ਯੈੱਸ ਪੰਜਾਬ
ਜਲੰਧਰ, 14 ਜਨਵਰੀ, 2023:
ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸ੍ਰੀ ਸੰਤੋਖ਼ ਸਿੰਘ ਚੌਧਰੀ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
ਸ੍ਰੀ ਚੌਧਰੀ ਆਪਣੇ ਲੋਕ ਸਭਾ ਹਲਕੇ ਵਿੱਚ ਅਜ ਦਾਖ਼ਲ ਹੋਈ ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਫ਼ਿਲੌਰ ਵਿਖ਼ੇ ਉਨ੍ਹਾਂ ਦੇ ਨਾਲ ਨਾਲ ਚੱਲ ਰਹੇ ਸਨ ਕਿ ਅਚਾਨਕ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਫ਼ਗਵਾੜਾ ਦੇ ਵਿਰਕ ਹਸਪਤਾਲ ਵਿਖ਼ੇ ਲਿਜਾਇਆ ਗਿਆ ਜਿੱਥੇ ਪੁੱਜਦਿਆਂ ਹੀ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
76 ਸਾਲਾ ਸ੍ਰੀ ਚੌਧਰੀ ਇਕ ਪੁਰਾਣੇ ਕਾਂਗਰਸੀ ਪਰਿਵਾਰ ਨਾਲ ਸੰਬੰਧਤ ਸਨ। ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਤੋਂ ਬਾਅਦ ਸ੍ਰੀ ਚੌਧਰੀ ਅਤੇ ਉਨ੍ਹਾਂ ਦੇ ਵੱਡੇ ਭਰਾ ਚੌਧਰੀ ਜਗਜੀਤ ਸਿੰਘ ਦੋਵੇਂ ਨਾ ਕੇਵਲ ਵਿਧਾਇਕ ਸਗੋਂ ਕੈਬਨਿਟ ਮੰਤਰੀ ਵੀ ਰਹੇ।
ਸ੍ਰੀ ਚੌਧਰੀ ਇਸ ਵੇਲੇ ਜਲੰਧਰ ਰਿਜ਼ਰਵ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਚੁਣੇ ਹੋਏ ਸੰਸਦ ਮੈਂਬਰ ਸਨ। ਉਨ੍ਹਾਂ ਦੇ 2019 ਦੀ ਲੋਕ ਸਭਾ ਚੋਣ 19,491 ਵੋਟਾ ਦੇ ਫ਼ਰਕ ਨਾਲ ਜਿੱਤੀ ਸੀ।
ਸ੍ਰੀ ਸੰਤੋਖ ਸਿੰਘ ਚੌਧਰੀ ਦੇ ਬੇਟੇ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਵਿਕਰਮਜਰੀਤ ਸਿੰਘ ਚੌਧਰੀ ਫ਼ਿਲੌਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ