26.1 C
Delhi
Friday, April 26, 2024
spot_img
spot_img

ਕਾਂਗਰਸ ਸਰਕਾਰ ਵੱਲੋਂ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਦੇਣ ਦੇ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ: ਸੁਖ਼ਬੀਰ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 3 ਜੂਨ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਵੱਲੋਂ ਮੋਟੀਆਂ ਕਮਾਈਆਂ ਕਰ ਕੇ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੇ ਜਾਣ ਤੇ ਵੈਕਸੀਨ ਦੀ ਬਣਾਉਟੀ ਘਾਟ ਪੇਦਾ ਕਰ ਕੇ ਆਮ ਆਦਮੀ ਦੀਆਂ ਜਾਨਾਂ ਨਾਲ ਖੇਡਣ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਲਈਆਈਆਂ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜੇ ਜਾਣ ਦੇ ਮਾਮਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਆਪਣੇ ਆਪ ਵਿਚ ਇਕ ਵੱਡਾ ਘੁਟਾਲਾ ਹੈ। ਉਹਨਾਂ ਕਿਹਾ ਕਿ ਇਸ ਘੁਟਾਲੇ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਸਭ ਨੂੰ ਕੋਰੋਨਾ ਵੈਕਸੀਨ ਮੁਫਤ ਲੱਗਦੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਲੋਕਾਂ ਨੂੰ ਦੱਸਣ ਕਿ ਕੀ ਉਹ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਨੂੰ 1560 ਰੁਪਏ ਪ੍ਰਤੀ ਵੈਕਸੀਨ ਡੋਜ਼ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਹਮਾਇਤ ਕਰਦੇ ਹਨ ?
ਉਹਨਾਂ ਨੇ ਸੂਬੇ ਦੇ ਮੁੱਖ ਮੰਤਰੀ ਵਿਨੀ ਮਹਾਜਨ ਵੱਲੋਂ ਲੋਕਾਂ ਨੁੰ ਵਧੇਹੋਏ ਰੇਟਾਂ ’ ਤੇ ਦੋ ਪ੍ਰਾਈਵੇਟ ਹਸਪਤਾਲਾਂ ਵਿਚ ਵੈਕਸੀਨ ਲਗਵਾਉਣ ਲਈ ਟਵੀਟ ਕਰ ਕੇ ਇਹਨਾਂ ਪ੍ਰਾਈਵੇਟ ਹਸਪਤਾਲਾਂ ਦੇ ਮਾਰਕੀਟਿੰਗ ਡਾਇਰੈਕਟਰ ਦੀ ਭੂਮਿਕਾ ਵਿਚ ਆਉਣ ਦੀ ਵੀ ਨਿਖੇਧੀ ਕੀਤੀ।
ਉਹਨਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਮ ਆਦਮੀ ਦੇ ਖਿਲਾਫ ਇਹ ਵਿਤਕਰਾ ਤੁਰੰਤ ਬੰਦ ਕਰੇ। ਉਹਨਾਂ ਕਿਹਾ ਕਿ ਜੇਕਰ ਵੈਕਸੀਨ ਵੰਡ ਦਾ ਇਹ ਨਿਗਮੀਕਰਨ ਬੰਦ ਨਾ ਕੀਤਾ ਤਾਂ ਫਿਰ ਅਕਾਲੀ ਦਲ ਇਨਸਾਫ ਲੈਣ ਵਾਸਤੇ ਅਦਾਲਤ ਦਾ ਬੂਹਾ ਖੜਕਾਏਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਜਿਹਨਾਂ ਨੇ ਗਰੀਬ ਤੇ ਦਬੇ ਕੁਚਲੇ ਲੋਕਾਂ ਦੀ ਜਾਨ ਖ਼ਤਰੇ ਵਿਚ ਪਾਈ, ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਸ ਸਾਰੇ ਘੁਟਾਲੇ ਨੂੰ ਬੇਨਕਾਬ ਕਰ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਵੈਕਸੀਨ ਨਹੀਂ ਮਿਲ ਰਹੀ ਪਰ ਇਹ ਆਮ ਆਦਮੀ ਨੂੰ ਮੁਫਤ ਦੇਣ ਦੀ ਥਾਂ ’ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੋਵੈਕਸੀਨ ਦੀ ਡੋਜ਼ ਜੋ 400 ਰੁਪਏ ਵਿਚ ਪੈਂਦੀ ਹੈ, ਉਹ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਵਿਚ ਵੇਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਇਹ ਡੋਜ਼ 1560 ਰੁਪਏ ਵਿਚ ਵੇਚ ਰਹੇ ਹਨ। ਉਹਨਾਂ ਕਿਹਾ ਕਿ ਇਕ ਡੋਜ਼ ਪਰਿਵਾਰ ਨੂੰ ਲਗਵਾਉਣ ’ਤੇ 6 ਤੋਂ 9 ਹਜ਼ਾਰ ਰੁਪਏ ਦਾ ਖਰਚਾ ਆ ਰਿਹਾ ਹੈ। ਉਹਨਾਂ ਕਿਹਾ ਕਿ ਇਕੱਲੇ ਮੁਹਾਲੀ ਵਿਚਹੀ ਪ੍ਰਾਈਵੇਟ ਸੰਸਥਾਵਾਂ ਨੂੰ ਇਕ ਦਿਨ ਵਿਚ 35000 ਡੋਜ਼ ਵੇਚ ਕੇ ਰੋਜ਼ਾਨਾ 2 ਕਰੋੜ ਰੁਪਏ ਮੁਨਾਫਾ ਕਮਾਇਆ ਜਾ ਰਿਹਾ ਹੈ।
ਸਰਦਾਰ ਬਾਦਲ ਨੈ ਕਿਹਾ ਕਿ ਕਾਂਗਰਸ ਰਕਾਰ ਵੈਕਸੀਨ ਦੀ ਵਿਕਰੀ ਤੋਂ ਮੁਨਾਫਾ ਕਮਾਉਣ ਕਰ ਕੇ ਇਖਲਾਕੀ ਤੌਰ ’ਤੇ ਗਲਤ ਹੈ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਵੀ ਸਜ਼ਾਵਾਂ ਦੇ ਰਹੀ ਹੈ ਤੇ ਆਰਥਿਕ ਸੰਕਟ ਵੇਲੇ ਲੋਕਾਂ ਨੂੰ ਪ੍ਰਤੀ ਡੋਜ਼ 1560 ਰੁਪਏ ਖਰਚਣ ਵਾਸਤੇ ਮਜਬੂਰ ਕਰ ਰਹੀ ਹੈ।
ਉਹਨਾਂ ਕਿਹਾ ਕਿ ਸਰਕਾਰ ਵੈਕਸੀਨ ਵੰਡ ਦਾ ਨਿਗਮੀਕਰਨ ਕਰ ਕੇ ਲੋਕ ਭਲਾਈ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਸਤਰੀਕੇ ਕੋਰੋਨਾ ਵੈਕਸੀਨ ਦੇ ਕੀਤੇ ਜਾ ਰਹੇ ਸਾਰੇ ਪ੍ਰਬੰਧ ਹੀ ਬੇਨਕਾਬ ਹੋ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਵੱਡੇ ਵੱਡੇ ਵਾਅਦੇ ਤਾਂ ਕੀਤੇ ਪਰ ਪੂਰਾ ਕੋਈ ਨਹੀਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਲਈ ਅਦਾਇਗੀ ਕਰਨ ਵਾਸਤੇ ਲੋਕਾਂ ਨੁੰ ਮਜਬੂਰ ਕਰਨਾ ਸਾਬਤ ਕਰਦਾ ਹੈ ਕਿ ਸਰਕਾਰ ਕਿੰਨਾ ਕੁਪ੍ਰਬੰਧ ਕਰ ਰਹੀ ਹੈ ਹਾਲਾਂਕਿ ਇਹ ਦਾਅਵਾ ਕਰ ਰਹੀ ਹੈ ਕਿ ਇਸਨੇ ਕੋਰੋਨਾ ਨਾਲ ਨਜਿੱਠਣ ਲਈ 1100 ਕਰੋੜ ਰੁਪਏ ਖਰਚ ਕੀਤੇ ਹਨ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਇੰਦਰਾ ਗਾਂਧੀ ਦੇ ਹੁਕਮਾਂ ’ਤੇ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਦਾਖਲ ਹੋਣ ਦੀ ਵਰ੍ਹੇਗੰਢ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਨਾ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕੀਤਾ ਗਿਆ ਬਲਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ਾਰਾਂ ਸਰੂਪ ਹਮਲੇ ਵੇਲੇ ਅਗਨ ਭੇਂਟ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਗਾਂਧੀ ਪਰਿਵਾਰ ਨੇ ਹਮਲੇ ਨੂੰ ਜਾਇਜ਼ ਠਹਿਰਾਉਣ ਵਾਲਿਆਂ ਦੇ ਪਰਿਵਾਰਾਂ ਨੁੰ ਅਹੁਦੇ ਤੇ ਕੁਰਸੀਆਂ ਦੇ ਕੇ ਨਿਵਾਜਿਆ ਹੈ।

ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਸੁਨੀਲ ਜਾਖੜ ਤੇ ਸੁਖਜਿੰਦਰ ਰੰਧਾਵਾ ਨੁੰ ਵੱਡੇ ਅਹੁਦੇ ਦਿੱਤੇ ਹਨ ਜਦਕਿ ਇਹਨਾਂ ਦੇ ਪਿਤਾ ਕ੍ਰਮਵਾਰ ਬਲਰਾਮ ਜਾਖੜ ਤੇ ਸੰਤੋਖ ਸਿੰਘ ਰੰਧਾਵਾ ਨੇ ਨਾ ਸਿਰਫ ਹਮਲੇ ਦੀ ਵਡਿਆਈ ਕੀਤੀ ਸੀ ਬਲਕਿ ਇੰਦਰਾ ਗਾਂਧੀ ਦਾ ਧੰਨਵਾਦ ਵੀ ਕੀਤਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION