35.1 C
Delhi
Friday, April 19, 2024
spot_img
spot_img

ਕਿਸਾਨਾਂ ਦੇ ਸੰਘਰਸ਼ ਨੂੰ ਦਿੱਲੀ ਲੈ ਕੇ ਜਾਣ ਦੀ ਲੋੜ, ਯੂਥ ਕਾਂਗਰਸ ਹਰ ਸੇਵਾ ਲਈ ਤਿਆਰ: ਬਰਿੰਦਰ ਢਿੱਲੋਂ

ਚੰਡੀਗੜ੍ਹ, 26 ਸਤੰਬਰ, 2020:

25 ਸਤੰਬਰ ਨੂੰ ਸਮੂਹ ਪੰਜਾਬ ਵਿੱਚ ਮੋਦੀ ਸਰਕਾਰ ਦੇ ਕਿਸਾਨ ਬਿੱਲਾਂ ਖਿਲਾਫ ਚੱਕਾ ਜਾਮ ਕਰਨ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਸ ਲੜਾਈ ਨੂੰ ਹੁਣ ਦਿੱਲੀ ਲੈ ਕੇ ਜਾਣ ਦਾ ਐਲਾਨ ਕੀਤਾ।

ਪੰਜਾਬ ਦੇ ਆਮ ਅਵਾਮ, ਕਿਸਾਨ ਜਥੇਬੰਦੀਆਂ, ਫ਼ਿਲਮੀ ਕਲਾਕਾਰਾਂ ਅਤੇ ਹੋਰ ਧੰਦਿਆਂ ਨਾਲ ਸਬੰਧਿਤ ਵਿਅਕਤੀਆਂ ਨੂੰ ਗੁਜ਼ਾਰਿਸ਼ ਕਰਦਿਆਂ ਢਿੱਲੋਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਦਿੱਲੀ ਦੇ ਤਖ਼ਤ ਤੇ ਬਿਰਾਜਮਾਨ ਮੋਦੀ ਨੂੰ ਆਪਣੀ ਤਾਕਤ ਨਾਲ ਅਹਿਸਾਸ ਕਰਵਾ ਕੇ ਜਾਣੂ ਕਰਵਾਉਣਾ ਕਿ ਇਨ੍ਹਾਂ ਬਿੱਲਾਂ ਨੂੰ ਵਾਪਸ ਲਿਆ ਜਾਣਾ ਹੀ ਇੱਕੋ ਹੱਲ ਹੈ।

ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਇਨ੍ਹਾਂ ਧਰਨਿਆਂ ਦੌਰਾਨ ਹਰ ਸੇਵਾ ਜਿਸ ਵਿੱਚ ਲੰਗਰ, ਪਾਣੀ ਸਮੇਤ ਰਹਿਣ ਸਹਿਣ ਦੇ ਪ੍ਰਬੰਧ ਆਦਿ ਲਈ ਹਾਜ਼ਰ ਰਹੇਗੀ।

ਢਿੱਲੋਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਖਿਲਾਫ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਵਾਜ਼ ਉਠਾ ਰਹੇ ਹਨ ਪ੍ਰੰਤੂ ਮੋਦੀ ਸਰਕਾਰ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਹੁਣ ਆਪਣੇ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰਕੇ ਸਾਊਥ ਬਲਾਕ ਅਤੇ ਨਾਰਥ ਬਲਾਕ ਜਾ ਕੇ ਧਰਨੇ ਲਾਉਣ ਦਾ ਵੇਲਾ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸੂਰਬੀਰਾਂ ਦੀ ਧਰਤੀ ਹੈ ਜਿੱਥੇ ਅਨੇਕਾਂ ਯੋਧਿਆਂ ਨੇ ਆਪਣੇ ਹੱਕਾਂ ਅਤੇ ਸੱਚ ਦੀ ਆਵਾਜ਼ ਉਠਾਉਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਤੋਂ ਗੁਰੇਜ਼ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ, ਬਾਬਾ ਦੀਪ ਸਿੰਘ ਅਤੇ ਬਾਬਾ ਬੰਦਾ ਬਹਾਦਰ ਸਿੰਘ ਦੇ ਪਾਏ ਪੂਰਨਿਆਂ ਤੇ ਚੱਲਦੇ ਹਨ। ਸ਼ਹੀਦੇ ਆਜ਼ਮ ਭਗਤ ਸਿੰਘ ਵਰਗੇ ਪੰਜਾਬੀ ਸੂਰਮਿਆਂ ਨੇ ਦੇਸ਼ ਦੀ ਕੁਰਬਾਨੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ ਹੈ ਇਸ ਲਈ ਹੁਣ ਇਕ ਵਾਰ ਫਿਰ ਆਪਣੇ ਹੱਕਾਂ ਨੂੰ ਹਾਸਿਲ ਕਰਨ ਲਈ ਪੰਜਾਬੀਆਂ ਨੂੰ ਇਕੱਠੇ ਹੋ ਕੇ ਹਮਲਾ ਮਾਰਨ ਦੀ ਲੋੜ ਹੈ।

ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ ਤੇ ਇਕੱਠੇ ਹੋ ਕੇ ਆਵਾਜ਼ ਉਠਾਉਣ ਦੀ ਗੁਜ਼ਾਰਿਸ਼ ਕਰਦਿਆਂ ਢਿੱਲੋਂ ਨੇ ਕਿਹਾ ਕਿ ਸਾਰੇ ਪੰਜਾਬੀ ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਜਾਬੀ ਹੋਣ ਦੇ ਨਾਤੇ ਇਸ ਸੰਘਰਸ਼ ਵਿੱਚ ਹਿੱਸਾ ਪਾਉਣ।

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਤਾਮਿਲਨਾਡੂ ਦੇ ਕਿਸਾਨਾਂ ਵੱਲੋਂ ਕੀਤੀ ਗਈ ਰੈਲੀ ਨਾਲ ਵੀ ਇਸੇ ਤਰ੍ਹਾਂ ਕੇਂਦਰ ਸਰਕਾਰ ਹਿੱਲ ਗਈ ਸੀ। ਮਹਾਰਾਸ਼ਟਰ ਦੇ 1 ਲੱਖ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਕੀਤੇ ਗਏ ਪੈਦਲ ਮਾਰਚ ਨਾਲ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਆਪਣੇ ਆਪਣੇ ਸੂਬਿਆਂ ਵਿਚ ਬੈਠ ਕੇ ਆਪਣੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਨਾਲ ਕੇਂਦਰ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ ਸਗੋਂ ਉਹ ਤਾਂ ਸੂਬਿਆਂ ਨੂੰ ਅਸਥਿਰ ਕਰਕੇ ਕੇਂਦਰ ਸਰਕਾਰ ਦੀ ਸ਼ਮੂਲੀਅਤ ਨੂੰ ਹੋਰ ਵਧਾਉਣਾ ਚਾਹੁੰਦੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਸਾਰੇ ਨੁਮਾਇੰਦੇ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION