42.8 C
Delhi
Friday, May 17, 2024
spot_img
spot_img

ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ 8 ਕਰੋੜ ਰੁਪਏ ਬਕਾਇਆ ਰਕਮ ਦੀ ਤੁਰੰਤ ਅਦਾਇਗੀ ਕਰੇ ਮਾਨ ਸਰਕਾਰ: ਸੁਖਦੇਵ ਸਿੰਘ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸ਼ੂਗਰ ਮਿਲ ਧੂਰੀ ਵੱਲ ਕਿਸਾਨਾਂ ਦਾ ਗੰਨੇ ਦੀ ਫ਼ਸਲ ਨੂੰ ਲੈ ਕੇ 8 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਅਦਾਇਗੀ ਨਾਂ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿੰਦਾ ਕੀਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਕਿਸਾਨ ਬਕਾਇਆ ਰਕਮ ਦੀ ਅਦਾਇਗੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਅਦਾਇਗੀ ਨਾਂ ਹੋਣ ਕਾਰਨ ਕਿਸਾਨ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋ ਗਏ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਪਿਛਲੀਂ ਕਾਂਗਰਸ ਸਰਕਾਰ ਅਤੇ ਛੇ ਮਹੀਨੇ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਕਾਇਆ ਜਾਰੀ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਇਹ ਬਕਾਇਆ ਜਾਰੀ ਨਹੀਂ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਕੰਮ ਕਿਸਾਨਾਂ ਦੀ ਫ਼ਸਲ ਦਾ ਬਕਾਇਆਂ ਵਾਪਸ ਕਰਵਾਇਆ ਜਾਵੇਗਾ ਪ੍ਰੰਤੂ ਆਪ ਸਰਕਾਰ ਨੇ ਵੀ ਪਿਛਲੀ ਕਾਂਗਰਸ ਸਰਕਾਰ ਦੀ ਤਰ੍ਹਾਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਕਿਸਾਨਾਂ ਨੂੰ ਬਕਾਇਆ ਰਕਮ ਦੀ ਅਦਾਇਗੀ ਲਈ ਚਿਮਨੀ ਤੇ ਚੜ ਕੇ ਭੁੱਖ ਹੜਤਾਲ ਤੇ ਬੈਠਣਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਕਿਸਾਨਾਂ ਦਾ ਗੰਨੇ ਦੀ ਫ਼ਸਲ ਦਾ ਸ਼ੂਗਰ ਮਿਲ ਵੱਲ 8 ਕਰੋੜ ਦਾ ਬਕਾਇਆ ਹੈ। ਇਸ ਰਕਮ ਦੀ ਅਦਾਇਗੀ ਕਰਨ ਦੀ ਵਜਾਏ ਸਰਕਾਰ ਮਿਲ ਨੂੰ ਵੇਚਣ ਦੀ ਗੱਲ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ. ਢੀਂਡਸਾ ਨੇ ਕਿਹਾ ਕਿ ਗੰਨਾ ਸੰਘਰਸ਼ ਕਮੇਟੀ ਦੀ ਮੰਗ ਮੰਨਦੇ ਹੋਏ ਤੁਰੰਤ ਕਿਸਾਨਾਂ ਨੂੰ ਬਕਾਇਆ ਰਕਮ ਜਾਰੀ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION