ਯੈੱਸ ਪੰਜਾਬ
ਨਵੀਂ ਦਿੱਲੀ, 26 ਫਰਵਰੀ, 2023:
ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤਖਤ ਸ੍ਰੀ ਹਰਿਮੰਦਿਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ।
ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਿਰ ਜੀ, ਪਟਨਾ ਸਾਹਿਬ ਸਾਰੇ ਦੇਸ਼ਵਾਸੀਆਂ ਦੇ ਲਈ ਅਟੁੱਟ ਆਸਥਾ ਦਾ ਕੇਂਦਰ ਹੈ। ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਥੇ ਵਾਹਿਗੁਰੂ ਅੱਗੇ ਸਾਰੇ ਦੇਸ਼ਵਾਸੀਆਂ ਦੀ ਭਲਾਈ ਅਤੇ ਦੇਸ਼ ਦੀ ਨਿਰੰਤਰ ਖੁਸ਼ਹਾਲੀ ਤੇ ਤਰੱਕੀ ਦੀ ਅਰਦਾਸ ਕੀਤੀ।
ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ ਅਸਥਾਨ ’ਤੇ ਮੱਥਾ ਟੇਕਣ ਦਾ ਸੁਭਾਗ ਹਾਸਲ ਹੋਇਆ ਜਿਥੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ