35.1 C
Delhi
Thursday, April 25, 2024
spot_img
spot_img

ਕਰਫ਼ਿਊ ਦੌਰਾਨ ਕੋਈ ਢਿੱਲ ਨਹੀਂ, ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਜਾਣਗੇ ‘ਉਪਨ ਜੇਲ੍ਹ’: ਡੀ.ਸੀ. ਲੁਧਿਆਣਾ

ਲੁਧਿਆਣਾ, 10 ਅਪ੍ਰੈਲ, 2020 –

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲੌਕਡਾਊਨ/ਕਰਫਿਊ ਨੂੰ 30 ਅਪ੍ਰੈੱਲ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਥਿਤੀ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਲੌਕਡਾਊਨ/ਕਰਫਿਊ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹÄ ਹੈ।

ਜੇਕਰ ਕੋਈ ਵਿਅਕਤੀ ਅਜਿਹੀਆਂ ਅਫ਼ਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਲੌਕਡਾਊਨ/ਕਰਫਿਊ ਪੂਰੇ 24 ਘੰਟੇ ਲਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਆਦਿ ’ਤੇ ਘੰੁਮਦਾ ਪਾਇਆ ਜਾਵੇਗਾ ਤਾਂ ਉਸ ਨੂੰ ਗਿ੍ਰਫ਼ਤਾਰ ਕਰਕੇ ਖੁੱਲ੍ਹੀ ਜੇਲ੍ਹ ਵਿੱਚ ਪਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਮੁੜ ਦੁਹਰਾਇਆ ਕਿ ਉਹ ਲੌਕਡਾਊਨ/ਕਰਫਿਊ ਨੂੰ ਗੰਭੀਰਤਾ ਨਾਲ ਲੈਣ, ਇਸ ਨੂੰ ਲਾਗੂ ਕਰਾਉਣ ਲਈ ਹੁਣ ਸਖ਼ਤੀ ਵਰਤੀ ਜਾਵੇਗੀ।

ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਅਮਰਪੁਰਾ ਅਤੇ ਪਿੰਡ ਚੌਕੀਮਾਨ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੇ ਟੈਸਟ ਕਰਵਾਏ ਜਾਣਗੇ, ਕਿਉਂਕਿ ਇਨ੍ਹਾਂ ਦੋਵੇਂ ਖੇਤਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ‘ਹੌਟਸਪੌਟ’ ਖੇਤਰ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰਪੁਰਾ ਤੋਂ ਤਿੰਨ ਅਤੇ ਚੌਕੀਮਾਨ ਤੋਂ 2 ਮਰੀਜ਼ ਪਾਜ਼ੀਟਿਵ ਆ ਚੁੱਕੇ ਹਨ, ਜਿਸ ਕਰਕੇ ਇਹਤਿਹਾਤ ਵਜੋਂ ਇਹ ਕਦਮ ਉਠਾਇਆ ਗਿਆ ਹੈ।

ਉਨ੍ਹਾਂ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਕੋਈ ਦਵਾਈ ਨਹÄ ਹੈ। ਮਰੀਜ਼ ਸਿਰਫ਼ ਆਪਣੀ ਰੋਗਾਂ ਨਾਲ ਲੜਨ ਦੀ ਸਮਰੱਥਾ ਅਤੇ ਮੈਡੀਕਲ ਕੇਅਰ ਨਾਲ ਹੀ ਬਚ ਸਕਦਾ ਹੈ। ਇਸ ਕਰਕੇ ਇਹ ਲੋਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਘਰਾਂ ਦੇ ਅੰਦਰ ਹੀ ਰਹਿਣ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਾਂ ਆਪਣੇ ਬੱਚਿਆਂ ਨੂੰ ਪੜਾਉਣ ਅਤੇ ਪਰਿਵਾਰਾਂ ਨਾਲ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਲੋਕਾਂ ਨੂੰ ਹੁਣ ਐਮਰਜੈਂਸੀ ਹਾਲਾਤ ਵਿੱਚ ਘਰ ਤੋਂ ਬਾਹਰ ਨਿਕਲਣ ਲਈ ਮਾਸਕ ਆਦਿ ਦੀ ਵਰਤੋਂ ਜ਼ਰੂਰੀ ਤੌਰ ’ਤੇ ਕਰਨੀ ਚਾਹੀਦੀ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਘਰ-ਘਰ ਵਸਤਾਂ ਪਹੁੰਚਾਉਣ ਲਈ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਉਹ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਬਾਹਰ ਰਹਿ ਸਕਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 574 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 467 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਦਕਿ 108 ਦੇ ਨਤੀਜੇ ਉਡੀਕੇ ਜਾ ਰਹੇ ਹਨ। 443 ਨਮੂਨਿਆਂ ਦੇ ਨਤੀਜੇ ਨੈਗੇਟਿਵ, 12 ਪਾਜ਼ੀਟਿਵ ਪਾਏ ਗਏ ਹਨ, ਜਦਕਿ 11 ਨਮੂਨੇ ਰਿਜੈਕਟ ਹੋਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਦੋ ਵਿਅਕਤੀਆਂ ਦੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਨਮੂਨੇ ਲਏ ਸਨ, ਜੋ ਕਿ ਨੈਗੇਟਿਵ ਆਏ ਹਨ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੌਕਡਾਊਨ/ਕਰਫਿਊ ਨੂੰ ਸਹਿਯੋਗ ਕਰਨ। ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION