32.1 C
Delhi
Friday, April 26, 2024
spot_img
spot_img

ਕਿਸਾਨੀ ਧਰਨਿਆਂ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ – ਪਹਿਲੀ ਅਕਤੂਬਰ ਨੂੰ ਪੰਜਾਬ ’ਚ ਪੱਕੇ ਧਰਨਿਆਂ ਦਾ ਪੂਰਾ ਹੋ ਜਾਵੇਗਾ ਇਕ ਸਾਲ

ਯੈੱਸ ਪੰਜਾਬ
ਚੰਡੀਗੜ੍ਹ, 28 ਸਤੰਬਰ, 2021 –
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ-ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ ‘ਚ 108 ਥਾਵਾਂ ‘ਤੇ ਜਾਰੀ ਪੱਕੇ-ਧਰਨਿਆਂ ਦਾ 363ਵਾਂ ਦਿਨ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮਦਿਹਾੜੇ ਨੂੰ ਸਮਰਪਿਤ ਰਿਹਾ।

ਕਿਸਾਨੀ-ਧਰਨਿਆਂ ‘ਚ ਨਾਟਕਾਂ ਅਤੇ ਸੰਗੀਤ ਮੰਡਲੀਆਂ ਵੱਲੋਂ ਇਨਕਲਾਬੀ ਸਭਿਆਚਾਰਕ ਪੇਸ਼ਕਾਰੀਆਂ ਕਰਦਿਆਂ ਸ਼ਹੀਦ ਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ।

ਕਿਸਾਨੀ-ਧਰਨਿਆਂ ‘ਚ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਦੀ ਜ਼ਿੰਦਗੀ ਅਤੇ ਕੁਰਬਾਨੀ ‘ਤੇ ਚਾਣਨਾ ਪਾਇਆ। ਉਨ੍ਹਾਂ ਨੇ ਕਿਹਾ ਕਿ ਅੱਜ ਕਿਸਾਨ-ਅੰਦੋਲਨ ਦੇ ਦੌਰਾਨ ਭਗਤ ਸਿੰਘ ਦੇ ਵਿਚਾਰਾਂ ਦੀ ਪ੍ਰਸੰਗਿਕਤਾ ਹੋਰ ਵੀ ਵਧ ਗਈ ਹੈ। ਭਗਤ ਸਿੰਘ ਨੇ ਕਿਹਾ ਸੀ ਸਾਡੀ ਲੜਾਈ ਸਿਰਫ ਅੰਗਰੇਜ਼ਾਂ ਨੂੰ ਬਾਹਰ ਕੱਢਣ ਤੱਕ ਹੀ ਸੀਮਤ ਨਹੀਂ। ਇਹ ਲੜਾਈ ਤਦ ਤੱਕ ਜਾਰੀ ਰਹੇਗੀ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਨਹੀਂ ਹੁੰਦੀ।

3 ਕਾਲੇ ਖੇਤੀ ਕਾਨੂੰਨ ਇਸ ਲੁੱਟ ਨੂੰ ਤੇਜ਼ ਕਰਨ ਦਾ ਜ਼ਰੀਆ ਬਣਨਗੇ। ਇਸ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਭਗਤ ਸਿੰਘ ਦੇ ਵਿਚਾਰਾਂ ਨੂੰ ਲਾਗੂ ਕਰਨਾ ਹੈ।

ਕਿਸਾਨ-ਆਗੂਆਂ ਜਗਮੋਹਨ ਸਿੰਘ ਪਟਿਆਲਾ ਅਤੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਨੂੰ ਮਿਲੇ ਦੇਸ਼-ਵਿਆਪੀ ਬੇਮਿਸਾਲ ਹੁੰਗਾਰੇ ਨੇ ਅੰਦੋਲਨਕਾਰੀਆਂ ਦੇ ਹੌਸਲੇ ਸੱਤ-ਅਸਮਾਨੀ ਚਾੜ੍ਹ ਦਿੱਤੇ ਹਨ। ਭਾਰਤ-ਬੰਦ ਦੀ ਵਿਆਪਕਤਾ ਅਤੇ ਸ਼ਮੂਲੀਅਤ ਨੇ ਅੰਦੋਲਨ ਦੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ।

ਕਿਸਾਨਾਂ ਨੇ ਸਿਰਫ ਪੰਜਾਬ, ਹਰਿਆਣਾ ਅਤੇ ਕੁਝ ਕੁ ਕਿਸਾਨਾਂ ਦਾ ਅੰਦੋਲਨ ਕਹਿਣ ਵਾਲਿਆਂ ਦੇ ਮੂੰਹ ‘ਤੇ ਕਰਾਰੀ ਚਪੇੜ ਮਾਰੀ ਹੈ। ਹੁਣ ਕੇਂਦਰ ਸਰਕਾਰ ਨੂੰ ਵੀ ਕੰਨ ਹੋ ਜਾਣੇ ਚਾਹੀਦੇ ਹਨ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਕਿਸਾਨ ਵਾਪਸ ਨਹੀਂ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਆਪਣੇ ਬੁਲੰਦ ਹੌਸਲਿਆਂ ਦੀ ਊਰਜਾ ਨਾਲ ਅਸੀਂ ਅੰਦੋਲਨ ਨੂੰ ਹੋਰ ਮਜ਼ਬੂਤ ਕਰਾਂਗੇ।

ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਕਿਹਾ 1 ਅਕਤੂਬਰ ਨੂੰ ਪੰਜਾਬ ‘ਚ ਪੱਕੇ-ਧਰਨਿਆਂ ਦਾ ਇੱਕ ਸਾਲ ਪੂਰਾ ਹੋ ਜਾਵੇਗਾ। ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ-ਅੰਦੋਲਨ ਦੇਸ਼ ਦੇ ਸਾਰੇ ਸੂਬਿਆਂ ‘ਚ ਫੈਲ ਗਿਆ ਹੈ। ਕੇਂਦਰ-ਸਰਕਾਰ ਨੂੰ ਅੜੀ ਛੱਡਦਿਆਂ ਖੇਤੀ-ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION