36.7 C
Delhi
Thursday, April 18, 2024
spot_img
spot_img

ਕੁਦਰਤੀ ਗੈਸ ’ਤੇ ਵੈਟ ਦੀ ਦਰ 14.3 ਫੀਸਦੀ ਤੋਂ ਘਟਾ ਕੇ 3 ਫੀਸਦੀ ਕੀਤੀ, ਕੈਪਟਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ, 25 ਅਕਤੂਬਰ, 2019:
ਉਦਯੋਗ ਨੂੰ ਵਾਤਾਵਰਣ ਪੱਖੀ ਕੁਦਰਤੀ ਗੈਸ ਦੀ ਵਰਤੋਂ ਵੱਲ ਮੋੜਣ ਅਤੇ ਮਾਲੀਆ ਵਧਾਉਣ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰਦਿਆਂ ਕੁਦਰਤੀ ਗੈਸ ’ਤੇ ਵੈਟ ਦੀ ਦਰ 14.3 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤੀ ਹੈ।

ਸੋਧੀਆਂ ਹੋਈਆਂ ਦਰਾਂ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਚੰਡੀਗੜ ਸਮੇਤ ਪੂਰੇ ਉੱਤਰੀ ਸੂਬੇ ਵਿੱਚੋਂ ਪੰਜਾਬ ਵਿੱਚ ਵੈਟ ਦੀ ਦਰ ਸਭ ਤੋਂ ਘੱਟ ਹੋ ਗਈ ਹੈ।

ਸੂਬਾ ਸਰਕਾਰ ਵੱਲੋਂ ਵੈਟ ਘਟਾਉਣ ਬਾਰੇ ਲਏ ਫੈਸਲੇ ਦੇ ਸੰਦਰਭ ਵਿੱਚ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਨਾਲ ਸੂਬੇ ਵਿੱਚ ਉਦਯੋਗ ਨੂੰ ਪ੍ਰਦੂਸ਼ਣ ਪੈਦਾ ਕਰਦੇ ਤੇਲ ਤੋਂ ਵਾਤਾਵਰਣ ਪੱਖੀ ਕੁਦਰਤੀ ਗੈਸ ਦੀ ਵਰਤੋਂ ਵੱਲ ਮੋੜਿਆ ਜਾ ਸਕੇਗਾ ਅਤੇ ਇਸ ਨਾਲ ਸੂਬੇ ਵਿੱਚ ਉਦਯੋਗਿਕ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲੇਗੀ। ਵੈਟ ਰੇਟ ਘਟਣ ਨਾਲ ਪੰਜਾਬ ਵਿੱਚ ਕੁਦਰਤੀ ਗੈਸ ਦੀ ਵਿਕਰੀ ਵਧਣ ਦੀ ਵੀ ਸੰਭਾਵਨਾ ਹੈ ਜਿਸ ਨਾਲ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

ਪੰਜਾਬ ਵਿੱਚ ਇਸ ਵੇਲੇ ਕੁਦਰਤੀ ਗੈਸ ’ਤੇ ਵੈਟ ਦੀ ਦਰ 13 ਫੀਸਦੀ + 10 ਫੀਸਦੀ ਸਰਚਾਰਜ ਹੈ ਜੋ 14.30 ਫੀਸਦੀ ਬਣਦਾ ਹੈ। ਨੈਸ਼ਨਲ ਫਰਟੀਲਾਈਜ਼ਰ ਲਿਮਿਟਡ (ਐਨ.ਐਫ.ਐਲ.) ਗੈਸ ਦੀ ਵੱਡੀ ਖਪਤ ਕਰਦਾ ਹੈ ਜਿਸ ਦੇ ਬਠਿੰਡਾ ਅਤੇ ਨੰਗਲ ਵਿਖੇ ਸਥਿਤ ਪਲਾਂਟਾਂ ਵਿੱਚ ਇਸ ਦੀ ਵਰਤੋਂ ਹੁੰਦੀ ਹੈ।

ਇਸ ਫੈਸਲੇ ਨਾਲ ਗੋਬਿੰਦਗੜ ਅਤੇ ਲੁਧਿਆਣਾ ਵਿੱਚ ਬਹੁਤ ਸਾਰੇ ਸਨਅਤੀ ਯੂਨਿਟ ਜੋ ਵੱਡੀ ਮਾਤਰਾ ਵਿੱਚ ਰਵਾਇਤੀ ਤੇਲ ਦੀ ਵਰਤੋਂ ਕਰਦੇ ਹਨ, ਨੂੰ ਕੁਦਰਤੀ ਗੈਸ ਦੀ ਵਰਤੋਂ ਪ੍ਰਤੀ ਵੀ ਉਤਸ਼ਾਹ ਮਿਲੇਗਾ।

ਇੱਥੇ ਇਹ ਦੱਸਣਯੋਗ ਹੈ ਕਿ ਐਨ.ਐਫ.ਐਲ. ਵੱਲੋਂ ਗੁਜਰਾਤ ਤੋਂ ਹਰੇਕ ਮਹੀਨੇ 300 ਕਰੋੜ ਰੁਪਏ ਦੀ ਕੁਦਰਤੀ ਗੈਸ ਖਰੀਦੀ ਜਾ ਰਹੀ ਹੈ ਅਤੇ 15 ਫੀਸਦੀ ਦੀ ਦਰ ਦੇ ਹਿਸਾਬ ਨਾਲ ਕੇਂਦਰੀ ਸੂਬਾਈ ਟੈਕਸ ਦਾ 45 ਕਰੋੜ ਰੁਪਏ ਉਸ ਸੂਬੇ ਨੂੰ ਅਦਾ ਕੀਤਾ ਜਾ ਰਿਹਾ ਹੈ। ਕੁਦਰਤੀ ਗੈਸ ’ਤੇ ਵੈਟ ਦੀ ਦਰ ਘਟਣ ਨਾਲ ਕੁਦਰਤੀ ਗੈਸ ਸਪਲਾਇਰ ਐਨ.ਐਫ.ਐਲ. ਨੂੰ ਕੁਦਰਤੀ ਗੈਸ ਦੀ ਬਿਿਗ ਪੰਜਾਬ ਤੋਂ ਸ਼ੁਰੂ ਕਰੇਗਾ ਜਿਸ ਨਾਲ ਕੁਦਰਤੀ ਗੈਸ ’ਤੇ ਪੰਜਾਬ ਦੀ ਵੈਟ ਵਸੂਲੀ ਵਧ ਸਕਦੀ ਹੈ।

ਮਾਰਚ, 2015 ਤੋਂ ਪਹਿਲਾਂ ਕੁਦਰਤੀ ਗੈਸ ’ਤੇ ਵੈਟ ਦੀ ਦਰ 5.5 ਫੀਸਦੀ + 10 ਫੀਸਦੀ ਸਰਚਾਰਜ ਸੀ ਜੋ 6.05 ਫੀਸਦੀ ਬਣਦਾ ਹੈ। ਮਾਰਚ, 2015 ਤੋਂ ਬਾਅਦ ਕੁਦਰਤੀ ਗੈਸ ’ਤੇ ਵੈਟ ਦੀ ਦਰ 6.05 ਫੀਸਦੀ ਤੋਂ ਵਧ ਕੇ 14.3 ਫੀਸਦੀ ਹੋ ਗਈ।

ਵੈਟ ਦੀ ਦਰ ਵਿੱਚ ਵਾਧਾ ਹੋਣ ਨਾਲ ਐਨ.ਐਫ.ਐਲ. ਨੇ ਕੁਦਰਤੀ ਗੈਸ ਦੀ ਅੰਤਰਰਾਜੀ ਬਿਿਗ ਸ਼ੁਰੂ ਕਰ ਦਿੱਤੀ ਸੀ ਜਿਸ ਨਾਲ ਕੁਦਰਤੀ ਗੈਸ ’ਤੇ ਵੈਟ ਤੋਂ ਮਾਲੀਆ ਘਟ ਗਿਆ ਸੀ। ਸਾਲ 2014-15 ਤੋਂ ਲੈ ਕੇ 2018-19 ਦੇ ਸਾਲਾਂ ਦੌਰਾਨ ਕੁਦਰਤੀ ਗੈਸ ’ਤੇ ਵੈਟ ਦੀ ਵਸੂਲੀ ਕਾਫੀ ਘਟ ਗਈ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION