27.1 C
Delhi
Sunday, April 28, 2024
spot_img
spot_img

ਕਿਸਾਨ ਅੰਦੋਲਨ: Dhindsa ਵੱਲੋਂ Akali Dal Democratic ਦੇ ਵਰਕਰਾਂ ਨੂੰ Bharat Bandh ਸਫ਼ਲ ਬਣਾਉਣ ਦਾ ਆਦੇਸ਼

ਯੈੱਸ ਪੰਜਾਬ
ਚੰਡੀਗੜ੍ਹ, 6 ਦਸੰਬਰ, 2020:
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਗਏ ਸ਼ਾਂਤਮਈ ਭਾਰਤ ਬੰਦ ਦੇ ਸੱਦੇ ਨੂੰ ਅਪਣੀ ਹਮਾਇਤ ਦਿਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਚਲਾਏ ਜਾ ਰਹੇ ਅੰਦੋਲਨ ਵਿਚ ਪੂਰੀ ਤਰਾਂ ਨਾਲ ਸ਼ਾਮਿਲ ਹਨ।

ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਤੋਂ ਇਲਾਵਾ ਹੋਰਨਾਂ ਨੂੰ ਵੀ ਭਾਰਤ ਬੰਦ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ ਹੈ। ਇਸਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਾਰਤ ਬੰਦ ਨੂੰ ਸਫ਼ਲ ਬਣਾਉਣਾ ਲਾਜ਼ਮੀ ਹੈ।

ਉਨ੍ਹਾ ਕਿਹਾ ਕਿ ਭਾਰਤ ਬੰਦ ਦੇ ਨਾਲ ਅਜਿਹਾ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਝੁੱਕਣ ਲਈ ਮਜਬੂਰ ਹੋ ਜਾਵੇ ਅਤੇ ਇਨ੍ਹਾ ਕਾਲੇ ਕਾਨੂੰੰਨਾਂ ਨੂੰ ਫੌਰੀ ਰੱਦ ਕਰ ਦੇਵੇ। ਸ. ਢੀਂਡਸਾ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਵੱਲੋਂ ਕਾਨੂੰਨਾਂ ਵਿਚ ਤਰਮੀਆਂ ਕਰਨ ਦੇ ਸੁਝਾਅ ਨੂੰ ਸਿਰੇ ਤੋਂ ਨਕਾਰ ਕੇ ਚੰਗਾ ਕੀਤਾ ਹੈ। ਉਨ੍ਹਾ ਨੇ ਇਨ੍ਹਾ ਕਾਨੂੰਨ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਹੈ।

ਸ. ਢੀਂਡਸਾ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਧਨਦਾਤੇ ਦੇ ਖਿਲਾਫ਼ ਲੜ ਰਹੇ ਅੰਨਦਾਤੇ ਨਾਲ ਖੜ੍ਹੀ ਹੈ। ਸ. ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਦਾ ਵੀ ਧਨਵਾਦ ਕੀਤਾ ਹੈ, ਜੋ ਇਸ ਅੰਦੋਲਨ ਵਿਚ ਸ਼ਾਮਿਲ ਹੋਕੇ ਕਿਸਾਨਾ ਦੀ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਅੱਗੇ ਵੀ ਇਨ੍ਹਾ ਕਾਲੇ ਕਾਨੂੰਨਾਂ ਦੇ ਰੱਦ ਹੋਣ ਤਕ ਕਿਸਾਨਾਂ ਦਾ ਸਾਥ ਦਿੰਦੇ ਰਹਿਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION