34 C
Delhi
Friday, April 19, 2024
spot_img
spot_img

ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜਾਰ ਮੀਟਰਕ ਟਨ ਜਿਪਸਮ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ: ਮਨਜੀਤ ਸਿੰਘ ਬਰਾੜ

ਯੈੱਸ ਪੰਜਾਬ
ਚੰਡੀਗੜ੍ਹ, 4 ਜੁਲਾਈ, 2021:
ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜਾਰ ਮੀਟਰਕ ਟਨ ਜਿਪਸਮ ਮੁਹੱਈਆ ਕਰਵਾਈ ਜਾਵੇਗੀ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਲਿਮਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਾਰੀਆਂ ਜਾਂ ਕਲਰਾਠੀਆਂ ਜ਼ਮੀਨਾਂ ਦੀ ਸਿਹਤ ਦੇ ਸੁਧਾਰ ਲਈ 70 ਫੀਸਦੀ ਕੈਲਸ਼ੀਅਮ ਸਲਫੇਟ ਵਾਲਾ ਜਿਪਸਮ 50 ਫੀਸਦੀ ਸਬਸਿਡੀ ਉਤੇ ਉਪਲਬੱਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦੀ 20,000 ਮੀਟਰਕ ਟਨ ਜਿਪਸਮ ਪ੍ਰਦਾਨ ਕੀਤੀ ਜਾਵੇਗੀ ਜਿਸ ਵਿੱਚੋਂ 50 ਫੀਸਦੀ ਸਬਸਿਡੀ ਮਿਲਣ ਨਾਲ ਕਿਸਾਨਾਂ ਨੂੰ 6 ਕਰੋੜ ਰੁਪਏ ਦਾ ਲਾਭ ਪਹੁੰਚੇਗਾ।

ਕਿਸਾਨਾਂ ਨੂੰ ਸਬਸਿਡੀ ਉਤੇ ਮਿਲ ਰਹੀ ਜਿਪਸਮ ਲੈਣ ਦੀ ਅਪੀਲ ਕਰਦੇ ਹੋਏ ਸ੍ਰੀ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਲਈ ਆਪਣੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ/ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ ਜਾਂ ਪੰਜਾਬ ਐਗਰੋ ਦੇ ਲੁਧਿਆਣਾ, ਜਲੰਧਰ, ਸੰਗਰੂਰ ਅਤੇ ਕੋਟਕਪੂਰਾ ਸਥਿਤ ਖੇਤਰੀ ਦਫ਼ਤਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਿੱਥੇ ਉਨ੍ਹਾਂ ਨੂੰ 340 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ਵਾਲਾ ਜਿਪਸਮ ਸਿਰਫ 170 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ’ਤੇ ਦਿੱਤਾ ਜਾਵੇਗਾ ਤਾਂ ਕਿ ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਕੁਝ ਦਸਤਵੇਜ਼ ਵੀ ਲੋੜੀਂਦੇ ਹਨ ਜਿਨ੍ਹਾਂ ਵਿਚ ਨਿਰਧਾਰਿਤ ਫਾਰਮ ਭਰਕੇ ਆਪਣੇ ਪਿੰਡ/ਸ਼ਹਿਰ ਦੇ ਸਰਪੰਚ/ਪੰਚ/ਲੰਬੜਦਾਰ/ ਐਮ.ਸੀ. ਤੋਂ ਤਸਦੀਕ ਕੀਤਾ ਹੋਵੇ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਸ਼ਾਮਲ ਹੈ। ਵਧੇਰੇ ਜਾਣਕਾਰੀ ਲੈਣ ਅਤੇ ਜਿਪਸਮ ਪ੍ਰਾਪਤ ਕਰਨ ਲਈ ਪੰਜਾਬ ਐਗਰੋ ਦੇ ਮੋਬਾਇਲ ਨੰਬਰ 85447-18919 ‘ਤੇ ਵੀ ਸੰਪਰਕ ਕਾਇਮ ਕੀਤਾ ਜਾ ਸਕਦਾ ਹੈ।

ਜਿਪਸਮ ਦੀ ਵਰਤੋਂ ਦੇ ਲਾਭ ਦੱਸਦੇ ਹੋਏ ਸ੍ਰੀ ਬਰਾੜ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਤਕਰੀਬਨ 2.30 ਲੱਖ ਹੈਕਟੇਅਰ ਖੇਤਰ ਵਿੱਚ ਜ਼ਮੀਨਾਂ ਦਾ ਪੀ.ਐੱਚ 8.5 ਤੋਂ ਵੱਧ ਹੈ, ਭਾਵ ਕਿ ਇਹ ਜ਼ਮੀਨਾਂ ਖਾਰੀਆਂ ਹਨ ਅਤੇ ਇਹਨਾਂ ਵਿੱਚ ਸੋਡੀਅਮ ਦੀ ਮਾਤਰਾ (ਜੋ ਕਿ ਪਾਣੀ ਵਿੱਚ ਨਹੀਂ ਘੁਲਦਾ) ਜਿਆਦਾ ਹੋਣ ਕਾਰਨ ਜ਼ਮੀਨਾਂ ਵਿੱਚ ਖੁਰਾਕੀ ਤੱਤ ਫਸਲਾਂ ਨੂੰ ਨਹੀਂ ਮਿਲਦੇ, ਜਿਸ ਕਾਰਨ ਕਿਸਾਨਾਂ ਨੂੰ ਫਸਲ ਦੀ ਭਰਪੂਰ ਪੈਦਾਵਾਰ ਨਹੀਂ ਮਿਲ ਪਾਉਂਦੀ।

ਇਨ੍ਹਾਂ ਜ਼ਮੀਨਾਂ ਵਿੱਚ ਮੁੜ ਤੋਂ ਸੁਧਾਰ ਲਿਆਉਣ ਲਈ ਜਿਪਸਮ ਦੀ ਜ਼ਰੂਰਤ ਹੁੰਦੀ ਹੈ, ਜਿਸ ਵਿੱਚ ਮੌਜੂਦ ਕੈਲਸ਼ੀਅਮ ਸਲਫੇਟ ਜ਼ਮੀਨ ਵਿਚਲੇ ਸੋਡੀਅਮ ਕਾਰਬੋਨੇਟ ਨਾਲ ਮਿਲ ਕੇ ਸੋਡੀਅਮ ਸਲਫੇਟ ਵਿੱਚ ਬਦਲ ਜਾਂਦਾ ਹੈ ਅਤੇ ਉਹ ਜ਼ਮੀਨ ਦੀਆਂ ਜੜ੍ਹਾਂ ਤੋਂ ਦੂਰ ਧਰਤੀ ਦੀ ਹੇਠਲੀ ਸਤਹਿ ਵਿੱਚ ਪਹੁੰਚ ਜਾਂਦਾ ਹੈ ਅਤੇ ਜ਼ਮੀਨਾਂ ਵਿੱਚ ਮੌਜੂਦ ਖੁਰਾਕੀ ਤੱਤ ਫਸਲਾਂ ਨੂੰ ਆਮ ਵਾਂਗ ਮਿਲਣ ਲੱਗ ਜਾਂਦੇ ਹਨ ਜਿਸਦੇ ਸਿੱਟੇ ਵਜੋਂ ਕਿਸਾਨ ਵੀਰਾਂ ਨੂੰ ਫਸਲ ਦੀ ਭਰਪੂਰ ਪੈਦਾਵਾਰ ਮਿਲਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਆਉਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION