26.7 C
Delhi
Saturday, April 27, 2024
spot_img
spot_img

ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2021 –
ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਿਤੀ 19 ਅਪ੍ਰੈਲ 2021 ਨੂੰ ਮੀਟਿੰਗ ਕੀਤੀ ਗਈ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ ।

ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION