35.1 C
Delhi
Saturday, April 20, 2024
spot_img
spot_img

ਕਿਸਾਨਾਂ ’ਤੇ ਤਸ਼ੱਦਦ ਦੀ ਆਵਾਜ਼ ਸੰਸਦ ਤਕ ਪੁਚਾਏਗੀ ਪੰਜਾਬ ਯੂਥ ਕਾਂਗਰਸ: ਬਰਿੰਦਰ ਢਿੱਲੋਂ ਵੱਲੋਂ ਸੰਸਦ ਦੇ ਘਿਰਾਓ ਦਾ ਐਲਾਨ

ਯੈੱਸ ਪੰਜਾਬ
ਜਲੰਧਰ, ਜਨਵਰੀ 31, 2021:
ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਕੇਂਦਰ ਸਰਕਾਰ ‘ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ’ ਤੇ ਬੋਲਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੋਵੇਗੀ।

ਇਸ ਤੋਂ ਪਹਿਲਾਂ ਵੀ ਯੂਥ ਕਾਂਗਰਸ ਨੇ ਟਰੈਕਟਰ ਮਾਰਚ ਅਤੇ ਇੰਡਿਆ ਗੇਟ ਤੇ ਟਰੈਕਟਰ ਫੂਕ ਕੇ ਗੂੰਗੀ ਅਤੇ ਬੋਲੀ ਸਰਕਾਰ ਦੇ ਕੰਨਾਂ ਵਿੱਚ ਆਵਾਜ਼ ਪਾਈ ਸੀ ਤੇ ਹੁਣ ਫੇਰ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਦਾ ਘਿਰਾਓ ਕਰੇਗੀ।

ਬਰਿੰਦਰ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ ‘ਦੋ-ਤਿੰਨ ਦੋਸਤਾਂ’ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਸਰਕਾਰ ਨਾ ਸਿਰਫ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਬਲਕਿ ਉਨ੍ਹਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ।

ਬਰਿੰਦਰ ਢਿੱਲੋਂ ਨੇ ਕਿਹਾ ਕਿ ਸਰਕਾਰ ਆਪਣਿਆਂ ਗੁੰਡਿਆਂ ਰਾਹੀਂ ਕਿਸਾਨਾਂ ਨੂੰ ਧਮਕਾ ਰਹੀ ਹੈ। ਓਹਨਾਂ ਕਿਹਾ ਕਿ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ ‘ਤੇ ਕਾਲਾ ਧੱਬਾ ਹੈ ਜਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਗਾਤਾਰ ਚੁੱਪ ਅਜਿਹੇ ਅਨਸਰਾਂ ਨੂੰ ਹੋਰ ਵੀ ਸ਼ਹਿ ਦਿੰਦੀ ਹੈ।

ਪੱਤਰਕਾਰ ਮੰਦੀਪ ਪੂਨੀਆ ਦੀ ਗ੍ਰਿਫਤਾਰੀ ਤੇ ਬੋਲਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਜਮੂਰੀਹਤ ਦੇ ਘਾਣ ਦੇ ਨਾਲ ਨਾਲ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਬਰਿੰਦਰ ਢਿੱਲੋਂ ਨੇ ਪੱਤਰਕਾਰਾਂ ਉੱਤੇ ਹੋ ਰਹੇ ਹਮਲਿਆਂ ਦੀ ਨਿੰਦਾ ਕੀਤੀ ਤੇ ਜਲਦੀ ਤੋਂ ਜਲਦੀ ਮੰਦੀਪ ਪੂਨੀਆ ਦੀ ਰਿਹਾਈ ਦੀ ਮੰਗ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION