰ ਉਤੇ ਦਬਾਅ ਪਾਵੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION