17.1 C
Delhi
Tuesday, March 19, 2024
spot_img
spot_img

ਕਰਤਾਰਪੁਰ ਲਾਂਘੇ ਤੋਂ ਸੁਲਤਾਨਪੁਰ ਲੋਧੀ ਤਕ ਰਾਸ਼ਟਰੀ ਸ਼ਾਹਮਾਰਗ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਰੱਖਿਆ

ਚੰਡੀਗੜ੍ਹ, 18 ਅਕਤੂਬਰ, 2019:

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਐਨਡੀਏ ਸਰਕਾਰ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰਤਾਰਪੁਰ ਲਾਂਘੇ ਰਾਹੀਂ ਹੋ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤਕ ਜਾਣ ਵਾਲੇ ਰਾਸ਼ਟਰੀ ਸ਼ਾਹਮਾਰਗ ਦਾ ਨਾਂ ਬਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਰੱਖ ਦਿੱਤਾ ਗਿਆ ਹੈ।

ੲਸ ਬਾਰੇ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਇੱਕ ਚਿੱਠੀ ਮਿਲੀ ਹੈ, ਜਿਸ ਵਿਚ ਦੱਸਿਆ ਹੈ ਕਿ ਮੰਤਰਾਲੇ ਨੇ ਉਹਨਾਂ ਦੀ ਗੁਜ਼ਾਰਿਸ਼ ਸਵੀਕਾਰ ਕਰ ਲਈ ਹੈ ਅਤੇ ਰਾਸ਼ਟਰੀ ਸ਼ਾਹਮਾਰਗ 703ਏਏ ਦਾ ਨਾਂ ਗੁਰੂ ਸਾਹਿਬ ਦੇ ਨਾਂ ਉੱਤੇ ਰੱਖਣ ਦਾ ਫੈਸਲਾ ਕਰ ਲਿਆ ਹੈ।

ਇਸ ਸੰਬੰਧੀ 19 ਸਤੰਬਰ ਨੂੰ ਕੀਤੀ ਬੇਨਤੀ ਸਵੀਕਾਰ ਕਰਨ ਲਈ ਸ੍ਰੀ ਗਡਕਰੀ ਦਾ ਧੰਨਵਾਦ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਬਾਰੇ ਪੰਜਾਬ ਸਰਕਾਰ ਦੇ ਪਬਲਿਕ ਵਰਕਸ ਵਿਭਾਗ ਅਤੇ ਭਾਰਤੀ ਨੈਸ਼ਨਲ ਹਾਈਵੇਅਜ਼ ਅਥਾਰਟੀ ਨੂੰ ਲੋੜੀਂਦੀ ਕਾਰਵਾਈ ਲਈ ਜਾਣੂ ਕਰਵਾ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਇਹਨਾਂ ਦੋਵੇਂ ਸੰਸਥਾਵਾਂ ਨੂੰ ਤੁਰੰਤ ਇਸ ਫੈਸਲੇ ਨੂੰ ਲਾਗੂ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

ਬੀਬਾ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਨੈਸ਼ਨਲ ਹਾਈਵੇਅਜ਼ ਅਥਾਰਟੀ ਵਲੋਂ ਤਾਜ਼ਾ ਬਣਾਏ ਇਸ ਸ਼ਾਹਮਾਰਗ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਰੱਖਣ ਦਾ ਫੈਸਲਾ ਗੁਰੂ ਸਾਹਿਬ ਨੂੰ ਉਹਨਾਂ ਦੇ 550ਵੇਂ ਪਰਕਾਸ਼ ਪੁਰਬ ਮੌਕੇ ਇੱਕ ਢੁੱਕਵੀਂ ਸ਼ਰਧਾਂਜ਼ਲੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION