ਯੈੱਸ ਪੰਜਾਬ
ਸੰਗਰੂਰ, 28 ਦਸੰਬਰ, 2019:
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਜਸਬੀਰ ਸਿੰਘ ਅਕਾਲ ਚਲਾਣਾ ਕਰ ਗਏ ਹਨ।
78 ਸਾਲਾਂਦੇ ਸ: ਜਸਬੀਰ ਸਿੰਘ ਨੂੰ ਸ਼ੁੱਕਰਵਾਰ ਰਾਤ ਨੂੰ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਿਤ ਹੋਇਆ।
ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਨੇੜੇ ਮੰਨੇ ਜਾਂਦੇ ਸ: ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਵਿਚ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ, ਬੁਲਾਰੇ ਅਤੇ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ।
ਉਹ 1992 ਵਿਚ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਜਿੱਤ ਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਵਜ਼ਾਰਤ ਵਿਚ ਮੰਤਰੀ ਬਣੇ ਸਨ।
ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਬੇਟਾ ਅਤੇ ਦੋ ਬੇਟੀਆਂ ਛੱਡ ਗਏ ਹਨ।
ਉਨ੍ਹਾਂ ਦਾ ਅੰਤਿਮ ਸਸਕਾਰ ਸਨਿਚਰਵਾਰ ਨੂੰ ਸੰਗਰੂਰ ਵਿਖ਼ੇ ਹੀ ਕੀਤਾ ਜਾਵੇਗਾ।