39 C
Delhi
Monday, May 20, 2024
spot_img
spot_img

ਕਰਫ਼ਿਊ ਦੌਰਾਨ ਫ਼ੀਸ ਮੰਗਣ ਵਾਲੇ ਕੈਂਬਰਿਜ ਇੰਟਰਨੈਸ਼ਨਲ ਤੇ ਆਰਮੀ ਪਬਲਿਕ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਜਲੰਧਰ, 9 ਅਪ੍ਰੈਲ, 2020 –

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਜਲੰਧਰ ਦੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਜਲੰਧਰ ਅਤੇ ਆਰਮੀ ਪਬਲਿਕ ਸਕੂਲ ਜਲੰਧਰ ਕੈਂਟ ਨੂੰ ਅੱਜ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸੂਬੇ ਦੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਲੰਧਰ ਦੇ ਏ.ਪੀ.ਜੇ. ਸਕੂਲ ਨੂੰ ਅਜਿਹਾ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤੱਕ ਸਕੂਲਾਂ ਵੱਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ, [email protected] ’ਤੇ ਭੇਜ ਸਕਦੇ ਹਨ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION