34 C
Delhi
Thursday, April 25, 2024
spot_img
spot_img

ਕਲੱਬ ਵਿਚ ਰੱਖ਼ਿਆ ਸੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ – ਗੁਰਦੁਆਰਾ ਸਾਹਿਬ ਲਿਜਾਇਆ ਗਿਆ

ਬਠਿੰਡਾ, 22 ਅਕਤੂਬਰ, 2019:

ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਸਥਾਨਕ ਸਿਵਲ ਲਾਈਨ ਕਲੱਬ ਵਿਖੇ ਮੌਜੂਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਅੱਜ ਸਵੇਰੇ ਸਤਿਕਾਰਤ ਢੰਗ ਨਾਲ ਗੁਰੂਦੁਆਰਾ ਹਾਜ਼ੀਰਤਨ ਵਿਖੇ ਤਬਦੀਲ ਕਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਇੱਥੋਂ ਤਬਦੀਲ ਕਰਨ ਲਈ ਕੁਝ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਇਸ ਪਵਿੱਤਰ ਗ੍ਰੰਥ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦਿਆ ਆਪਣੀ ਚਿੰਤਾ ਜ਼ਾਹਰ ਕੀਤੀ ਸੀ।

ਇਸ ਸਬੰਧੀ ਉਨ੍ਹਾਂ ਵਲੋਂ ਦਿੱਤੇ ਗਏ ਮੰਗ ਪੱਤਰ ਵਿਚ ਦੱਸਿਆ ਸੀ ਕਿ ਸਿਵਲ ਲਾਇਨ ਕਲੱਬ ਵਿਖੇ ਸ਼ਰਾਬ ਅਤੇ ਮਾਸਾਹਾਰੀ ਭੋਜਨ ਦਾ ਸੇਵਨ ਕੀਤਾ ਜਾਂਦਾ ਹੈ, ਇਸ ਲਈ ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਇਥੋ ਤਬਦੀਲ ਕਰਨਾ ਲਾਜ਼ਮੀ ਸੀ।

ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ ਦੀ ਨਿਗਰਾਨੀ ਹੇਠ ਅੱਜ ਸਵੇਰੇ ਧਾਰਮਿਕ ਗ੍ਰੰਥ ਦੀ ਬੀੜ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਆਰੰਭ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਕਲੱਬ ਮੈਂਬਰਾਂ ਤੋਂ ਇੱਕ ਲਿਖਤੀ ਬੇਨਤੀ ਪ੍ਰਾਪਤ ਹੋਈ ਸੀ ਜਿਸ ਦੇ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਤਬਦੀਲ ਕਰਨ ਦਾ ਫ਼ੈਸਲਾ ਲਿਆ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ “ਧਾਰਮਿਕ ਗ੍ਰੰਥ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਅਤੇ ਸਿੱਖ ਧਾਰਮਿਕ ਰਸਮਾਂ ਦੀ ਪਾਲਣਾ ਕਰਨ ਹਿੱਤ ਇਸ ਪਵਿੱਤਰ ਗ੍ਰੰਥ ਨੂੰ ਕਲੱਬ ਤੋਂ ਗੁਰੂਦੁਆਰਾ ਹਾਜ਼ੀਰਤਨ ਵਿਖੇ ਤਬਦੀਲ ਕੀਤਾ ਗਿਆ। ਇਸ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਤਬਦੀਲ ਕਰਨ ਸਬੰਧੀ ਕੀਤੀ ਗਈ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸੌਂਪੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION