37.1 C
Delhi
Saturday, April 27, 2024
spot_img
spot_img

ਕਾਵਿ ਸੰਗ੍ਰਹਿ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਡਾ ਸੁਰਜੀਤ ਪਾਤਰ ਤੇ ਡੀ.ਸੀ. ਰੂਹੀ ਦੁੱਗ ਵੱਲੋਂ ਲੋਕ ਅਰਪਨ

ਯੈੱਸ ਪੰਜਾਬ
ਲੁਧਿਆਣਾ, 22 ਸਤੰਬਰ, 2022:
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਲੁਧਿਆਣਾ ਵੱਸਦੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾਃ ਸੁਰਜੀਤ ਪਾਤਰ ਤੇ ਫ਼ਰੀਦਕੋਟ ਦੀ ਡਿਪਟੀ ਕਮਿਸ਼ਨਰ ਡਾਃ ਰੂਹੀ ਦੁੱਗ ਸਮੇਤ ਪੰਜਾਬੀ ਲੇਖਕਾਂ ਪ੍ਰੋਃ ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਭਾਸ਼ਾ ਵਿਭਾਗ ਦੀ ਡਾਇਰੈਕਟਰ ਡਾਃ ਵੀਰਪਾਲ ਕੌਰ, ਜ਼ਿਲ੍ਹਾ ਮਾਲ ਅਫ਼ਸਰ ਡਾਃ ਅਜੀਤਪਾਲ ਸਿੰਘ ਚਾਹਲ,ਵਿਜੈ ਵਿਵੇਕ, ਹਰਮੀਤ ਵਿਦਿਆਰਥੀ, ਮਨਜਿੰਦਰ ਧਨੋਆ ਤੇ ਤ੍ਰੈਲੋਚਨ ਲੋਚੀ ਨੇ ਲੋਕ ਅਰਪਨ ਕੀਤਾ।

ਬਾਬਾ ਫ਼ਰੀਦ ਯਾਦਗਾਰੀ ਮੇਲੇ ਦੇ ਕਵੀ ਦਰਬਾਰ ਤੋਂ ਬਾਦ ਇਸ ਪੁਸਤਕ ਨੂੰ ਲੋਕ ਅਰਪਨ ਕਰਦਿਆਂ ਡਾਃ ਸੁਰਜੀਤ ਪਾਤਰ ਨੇ ਕਿਹਾ ਕਿ ਇਹ ਪੁਸਤਕ 1992 ਵਿੱਚ ਪਹਿਲੀ ਵਾਰ ਛਪੀ ਸੀ ਜਿਸ ਬਾਰੇ ਮੈਂ ਉਦੋਂ ਲਿਖਿਆ ਸੀ ਕਿ ਗੁਰਭਜਨ ਗਿੱਲ ਦੀ ਪੰਜਾਬੀ ਗ਼ਜ਼ਲ ਦੇ ਪਿੰਡ ਪਰਾਣ ਨੂੰ ਪੰਜਾਬੀਪਨ ਦਾ ਜਾਮਾ ਪਹਿਨਾਉਣ ਦੀ ਕੋਸ਼ਿਸ਼ ਬੜੀ ਉੱਘੜਵੀਂ ਤੇ ਮੁੱਲਵਾਨ ਹੈ। ਗੁਰਭਜਨ ਗਿੱਲ ਦੀ ਗ਼ਜ਼ਲ ਤਰਾਸ਼ੀ ਹੋਈ ਸਲੀਕੇ ਵਾਲੀ ਸੰਤੁਲਤ ਗ਼ਜ਼ਲ ਹੈ।

ਗੁਰਭਜਨ ਗਿੱਲ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਦੀ ਕਾਵਿ ਪੁਸਤਕ ਸੁਰਖ਼ ਸਮੁੰਦਰ ਦਾ ਚੌਥਾ ਸੰਸਕਰਨ ਡਾਃ ਸੁਰਜੀਤ ਪਾਤਰ ਤੇ ਡਿਪਟੀ ਕਮਿਸ਼ਨਰ ਸਾਹਿਬਾ ਡਾਃ ਰੂਹੀ ਦੁੱਗ ਤੋਂ ਲੋਕ ਅਰਪਨ ਕਰਵਾਉਣ ਦਾ ਮਾਣ ਦਿੱਤਾ ਹੈ। ਉਨ੍ਹਾਂ ਹਿੰਦ ਪਾਕਿ ਰਿਸ਼ਤਿਆਂ ਤੇ ਵਿਸ਼ਵ ਵਿਆਪੀ ਪੰਜਾਬੀ ਭਾਈਚਾਰਕ ਸ਼ਕਤੀ ਨੂੰ ਸਮਰਪਿਤ ਪੁਸਤਕ ਖ਼ੈਰ ਪੰਜਾਂ ਪਾਣੀਆਂ ਦੀ ਦੀਆਂ 25 ਕਾਪੀਆਂ ਸਥਾਨਕ ਲੇਖਕਾਂ ਤੇ ਕਵੀ ਦਰਬਾਰ ਵਿੱਚ ਸ਼ਾਮਿਲ ਕਵੀਆਂ ਨੂੰ ਪੜ੍ਹਨ ਹਿਤ ਦਿੱਤੀਆਂ।

ਇਸ ਮੌਕੇ ਐੱਸ ਐੱਸ ਪੀ ਫ਼ਰੀਦਕੋਟ ਸਃ ਰਾਜਪਾਲ ਸਿੰਘ ਸੰਧੂ, ਭਾਸ਼ਾ ਵਿਭਾਗ ਦੇ ਸਹਾਇਕ ਨਿਰਦੇਸ਼ਕ ਸਤਨਾਮ ਸਿੰਘ, ਡਾਃ ਸੰਤੋਖ ਸਿੰਘ ਸੁਖੀ, ਪੰਜਾਬੀ ਕਵੀ ਡਾ਼ ਗੁਰਮੀਤ ਸਿੰਘ ਕੱਲਰਮਾਜਰੀ, ਪ੍ਰਿੰਸੀਪਲ ਸੇਵਾ ਸਿੰਘ ਚਾਵਲਾ, ਪੰਜਾਬੀ ਲੋਕ ਗਾਇਕ ਹਰਿੰਦਰ ਸੰਧੂ, ਕੁਲਵਿੰਦਰ ਕੰਵਲ, ਜਗਤਾਰ ਸਿੰਘ ਸੋਖੀ, ਗੁਰਚਰਨ ਸਿੰਘ ਭੰਗੜਾ ਕੋਚ, ਸ਼ਮਿੰਦਰ ਕੌਰ ਬਰਾੜ,ਗੁਰਚਰਨ ਗਿੱਲ,ਪਵਨ ਸ਼ਰਮਾ ਸੁੱਖਣਵਾਲਾ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਸਰਬਜੀਤ ਕੌਰ ਜੱਸ, ਕੁਲਵਿੰਦਰ ਬੱਛੋਆਣਾ, ਦੀਪਕ ਸ਼ਰਮਾ ਚਨਾਰਥਲ, ਸੁਨੀਲ ਚੰਦਿਆਣਵੀ, ਮਨਜਿੰਦਰ ਗੋਲ੍ਹੀ, ਸੁਰਿੰਦਰਪ੍ਰੀਤ ਘਣੀਆ, ਵਰਿੰਦਰ ਸਿੰਘ ਔਲਖ ਹਾਜ਼ਰ ਸਨ।

ਪੰਜਾਬੀ ਕਵੀ ਤੇ ਰੰਗਕਰਮੀ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਸਾਰੇ ਲੇਖਕਾਂ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION