32.8 C
Delhi
Friday, May 3, 2024
spot_img
spot_img

ਕਾਂਗਰਸ ਦੀ ਸਰਕਾਰ ਸਮੇਂ ਹੀ ਹੋਇਆ ਹੈ ਬਠਿੰਡੇ ਦਾ ਵਿਕਾਸ: ਮਨਪ੍ਰੀਤ ਸਿੰਘ ਬਾਦਲ – 27 ਕਰੋੜ ਦੀ ਲਾਗਤ ਵਾਲੇ ਮਲਟੀਸਟੋਰੀ ਪਾਰਕਿੰਗ ਦਾ ਰੱਖਿਆ ਨੀਂਹ ਪੱਥਰ

ਯੈੱਸ ਪੰਜਾਬ
ਬਠਿੰਡਾ, 22 ਦਸੰਬਰ, 2021 –
ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਬਠਿੰਡਾ ਦੀ ਨੁਹਾਰ ਬਦਲੀ ਜਾ ਰਹੀ ਹੈ, ਹੁਣ ਤੱਕ ਬਠਿੰਡਾ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਕਾਂਗਰਸ ਦੀ ਸਰਕਾਰ ਸਮੇਂ ਹੀ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ 27 ਕਰੋੜ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਵਿਚ ਮਲਟੀਸਟੋਰੀ ਪਾਰਕਿੰਗ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਤੋਂ ਪਹਿਲਾਂ ਹਵਨ ਪੂਜਾ ਵੀ ਕਰਵਾਈ ਗਈ, ਜਿਸ ਵਿਚ ਵਿੱਤ ਮੰਤਰੀ ਸ. ਬਾਦਲ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਵਾਸੀਆਂ ਦੀ 15 ਸਾਲਾਂ ਤੋਂ ਪੁਰਾਣੀ ਮੰਗ ਸੀ ਕਿ ਸ਼ਹਿਰ ਅੰਦਰ ਮਲਟੀਸਟੋਰੀ ਪਾਰਕਿੰਗ ਦਾ ਨਿਰਮਾਣ ਕੀਤਾ ਜਾਵੇ। ਸ਼ਹਿਰ ਵਿਚ ਮਲਟੀਸਟੋਰੀ ਪਾਰਕਿੰਗ ਬਨਣ ਦੇ ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਤੋਂ ਨਿਯਾਤ ਮਿਲੇਗੀ। ਇਸ ਨਾਲ ਸ਼ਹਿਰ ਦੇ ਪ੍ਰਮੁੱਖ ਮੇਨ ਬਾਜ਼ਾਰਾਂ ਲਈ ਵੱਡੀ ਸਹੂਲਤ ਹੋਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਹ 7 ਮੰਜ਼ਿਲਾਂ ਮਲਟੀਸਟੋਰੀ ਪਾਰਕਿੰਗ 1.40 ਏਕੜ ਜ਼ਮੀਨ ਚ ਬਣੇਗੀ, ਜਿਸ ਵਿਚ 1 ਹਜ਼ਾਰ ਕਾਰ ਪਾਰਕਿੰਗ ਦੀ ਵਿਵਸਥਾ ਹੋਵੇਗੀ।

ਇਸ ਮੌਕੇ ਸ. ਬਾਦਲ ਨੇ ਸ਼ਹਿਰ ਦੇ ਵਾਸ਼ਿਦਿਆਂ ਨੂੰ ਇਸ ਬਨਣ ਵਾਲੇ ਪਾਰਕਿੰਗ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਹ ਪੰਜਾਬ ਦੀ ਪਲੇਠੀ ਮਲਟੀਸਟੋਰੀ ਪਾਰਕਿੰਗ ਹੋਵੇਗੀ ਜੋ ਸਿਰਫ਼ 10 ਮਹੀਨਿਆਂ ਵਿਚ ਤਿਆਰ ਹੋਵੇਗੀ। ਪਾਰਕਿੰਗ ਵਿਚਲੇ ਬਾਰਿਸ਼ ਦੇ ਪਾਣੀ ਨੂੰ ਸਟੋਰ ਕਰਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਇੱਥੇ ਬਿਜਲੀ ਦੇ ਪ੍ਰਬੰਧ ਲਈ ਸੋਲਰ ਲਾਇਟਾਂ ਵੀ ਲਗਾਈਆਂ ਜਾਣਗੀਆਂ।

ਵਿੱਤ ਮੰਤਰੀ ਸ. ਬਾਦਲ ਨੇ ਬਠਿੰਡਾ ਵਾਸੀਆਂ ਵਲੋਂ ਮਿਲ ਰਹੇ ਭਰਪੂਰ ਪਿਆਰ ਤੇ ਸਤਿਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬਠਿੰਡਾ ਵਾਸੀਆਂ ਦਾ ਕਰਜ਼ਾ ਸਾਰੀ ਉਮਰ ਨਹੀਂ ਉਤਾਰ ਸਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੁੱਖ ਸੁਪਨਾ ਹੈ ਕਿ ਮੁਲਕ ਵਿਚੋਂ ਗਰੀਬੀ, ਅਨਪੜਤਾ, ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਪੰਜਾਬ ਨੂੰ ਮੁਲਕ ਵਿਚੋਂ ਮੋਹਰੀ ਸੂਬਾ ਬਣਾਉਣਾ ਹੈ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਸ਼੍ਰੀਮਤੀ ਵੀਨੂੰ ਬਾਦਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ ਅਗਰਵਾਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਕੁਮਾਰ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਪਾਰਕਿੰਗ ਬਣਾਉਣ ਵਾਲੀ ਯਸ਼ ਕੰਪਨੀ ਦੇ ਨੁਮਾਇੰਦੇ ਸ਼੍ਰੀ ਆਰ.ਕੇ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਨਗਰ ਕੌਂਸਲਰਾਂ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION