37.8 C
Delhi
Thursday, April 25, 2024
spot_img
spot_img

ਕਿਸਾਨਾਂ ਦੇ ਹੱਕ ’ਚ ਪੰਜਾਬ ਜਾਗ੍ਰਿਤੀ ਮੰਚ ਦੀ ਅਗਵਾਈ ’ਚ ਮੋਮਬੱਤੀ ਮਾਰਚ, ਖ਼ੇਤੀ ਕਾਨੂੰਨ ਰੱਦ ਕਰਨਦੀ ਮੰਗ

ਯੈੱਸ ਪੰਜਾਬ
ਜਲੰਧਰ, 4 ਦਸੰਬਰ, 2020 –
ਠੰਡ ਦੇ ਬਾਵਜੂਦ ਪਿਛਲੇ ਕਈਆਂ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ ’ਚ ਪੰਜਾਬ ਜਾਗ੍ਰਿਤੀ ਮੰਚ ਦੀ ਅਗਵਾਈ ਹੇਠ ਅੱਜ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਤੋਂ ਭਗਵਾਨ ਵਾਲਮੀਕ ਚੌਕ ਤੱਕ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ।

ਜਿਸ ਵਿਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਨਾਮਵਰ ਕਲਾਕਾਰਾਂ ਤੇ ਸਮਾਜ ਦੇ ਹੋਰਨਾਂ ਵਰਗਾਂ ਨਾਲ ਸਬੰਧਿਤ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੌਜਵਾਨ ਤੇ ਮੁਟਿਆਰਾਂ ਸਮੇਤ ਹਰ ਉਮਰ ਵਰਗ ਦੇ ਲੋਕ ਭਾਰੀ ਜੋਸ਼ ਤੇ ਉਤਸ਼ਾਹ ਨਾਲ ਸ਼ਾਮਿਲ ਹੋਏ।

ਮਾਰਚ ‘ਚ ਸ਼ਾਮਿਲ ਲੋਕਾਂ ਵਲੋਂ ਹੱਥਾਂ ‘ਚ ਮੋਮਬੱਤੀਆਂ ਅਤੇ ਕਿਸਾਨਾਂ ਦੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੀਆਂ ਤਖਤੀਆਂ ਫੜੀਆਂ ਹੋਈਆਂ ਸਨ। ਮਾਰਚ ਦੇ ਅੱਗੇ ਕਿਸਾਨੀ ਸੰਘਰਸ਼ ਨਾਲ ਸਬੰਧਿਤ ਜੋਸ਼ ਭਰਪੂਰ ਗੀਤ ਵਜਾਉਂਦੀ ਹੋਈ ਗੱਡੀ ਵੀ ਚੱਲ ਰਹੀ ਸੀ।

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਚ ਦੇ ਪ੍ਰਧਾਨ ਤੇ ਉੱਘੇ ਪੱਤਰਕਾਰ ਸ੍ਰੀ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਅੰਨਦਾਤਾ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸੰਘਰਸ਼ ਵਿਚ ਕਿਸਾਨਾਂ ਦਾ ਡੱਟ ਕੇ ਸਾਥ ਦੇਈਏ ।

ਉਨਾਂ ਕਿਹਾ ਕਿ ਜੇਕਰ ਕਿਸਾਨ ਹੀ ਨਾ ਬਚੇ ਤਾਂ ਫਿਰ ਸਾਡੇ ਸਾਰਿਆਂ ਦੀ ਜ਼ਿੰਦਗੀ ਵੀ ਖਤਰੇ `ਚ ਪੈ ਜਾਵੇਗੀ। ਸ੍ਰੀ ਮਾਣਕ ਨੇ ਖੇਤੀ ਕਾਨੂੰਨ ਫੌਰੀ ਵਾਪਿਸ ਲੈਣ ਦੀ ਮੰਗ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਸੂਬੇ ਦੀ ਆਰਥਿਕਤਾ ਖੇਤੀਬਾੜੀ ਨਾਲ ਜੁੜੀ ਹੋਈ ਹੈ ਤੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਫਸਲਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ‘ਤੇ ਨਹੀਂ ਛੱਡਿਆ ਜਾ ਸਕਦਾ।

ਇਸੇ ਤਰ੍ਹਾਂ ਸ੍ਰੀ ਦੀਪਕ ਬਾਲੀ ਨੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਸੰਘਰਸ਼ ’ਚ ਸਮਾਜ ਦਾ ਹਰ ਵਰਗ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਹੈ। ਉਨ੍ਹਾਂ ਮਾਰਚ ਚ ਸ਼ਾਮਿਲ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਥੋੜੇ ਸਮੇਂ ਜਿਹੇ ਸਮੇਂ ਦੇ ਹੀ ਸੱਦੇ ‘ਤੇ ਵੱਡੀ ਗਿਣਤੀ ‘ਚ ਪੁੱਜ ਕੇ ਜਿਸ ਤਰ੍ਹਾਂ ਸ਼ਹਿਰ ਵਾਸੀਆਂ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ, ਉਸ ਨਾਲ ਉਨ੍ਹਾਂ ਦੇ ਹੌਂਸਲੇ ਹੋਰ ਵਧੇ ਹਨ।

ਇਸ ਮੌਕੇ ਉੱਘੇ ਪੰਜਾਬੀ ਗਾਇਕ ਮੰਗੀ ਮਾਹਲ, ਮਾਸਟਰ ਸਲੀਮ, ਗੁਰਲੇਜ ਅਖਤਰ, ਕੁਲਵਿੰਦਰ ਕੈਲੀ, ਦਲਵਿੰਦਰ ਦਿਆਲਪੁਰੀ, ਭੋਟੂ ਸ਼ਾਹ, ਢਾਡੀ ਜੌਹਲ ਬਿਧੀਪੁਰੀਆ ਅਤੇ ਹੋਰਨਾਂ ਗਾਇਕਾਂ ਨੇ ਵੀ ਕਿਸਾਨਾਂ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹਨ ਤੇ ਇਸ ਲੜਾਈ ‘ਚ ਕਿਸਾਨਾਂ ਦਾ ਸਾਥ ਦੇਣ ਤੋਂ ਪਿੱਛੇ ਨਹੀਂ ਹਟਣਗੇ।

ਮਾਰਚ ’ਚ ਹੋਰਨਾਂ ਤੋਂ ਇਲਾਵਾ ਬੀਬੀ ਸੁਸ਼ੀਲ ਕੌਰ ਪ੍ਰਧਾਨ ਗੁਰੂ ਨਾਨਕ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ, ਰਘਬੀਰ ਸਿੰਘ ਢਾਹਾਂ, ਡਾ. ਸਰਿਤਾ ਤਿਵਾੜੀ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਰਾਜਵਿੰਦਰ ਕੌਰ, ਆਤਮ ਪ੍ਰਕਾਸ਼ ਸਿੰਘ ਬਬਲੂ, ਚਰਨਜੀਵ ਸਿੰਘ ਲਾਲੀ, ਜੱਟ ਸਿੱਖ ਕੌਂਸਲ ਦੇ ਗਵਰਨਿੰਗ ਸੈਕਟਰੀ ਜਗਦੀਪ ਸਿੰਘ ਸ਼ੇਰਗਿੱਲ, ਪ੍ਰੈੱਸ ਸਕੱਤਰ ਪ੍ਰਮਿੰਦਰ ਸਿੰਘ ਹੇਅਰ, ਰਣਧੀਰ ਸਿੰਘ ਧੀਰਾ, ਜਗਜੀਤ ਸਿੰਘ ਗਾਬਾ, ਮਲਵਿੰਦਰਵੰਤ ਸਿੰਘ ਲੱਕੀ, ਤੇਜਿੰਦਰ ਸਿੰਘ ਪ੍ਰਦੇਸੀ, ਸੁਖਮਿੰਦਰ ਸਿੰਘ ਰਾਜਪਾਲ, ਸੰਗਤ ਰਾਮ, ਕੁਲਵਿੰਦਰ ਦੀਪ ਕੌਰ, ਨੀਰੂ ਜੈਰਥ, ਬਹਾਦਰ ਸਿੰਘ ਸੰਧੂ, ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਮੇਜਰ ਸਿੰਘ, ਗੁਰਮੀਤ ਸਿੰਘ ਵਾਰਸ, ਕੁਲਵਿੰਦਰ ਸਿੰਘ ਹੀਰਾ ਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION