35.1 C
Delhi
Saturday, April 20, 2024
spot_img
spot_img

ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ : ਅਕਾਲੀ ਦਲ

ਚੰਡੀਗੜ, 8 ਜੂਨ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ ਜਦਕਿ ਉਹ ਡਿਸਟੀਲਰੀਆਂ ਦੇ ਮਾਲਕਾਂ ਤੇ ਉਹਨਾਂ ਕਾਂਗਰਸੀਆਂ ਖਿਲਾਫ ਕਾਰਵਾਈ ਵੀ ਕਰਨ ਵਿਚ ਅਸਫਲ ਰਹੀ ਹੈ ਜੋ ਸ਼ਰਾਬ ਦੀ ਸਮਗਲਿੰਗ ਕਰ ਰਹੇ ਹਨ ਤੇ ਨਜਾਇਜ਼ ਸ਼ਰਾਬ ਬਣਾ ਤੇ ਬੋਟਲਿੰਗ ਕਰ ਕੇ ਵੇਚ ਰਹੇ ਹਨ।

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ‘ਤੇ ਬਿਲਕੁਲ ਚੁੱਪ ਬੈਠੀ ਹੈ ਤੇ ਹੁਣ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਦੇ ਪਰਿਵਾਰ ਦੀ ਮਲਕੀਅਤ ਵਾਲੀ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਤੇ ਹਰਦਿਆਲ ਕੰਬੋਜ ਦੇ ਨਜ਼ਦੀਕੀਆਂ ਵੱਲੋਂ ਚਲਾਈ ਜਾ ਰਹੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਨਾਲ ਸਬੰਧਤ ਦੋ ਗੰਭੀਰ ਮਾਮਲਿਆਂ ਨੂੰ ਵੀ ਦਬਾਉਣ ਦੇ ਚੱਕਰ ਵਿਚ ਹੈ।

ਡਾ. ਚੀਮਾ ਨੇ ਕਿਹਾ ਕਿ ਉਹਨਾਂ ਨੂੰ ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਨੇ ਹਾਲੇ ਤੱਕ ਚੱਢਾ ਡਿਸਟੀਲਰੀ ਦੇ ਨਾਲ ਲੱਗਦੀ ਖੰਡ ਮਿੰਲ ਵਿਚੋਂ ਦੋ ਟਰੱਕ ਸ਼ਰਾਬ ਫੜੇ ਜਾਣ ਦੇ ਮਾਮਲੇ ਵਿਚ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਪੁਲਿਸ ਤੇ ਆਬਕਾਰੀ ਵਿਭਾਗ ਇਕ ਦੂਜੇ ਸਿਰ ਜ਼ਿੰਮੇਵਾਰੀ ਸੁੱਟ ਰਹੇ ਹਨ ਤਾਂ ਕਿ ਕੇਸ ਕਮਜ਼ੋਰ ਕੀਤਾ ਜਾ ਸਕੇ ਅਤੇ ਡਿਸਟੀਲਰੀ ਮੈਨੇਜਮੈਂਟ ਨੂੰ ਬਿਨਾਂ ਨੁਕਸਾਨ ਦੇ ਛੱਡ ਦਿੱਤਾ ਜਾਵੇ।


ਇਸ ਨੂੰ ਵੀ ਪੜ੍ਹੋ:
‘ਕੈਪਟਨ ਦੇ ਦੋਹਤੇ ਨੂੰ 2 ਘੰਟੇ ਇੰਤਜ਼ਾਰ ਕਰਾਇਆ, ਪ੍ਰਸ਼ਾਂਤ ਕਿਸ਼ੋਰ ਨੇ ਫ਼ਿਰ ਕੀਤੀ ਪੰਜਾਬ ਕਾਂਗਰਸ ਨੂੰ 2022 ਲਈ ਨਾਂਹ’


ਉਹਨਾਂ ਕਿਹਾ ਕਿ ਇਸੇ ਤਰਾਂ ਰਾਜਪੁਰਾ ਵਿਚ ਫੜੀ ਗਈ ਨਜਾਇਜ਼ ਡਿਸਟੀਲਰੀ ਦੇ ਮਾਮਲੇ ਵਿਚ ਸੂਬਾ ਪੁਲਿਸ ਤੇ ਆਬਕਾਰੀ ਵਿਭਾਗ ਨੇ ਹਾਲੇ ਤੱਕ ਕਾਂਗਰਸੀ ਵਿਧਾਇਕ ਜਲਾਲਪੁਰ ਤੇ ਕੰਬੋਜ ਨੂੰ ਪੁੱਛ ਗਿੱਛ ਵਾਸਤੇ ਨਹੀਂ ਸੱਦਿਆ।

ਅਕਾਲੀ ਨੇਤਾ ਨੇ ਕਿਹਾ ਕਿ ਬਜਾਏ ਕਾਂਗਰਸੀ ਨੇਤਾਵਾਂ ਖਿਲਾਫ ਕਾਰਵਾਈ ਕਰਨ ਤੇ ਆਬਕਾਰੀ ਵਿਭਾਗ ਨੇ ਸੀਨੀਅਰ ਪੱਤਰਕਾਰ ਮਨੀਸ਼ ਸਰਹਿੰਦੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਸ਼ਰਾਬ ਮਾਫੀਆ ਬਾਰੇ ਉਹਨਾਂ ਕੋਲ ਉਪਲਬਧ ਜਾਣਕਾਰੀ ਦੇ ਸਰੋਤ ਦੱਸਣ ਲਈ ਕਿਹਾ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਇਸੇ ਤਰੀਕੇ ਪੱਤਰਕਾਰ ਜੈ ਸਿੰਘ ਛਿੱਬਰ ਨੂੰ ਧਮਕਾਉਣ ਦਾ ਯਤਨ ਕੀਤਾ ਸੀ ਤੇ ਹੁਣ ਦੂਜੇ ਪੱਤਰਕਾਰਾਂ ਨੂੰ ਵਿਧਾਇਕਾਂ ਤੇ ਉਹਨਾਂ ਦੇ ਚਹੇਤਿਆਂ ਬਾਰੇ ਲਿਖਣ ‘ਤੇ ਧਮਕਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ ‘ਤੇ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਵੁਹ ਪੱਤਰਕਾਰਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜਾ ਹੋਵੇਗਾ ਤਾਂ ਕਿ ਉਹਨਾਂ ਨੂੰ ਕਿਸੇ ਤਰੀਕੇ ਕੋਈ ਨੁਕਸਾਨ ਨਾਲ ਪਹੁੰਚਾਇਆ ਜਾ ਸਕੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION