31.7 C
Delhi
Saturday, April 20, 2024
spot_img
spot_img

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਗੁੰਝਲਦਾਰ ਪ੍ਰਣਾਲੀ ਨੂੰ ਸਰਲ ਬਣਾਵੇ ਸਰਕਾਰ: ਬੱਬੀ ਬਾਦਲ

ਮੋਹਾਲੀ, 13 ਨਵੰਬਰ, 2019:
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੇ ਪਾਕਿਸਤਾਨ ਵਿੱਚ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਨਾਲ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ ਪਰ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦੋਵੇਂ ਮੁਲਖਾਂ ਦੀ ਗੁੰਝਲਦਾਰ ਪ੍ਰਣਾਲੀ ਕਾਰਨ ਦਰਸ਼ਨ ਦੀਦਾਰਿਆਂ ਤੋਂ ਵਾਂਝੇ ਹਨ|

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਮੋਹਾਲੀ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਆਖੇ।

ਉਨ੍ਹਾਂ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਵਿੱਚ ਆਨ ਲਾਈਨ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਦੀ ਘਾਟ, ਪਾਸਪੋਰਟ ਲਾਜ਼ਮੀ ਹੋਣ , ਪਾਕਿਸਤਾਨ ਵੱਲੋਂ ਲਾਈ ਜਾ ਰਹੀ ਵੀਹ ਡਾਲਰ ਫ਼ੀਸ ਅਤੇ ਹੋਰ ਪ੍ਰਕਿਰਿਆ ਬਾਰੇ ਲੋਕਾਂ ਨੂੰ ਬਹੁਤ ਘੱਟ ਪਤਾ ਹੈ ਜਿਸ ਕਰਕੇ ਲਾਂਘਾ ਖੁੱਲਣ ਦੇ ਬਾਵਜੂਦ ਵੀ ਸੰਗਤਾਂ ਗੁਰੂ ਧਾਮ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੀਆਂ ਹਨ।

ਬੱਬੀ ਬਾਦਲ ਨੇ ਦੋਵੇ ਮੁਲਖਾਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪਾਸਪੋਰਟ ਲਾਜ਼ਮੀ ਵਾਲੀ ਸ਼ਰਤ ਅਤੇ ਵੀਹ ਡਾਲਰ ਫ਼ੀਸ ਹਟਾ ਕੇ ਗੁੰਝਲਦਾਰ ਪ੍ਰਣਾਲੀ ਨੂੰ ਸਰਲ ਬਣਾਇਆ ਜਾਵੇ ਤਾਂ ਜੋ ਸੰਗਤ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰੇ ਕਰ ਸਕੇ।

ਇਕ ਮੌਕੇ ਕਮੇਟੀ ਦੇ ਆਗੂ ਜਥੇਦਾਰ ਸੁਪਿੰਦਰ ਸਿੰਘ, ਗੁਰਪਾਲ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ ਧਨੌਆ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਅਨੂਪ ਸਿੰਘ, ਹਰਪ੍ਰੀਤ ਸਿੰਘ, ਜਗਦੇਵ ਸਿੰਘ, ਕਾਕਾ ਤੇਜਬੀਰ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION