35.6 C
Delhi
Tuesday, April 23, 2024
spot_img
spot_img

ਕਾਲੀ ਸੂਚੀ ਖਤਮ ਕਰਨ ਦਾ ਸਵਾਗਤ ਹੈ ਪਰ ਸਿੱਖ ਨੌਜਵਾਨਾਂ ਨੂੰ ਪੰਜਾਬ ਤੋਂ ਦਿੱਲੀ ਤਿਹਾੜ ਜੇਲ ਭੇਜਣਾ ਗਲਤ: ਦਮਦਮੀ ਟਕਸਾਲ

ਅਮ੍ਰਿਤਸਰ, 9 ਮਈ, 2019:

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ ਸਰਕਾਰ ਵਲੋਂ ਪੰਜਾਬ ਦੇ ਕਾਲੇ ਦੌਰ ਦੌਰਾਨ ਵਿਦੇਸ਼ਾਂ ‘ਚ ਪਨਾਹ ਲੈਣ ਲਈ ਮਜਬੂਰ ਹੋਏ ਸਿੱਖਾਂ ਦੀ ਵਿਵਾਦਿਤ ‘ਕਾਲੀ ਸੂਚੀ’ ਦੇ ਮੁਕੰਮਲ ਖ਼ਤਮੇ ਪ੍ਰਤੀ ਕੀਤੇ ਗਏ ਐਲਾਨ ‘ਤੇ ਤਸਲੀ ਦਾ ਪ੍ਰਗਟਾਵਾ ਕੀਤਾ ਹੈ।

ਉਹਨਾਂ ਦਸਿਆ ਕਿ ਦਮਦਮੀ ਟਕਸਾਲ ਦੇ ਵਫਦ ਨੇ ਬੀਤੇ ਦੌਰਾਨ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਸੰਬੰਧਿਤ ਕਾਲੀ ਸੂਚੀ ਖਤਮ ਕਰਨ ਦੀ ਅਪੀਲ ਕੀਤੀ ਸੀ।

ਜਾਰੀ ਬਿਆਨ ‘ਚ ਸੰਤ ਗਿਆਨੀ ਹਰਨਾਮ ਸਿੰਘ ਨੇ ਕਾਲੀ ਸੂਚੀ ਖਤਮ ਕਰਨ ਦਾ ਜਿਥੇ ਸਵਾਗਤ ਕੀਤਾ ਉਥੇ ਹੀ ਕਥਿਤ ਹਤਿਆ ਦੇ ਮਾਮਲਿਆਂ ‘ਚ ਪੰਜਾਬ ਦੇ ਵੱਖ ਵੱਖ ਅਦਾਲਤ ‘ਚ ਸੁਣਵਾਈ ਦਾ ਸਾਹਮਣਾ ਕਰ ਰਹੇ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਸਿੱਖ ਨੌਜਵਾਨਾਂ ਨੂੰ ਸੁਰਖਿਆ ਦਾ ਬਹਾਨਾ ਬਣਾ ਕੇ ਪੰਜਾਬ ਤੋਂ ਦਿੱਲੀ ਦਿਹਾੜ ਜੇਲ ਵਿਚ ਤਬਦੀਲ ਕਰਨ ਅਤੇ ਉਹਨਾਂ ਦੇ ਕੇਸਾਂ ਦੀ ਸੁਣਵਾਈ ਦਿੱਲੀ ਦੀ ਵਿਸ਼ੇਸ਼ ਐਨ ਆਈ ਏ ਅਦਾਲਤ ਵਿਚ ਕਰਨ ਦੇ ਫੈਸਲੇ ‘ਤੇ ਨਾ ਖੁਸ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ।

ਉਹਨਾਂ ਕਿਹਾ ਕਿ ਉਕਤ ਫੈਸਲਾ ਸਿੱਖ ਨੌਜਵਾਨਾਂ ਦੇ ਮੁਢਲੇ ਹੱਕਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਦੀ ਪੈਰਵਾਈ ਕਰਨ ਲਈ ਉਹਨਾਂ ਦੇ ਪਰਿਵਾਰਾਂ ਦਾ ਬਾਹਰਲੇ ਸਟੇਟ ‘ਚ ਜਾਣਾ ਔਖਾ ਹੋਵੇਗਾ।

ਉਹਨਾਂ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮੰਗ ਸਜ਼ਾਵਾਂ ਭੁਗਤ ਚੁਕੇ ਸਿਆਸੀ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਹੈ ਜਦ ਕਿ ਇਸ ਦੇ ਉਲਟ ਕੇਂਦਰ ਅਤੇ ਰਾਜ ਸਰਕਾਰ ਪੰਜਾਬ ‘ਚ ਕੈਦ ਸਿੱਖ ਨੌਜਵਾਨਾਂ ਨੂੰ ਹੀ ਦੂਜੀ ਸਟੇਟ ‘ਚ ਤਬਦੀਲ ਕਰਨ ਦੀਆਂ ਸਾਜਿਸ਼ਾਂ ‘ਚ ਮਸ਼ਰੂਫ ਹਨ।

ਉਹਨਾਂ ਕਿਹਾ ਕਿ ਸਰਕਾਰ ਦੀਆਂ ਸਿੱਖ ਪੰਥ ਵਿਰੋਧੀ ਅਜਿਹੀਆਂ ਗਲਤ ਨੀਤੀਆਂ ਸਿੱਖਾਂ ‘ਚ ਰੋਸ ਪੈਦਾ ਕਰਨ ਦਾ ਕਾਰਨ ਬਣ ਸਕਦੀਆਂ ਹਨ। ਉਹਨਾਂ ਸਿੱਖ ਨੌਜਵਾਨਾਂ ਦੀ ਜੇਲ ਤਬਦੀਲੀ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ। ਉਹਨਾਂ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਵੀ ਉਕਤ ਕੇਸ ਵਿਚ ਦਿਲਚਸਪੀ ਦਿਖਾਉਣ ਅਤੇ ਸੁਪਰੀਮ ਕੋਰਟ ‘ਚ ਰਿਵਿਊ ਪਟੀਸ਼ਨ ਪਾਉਦਿਆਂ ਲੋੜੀਦੀ ਪੈਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਉਹਨਾਂ ਦਸਿਆ ਕਿ 6 ਜੂਨ ਘਲੂਘਾਰੇ ਸੰਬੰਧੀ ਹਰ ਸਾਲ ਦੀ ਤਰਾਂ ਕਰਾਈ ਜਾ ਰਹੀ ਸ਼ਹੀਦੀ ਸਮਾਗਮ ਦੀ ਤਿਆਰੀ ਬਾਰੇ ਰਾਜ ਪਧਰੀ ਵਿਸ਼ੇਸ਼ ਇਕਤਰਤਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਚੌਕ ਮਹਿਤਾ ਵਿਖੇ 20 ਮਈ ਨੂੰ 11 ਵਜੇ ਹੋਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION