22.1 C
Delhi
Wednesday, April 24, 2024
spot_img
spot_img

ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਸੇਵਾ ਕੇਂਦਰਾਂ ’ਚ 1 ਨਵੰਬਰ ਤੋਂ ਹੋਵੇਗੀ ਮੁਫ਼ਤ ਰਜਿਸਟਰੇਸ਼ਨ: ਵਰਿੰਦਰ ਸ਼ਰਮਾ

ਜਲੰਧਰ, 30 ਅਕਤੂਬਰ 2019:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਪਹਿਲੀ ਨਵੰਬਰ ਤੋਂ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਮੁਫ਼ਤ ਰਜਿਸਟਰੇਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੋਰਟਲ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਸਮੂਹ ਸੇਵਾ ਕੇਂਦਰਾਂ ਰਾਹੀਂ ਰਜਿਸਟਰੇਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜੋ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹਨ ਉਹ ਸੇਵਾ ਕੇਂਦਰਾਂ ਤੋਂ ਰਜਿਸਟਰੇਸ਼ਨ ਦੀ ਮੁਫ਼ਤ ਸਹੂਲਤ ਦਾ ਲਾਭ ਉਠਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੇਸ਼ਨ ਲਈ ਸੇਵਾ ਕੇਂਦਰ ’ਤੇ ਮੁਫ਼ਤ ਬਿਨੈਪੱਤਰ ਉਪਲਬੱਧ ਹੋਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹੱਥੀ ਫਾਰਮ ਭਰਨ ਦੀ ਸਹੂਲਤ ਲੈਣਾ ਚਾਹੁੰਦੇ ਹਨ ਪ੍ਰਤੀ ਫਾਰਮ 20 ਰੁਪਏ ਦੀ ਅਦਾਇਗੀ ਕਰਕੇ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਭਰੇ ਫਾਰਮਾਂ ਨਾਲ ਲੈ ਕੇ ਆਉਣਗੇ ਉਨਾਂ ਪਾਸੋਂ ਕੋਈ ਆਨ ਲਾਈਨ ਰਜਿਸਟਰੇਸ਼ਨ ਫੀਸ ਨਹੀਂ ਲਈ ਜਾਵੇਗੀ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਫਾਰਮ ਭਰਨ ਸਬੰਧੀ ਸਟਾਫ਼ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫਾਰਮ ਰਜਿਸਟਰੇਸ਼ਨ ਦੀ ਸਹੂਲਤ ਸਮੂਹ ਸੇਵਾ ਕੇਂਦਰਾਂ ’ਤੇ ਪਹਿਲੀ ਨਵੰਬਰ ਤੋਂ ਸ਼ੁਰੂ ਹੋਵੇਗੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਜੇਕਰ ਫਾਰਮ ਭਰਨ ਵਿੱਚ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਲਈ ਸੂਬਾ ਸਰਕਾਰ ਵਲੋਂ ਸ਼ਿਕਾਇਤ ਨਿਵਾਰਣ ਸੈਂਟਰ ਸਥਾਪਿਤ ਕੀਤਾ ਜਾ ਚੁੱਕਾ ਹੈ ਅਤੇ ਕੋਈ ਵੀ ਨਾਗਰਿਕ ਟੈਲੀਫੋਨ ਨੰਬਰ 8283842323 ’ਤੇ ਫੋਨ ਕਰਕੇ ਸਹਾਇਤਾ ਲੈ ਸਕਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION