ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 17, 2020:
ਅਚਨਚੇਤ ਵਾਪਰੇ ਇਕ ਰਾਜਸੀ ਘਟਨਾ¬ਕ੍ਰਮ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸ: ਕੁਲਜੀਤ ਸਿੰਘ ਨਾਗਰਾ ਨੇ ਅੱਜ ਬਤੌਰ ਵਿਧਾਨ ਸਭਾ ਦੇ ਮੈਂਬਰ ਅਸਤੀਫ਼ਾ ਦੇ ਦਿੱਤਾ ਹੈ।
ਉਹਨਾਂ ਨੇ ਇਹ ਅਸਤੀਫ਼ਾ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪਾਸ ਕੀਤੇ ਗਏ ਖ਼ੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਦਿੱਤਾ ਹੈ।
ਸ: ਨਾਗਰਾ ਨੇ ਇਹ ਜਾਣਕਾਰੀ ਖ਼ੁਦ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੇ ਇਸ ਫ਼ੈਸਲੇ ਨਾਲ ਵੱਡਾ ਧੱਕਾ ਲੱਗਾ ਹੈ ਅਤੇ ਉਹ ਵਿਧਾਨ ਸਭਾ ਤੋਂ ਆਪਣਾ ਅਸਤੀਫ਼ਾ ਦੇ ਰਹੇ ਹਨ।
ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਸ: ਕੁਲਜੀਤ ਸਿੰਘ ਨਾਗਰਾ, ਜੋ ਸ੍ਰੀ ਰਾਹੁਲ ਗਾਂਧੀ ਦੇ ਨੇੜੇ ਸਮਝੇ ਜਾਂਦੇ ਹਨ, ਨੂੰ ਬੀਤੇ ਦਿਨੀਂ ਕਾਂਗਰਸ ਦੀ ਵਰਕਿੰਗ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਕੁਲਹਿੰਦ ਕਾਂਗਰਸ ਵਿੱਚ ‘ਪਰਮਾਨੈਂਟ ਇਨਵਾਇਟੀ’ ਨਿਯੁਕਤ ਕਰਨ ਤੋਂ ਇਲਾਵਾ ਸਿੱਕਿਮ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਕਾਂਗਰਸ ਦਾ ਇੰਚਾਰਜ ਥਾਪਿਆ ਗਿਆ ਸੀ।
Deeply saddened by the passing of farmer Bill by the BJP-Akali Govt. I hereby tender my resignation as MLA Fatehgarh Sahib in support of farmer's cause. @PunjabGovtIndia @capt_amarinder @CMOPb @ANI @abpsanjha @News18Punjab @ZeePunjabHH @BabushahiCom @sunilkjakhar @RanakpINC
— Kuljit Nagra (@kuljitnagra1) September 17, 2020
ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ
ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ