36.1 C
Delhi
Thursday, March 28, 2024
spot_img
spot_img

ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ : ਸੋਮ ਪ੍ਰਕਾਸ਼

ਹੁਸ਼ਿਆਰਪੁਰ, 20 ਫਰਵਰੀ, 2020 –
ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਨੇਪਰੇ ਚਾੜੇ ਜਾਣ ਅਤੇ ਜਿਹੜੇ ਕਾਰਜ ਅਜੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀ ਵੀ ਜਲਦੀ ਸ਼ੁਰੂਆਤ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਦੀ ਨੁਹਾਰ ਬਦਲੀ ਜਾ ਸਕੇ।

ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਯੋਗ ਵਿਅਕਤੀ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਸਰਕਾਰੀ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣ।

ਉਨ੍ਹਾਂ ਐਮ.ਪੀ. ਲੈਡ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿੱਢੇ ਗਏ ਕੰਮ ਜਲਦੀ ਮੁਕੰਮਲ ਕੀਤੇ ਜਾਣ।

ਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਐਕਸੀਅਨ ਪਬਲਿਕ ਹੈਲਥ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਘਰ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪਿੰਡਾਂ ਵਿੱਚ 100 ਫੀਸਦੀ ਪਾਣੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਪ੍ਰਧਾਨ ਮੰਤਰੀ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਗਨਰੇਗਾ, ਅਮਰੂਤ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਦੀਨ ਦਿਆਲ ਉਪਾਧਿਆਏ ਗਰਾਮ ਜੋਤੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵਿਊ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਵਿਅਕਤੀ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂਸਬੰਧਤ ਵਿਭਾਗਾਂ ਨੂੰ ਵਿੱਢੇ ਗਏ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕਰਨ ਲਈ ਵੀ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਪੀ. ਮਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION