37.1 C
Delhi
Friday, May 10, 2024
spot_img
spot_img

ਕਿਸਾਨਾਂ ਦੇ ਅੰਦੋਲਨ ‘ਤੇ ਸ਼ਾਹ ਨੂੰ ਮਿਲਣ ਲਈ ਗੈਰ-ਸਿਆਸੀ ਖੇਤੀ ਮਾਹਿਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਖੇਤੀ ਮਾਹਿਰਾਂ ਦੇ ਇੱਕ ਗੈਰ-ਸਿਆਸੀ ਵਫ਼ਦ ਦੀ ਅਗਵਾਈ ਕਰਨਗੇ।

ਬੁੱਧਵਾਰ ਨੂੰ ਇੱਥੇ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਨਾਲ ਵੱਖ-ਵੱਖ ਵਿਕਲਪਾਂ ‘ਤੇ ਚਰਚਾ ਕਰ ਰਹੇ ਹਨ, ਜਿਨ੍ਹਾਂ ਨਾਲ ਉਹ ਵੀਰਵਾਰ ਨੂੰ ਮੁੜ ਦਿੱਲੀ ਵਿਖੇ ਮੁਲਾਕਾਤ ਕਰਨਗੇ ।

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਮੈਨੂੰ ਲੱਗਦਾ ਹੈ ਕਿ ਮੈਂ ਇਸ ਦਾ ਹੱਲ ਲੱਭਣ ਵਿੱਚ ਮਦਦ ਕਰ ਸਕਦਾ ਹਾਂ ਕਿਉਂਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ ਅਤੇ ਇੱਕ ਕਿਸਾਨ ਵੀ ਹਾਂ।”

ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਕਿਸਾਨਾਂ ਦੇ ਅੰਦੋਲਨ ਦੇ ਹੱਲ ਲਈ ਕੋਈ ਪੂਰਵ-ਨਿਰਧਾਰਤ ਫਾਰਮੂਲਾ ਨਹੀਂ ਹੋ ਸਕਿਆ, ਪਰ ਗੱਲਬਾਤ ਦੌਰਾਨ ਕੁਝ ਉਭਰ ਕੇ ਸਾਹਮਣੇ ਆਵੇਗਾ ਕਿਉਂਕਿ ਦੋਵੇਂ ਧਿਰਾਂ (ਕੇਂਦਰੀ ਸਰਕਾਰ ਅਤੇ ਕਿਸਾਨ) ਖੇਤੀ ਕਾਨੂੰਨਾਂ ਦੁਆਰਾ ਪੈਦਾ ਹੋਏ ਸੰਕਟ ਦਾ ਹੱਲ ਚਾਹੁੰਦੇ ਹਨ।

ਇਹ ਸਪੱਸ਼ਟ ਕਰਦਿਆਂ ਕਿ ਉਹ ਕਿਸੇ ਕਿਸਾਨ ਆਗੂ ਨੂੰ ਨਹੀਂ ਮਿਲੇ ਹਨ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲ ਨਹੀਂ ਦਿੱਤਾ ਕਿਉਂਕਿ ਕਿਸਾਨ ਨਹੀਂ ਚਾਹੁੰਦੇ ਕਿ ਇਸ ਵਿੱਚ ਸਿਆਸਤਦਾਨ ਸ਼ਾਮਲ ਹੋਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਕੇਂਦਰ ਨਾਲ ਚਾਰ ਬੇਸਿੱਟਾ ਮੀਟਿੰਗਾਂ ਹੋਈਆਂ ਪਰ ਬੈਕ ਚੈਨਲ ਗੱਲਬਾਤ ਚੱਲ ਰਹੀ ਹੈ।

ਕੈਪਟਨ ਅਮਰਿੰਦਰ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਜੋ ਵੀ ਸੀਟ ਵਿਵਸਥਾ ਕੀਤੀ ਗਈ ਹੈ, ਉਹ ਕਿਸਾਨਾਂ ਦੇ ਮਸਲਿਆਂ ਦੇ ਹੱਲ ਦੇ ਅਧੀਨ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION