31.1 C
Delhi
Thursday, March 28, 2024
spot_img
spot_img

ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਨਾਇਬ ਸਿੰਘ ਸੰਧੂ ਨੇ ਸਹਿਕਾਰੀ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਫਰੀਦਕੋਟ, 9 ਅਗਸਤ, 2021 –
ਫ਼ਰੀਦਕੋਟ ਦੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਫ਼ਰੀਦਕੋਟ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਸਹਿਕਾਰੀ ਖੇਤੀਬਾੜੀ ਬੈਂਕ ਵੱਲੋਂ ਕਿਸਾਨਾਂ ਤੇ ਹੋਰ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਹਰ ਹਾਲ ਵਿੱਚ ਇਨ੍ਹਾਂ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਯੋਜਨਾਵਾਂ/ਕਰਜ਼ੇ ਅਤੇ ਸਬਸਿਡੀ ਆਦਿ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ ।

ਅੱਜ ਸ.ਕੁਸ਼ਲਦੀਪ ਸਿੰਘ ਢਿੱਲੋਂ ਫ਼ਰੀਦਕੋਟ ਦੀ ਹਾਜ਼ਰੀ ਵਿੱਚ ਨਾਇਬ ਸਿੰਘ ਸੰਧੂ ਜੰਡ ਸਾਹਿਬ ਨੇ ਸਹਿਕਾਰੀ ਖੇਤੀਬਾੜੀ ਬੈਂਕ ਲਿਮਿਟਡ ਫ਼ਰੀਦਕੋਟ ਦੇ ਚੇਅਰਮੈਨ,ਜਸਵਿੰਦਰ ਸਿੰਘ ਕਾਉਣੀ ਸੀਨੀਅਰ ਮੀਤ ਪ੍ਰਧਾਨ, ਲਖਵੀਰ ਸਿੰਘ ਗੋਲੇਵਾਲਾ ਮੀਤ ਪ੍ਰਧਾਨ, ਪ੍ਰਬੰਧਕ ਕਮੇਟੀ ਪੀ.ਏ.ਡੀ .ਵੀ ਅਤੇ ਹਰਜੀਤ ਸਿੰਘ ਬੋਦਾ ਡਾਇਰੈਕਟਰ ਦਾ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਚੰਡੀਗਡ਼੍ਹ ਵਜੋਂ ਅਹੁਦਾ ਸੰਭਾਲਿਆ ।

ਇਸ ਮੌਕੇ ਨਵੇਂ ਚੁਣੇ ਗਏ ਸਮੂਹ ਅਹੁਦੇਦਾਰਾਂ ਨੇ ਉਨ੍ਹਾਂ ਦੀ ਨਵੀਂ ਨਿਯੁਕਤੀ /ਚੋਣ ਲਈ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੈਂਕਾਂ ਦੁਆਰਾ ਦਿੱਤੀਆਂ ਜਾਂਦੀਆਂ ਕਿਸਾਨਾਂ ਮਜ਼ਦੂਰਾਂ ਨੂੰ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਇਨ੍ਹਾਂ ਵਰਗਾਂ ਨੂੰ ਦਿਵਾਉਣਗੇ। ਇਸ ਮੌਕੇ ਮੈਨੇਜਰ ਜਗਰੂਪ ਸਿੰਘ, ਮੰਦਰ ਸਿੰਘ ਸਹਾਇਕ ਮੈਨੇਜਰ, ਰਿਚੀ ਬਾਵਾ ਸਹਾਇਕ ਮੈਨੇਜਰ, ਕੁਲਦੀਪ ਸਿੰਘ ਸਹਾਇਕ ਮੈਨੇਜਰ, ਅਰਵਿੰਦ ਪਾਲ ਸਿੰਘ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION