24.1 C
Delhi
Thursday, April 25, 2024
spot_img
spot_img

ਕਰਨਇੰਦਰ ਸਿੰਘ ਢਿੱਲੋਂ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 31 ਦਸੰਬਰ, 2019:
ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੂੰ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ।

ਕਰਨਇੰਦਰ ਸਿੰਘ ਢਿੱਲੋਂ ਜੋ ਯੂਥ ਕਾਂਗਰਸ ਦੇ ਸਕੱਤਰ ਰਹੇ ਹਨ, ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਸ਼ਹਿਰ ਦੀਆਂ ਕਈ ਨੌਜਵਾਨਾਂ ਸੰਸਥਾਵਾਂ ਨਾਲ ਜੁੜੇ ਹੋਏ ਹਨ। ਉਹ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਹਨ।

ਇਸ ਨਿਯੁਕਤੀ ‘ਤੇ ਕਰਨਇੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉ

ਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਮੁੱਖ ਮੰਤਰੀ ਜੀ ਦੀ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨੀਤੀ ‘ਤੇ ਵੀ ਮੋਹਰ ਲੱਗੀ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਬਰਨਾਲਾ ਜ਼ਿਲੇ ਵਿੱਚ ਲਾਗੂ ਕਰਨ ਵਿੱਚ ਪੂਰੀ ਵਾਹ ਲਾਉਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION