27.1 C
Delhi
Saturday, April 27, 2024
spot_img
spot_img

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੇ ਭਰਾਵਾਂ ਦੇ ਮੋਢੇ ਨਾਲ ਮੋਢਾ ਲਾਕੇ ਬਰਾਬਰ ਚੱਲਾਂਗੀਆਂ: ਕਿਸਾਨ ਬੀਬੀਆਂ

ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 3 ਸਤੰਬਰ, 2021:
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਟੋਲ ਪਲਾਜ਼ਾ ਕਾਲਾਝਾੜ ਵਿਖੇ ਚੱਲ ਰਹੇ ਮੋਰਚੇ ਵਿੱਚ ਬਲਾਕ ਆਗੂ ਜਗਤਾਰ ਸਿੰਘ ਲੱਡੀ ਦੀ ਅਗਵਾਈ ਵਿੱਚ ਆਉਣ ਵਾਲੇ ਤਿੱਖੇ ਸੰਘਰਸ਼ਾਂ ਬਾਾਰੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਬੁੁਲਾਰਿਆਂਂ ਨੇ ਕਿਸਾਨਾਂ ਨੂੰ ਲਾਮਬੰਦ ਕੀਤਾ।

ਦੱਸਣਯੋਗ ਹੈ ਕਿ ਭਵਾਨੀਗੜ੍ਹ ਬਲਾਕ ਦੀ ਕਮੇਟੀ ਦੇ ਵਿੱਚ ਫ਼ੈਸਲਾ ਕੀਤਾ ਗਿਆ ਸੀ ਐਤਵਾਰ ਨੂੰ ਔਰਤਾਂ ਵੱਲੋ ਸਟੇਜ ਸੈਕਟਰੀ ਦੀ ਜਿੰਮੇਵਾਰੀ ਅਤੇ ਬੁਲਾਰਿਆਂ ਦੀ ਜਿੰਮੇਵਾਰੀ ਵੀ ਔਰਤਾਂ ਵੱਲੋਂ ਹੀ ਨਿਭਾਈ ਜਾਵੇਗੀ। ਉਸਦੇ ਸਬੰਧ ਵਿੱਚ ਅੱਜ ਔਰਤਾਂ ਨੂੰ ਸਟੇਜ ਤੋਂ ਬੋਲਣ ਲਈ ਲਾਮਬੰਦ ਕਰਦਿਆਂ ਮਾਤਾ ਮਹਿੰਦਰ ਕੌਰ ਰਾਜਪੁਰਾ, ਹਰਵਿੰਦਰ ਕੌਰ ਘਰਾਚੋਂ ਅਤੇ ਮਨਜੀਤ ਕੌਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਭੈਣਾਂ ਦੇ ਸੰਘਰਸ਼ਾਂ ਦੇ ਵਿੱਚ ਆਉਣ ਨਾਲ ਸਾਡੇ ਤੇ ਰਾਜ ਕਰਨ ਵਾਲੇ ਲੋਟੂ ਲੋਕਾਂ ਦੀ ਬੋਲਤੀ ਬੰਦ ਕੀਤੀ ਹੋਈ ਹੈ, ਕਿਉਂਕਿ ਪਹਿਲਾਂ ਕਿਸਾਨਾਂ ਨੂੰ ਵਿਹਲੜ ਅਤੇ ਨਿਕੰਮੇ ਕਹਿ ਕੇ ਕਿਸਾਨ ਘੋਲਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਪਰ ਜਦੋਂ ਤੋਂ ਔਰਤਾਂ ਸੰਘਰਸ਼ ਦੇ ਮੈਦਾਨਾਂ ਵਿਚ ਕਿਸਾਨ ਵੀਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਡਟ ਕੇ ਖੜ੍ਹੀਆਂ ਹਨ ਤਾਂ ਲੁਟੇਰੇ ਨੂੰ ਸੋਚਣ ਲਈ ਮਜਬੂਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਪਿਛਲੇ 74 ਸਾਲਾਂ ਤੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਸਮਝ ਚੁੱਕੀਆਂ ਹਨ ਤੇ ਆਪਣੇ ਘਰਾਂ ਦੀ ਮੰਦਹਾਲੀ ਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ । ਮੌਜੂਦਾ ਸੰਘਰਸ਼ਾਂ ਦੇ ਵਿਚ ਸਰਕਾਰਾਂ ਦੀਆਂ ਲੋਕ ਦੋਖੀ ਨੀਤੀਆਂ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲ ਰਹੀਆਂ ਹਨ ਤੇ ਸਰਕਾਰਾਂ ਨੂੰ ਲੋਕ ਵਿਰੋਧੀ ਕਾਨੂੰਨ ਲਿਆਉਣ ਕਰਕੇ ਇਨ੍ਹਾਂ ਨੂੰ ਚੈਲੇਂਜ ਵੀ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਮਾਈ ਭਾਗੋ ਦੀਆਂ ਵਾਰਸ ਹਾਂ। ਅਸੀਂ ਇਕੱਲਾ ਸਟੇਜ ਤੋਂ ਬੋਲਣਾ ਹੀ ਨਹੀਂ ਅਸੀਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਹਰ ਜਿੰਮੇਵਾਰੀ ਆਪਣੇ ਭਰਾਵਾਂ ਦੇ ਮੋਢੇ ਨਾਲ ਮੋਢਾ ਲਾਕੇ ਬਰਾਬਰ ਚੱਲਾਂਗੀਆਂ।

ਅਖੀਰ ਦੇ ਵਿਚ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਔਰਤਾਂ ਦੀ ਇਸ ਗੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਔਰਤ-ਭੈਣਾਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਸਮਝਦੀਆਂ ਹੋਈਆਂ ਕਿਸਾਨ ਆਗੂਆਂ ਤੋਂ ਵੀ ਵਧ ਕੇ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਬੋਲ ਰਹੀਆਂ ਹਨ। ਜਦੋਂ ਔਰਤਾਂ ਇਹ ਗੱਲ ਸਮਝ ਜਾਣ ਜੋ ਇਸ ਸਮਾਜ ਦਾ ਅੱਧਾ ਹਿੱਸਾ ਬਣਦੀਆਂ ਹਨ ਫਿਰ ਕੋਈ ਵੀ ਸਮੱਸਿਆ ਇਹੋ ਜਿਹੀ ਨਹੀਂ ਜਿਸ ਦਾ ਹੱਲ ਨਾ ਹੋ ਸਕੇ।

ਅੱਜ ਦੇ ਧਰਨੇ ਵਿੱਚ ਕਸਮੀਰ ਸਿੰਘ ਆਲੋਅਰਖ, ਰਘਵੀਰ ਸਿੰਘ ਘਰਾਚੋਂ, ਸੁਖਦੇਵ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਕਿਸਾਨ ਬੀਬੀਆਂ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION